ਮਾਨਸ਼ਿਕ ਪ੍ਰੇਸ਼ਾਨੀ ਦੇ ਚੱਲਦੇ ਵਿਅਕਤੀ ਨੇ ਪੀਤੀ ਜ਼ਹਿਰੀਲੀ ਦਵਾਈ, ਮੌਤ

10/05/2019 8:03:57 PM

ਮੋਗਾ,(ਅਜ਼ਾਦ): ਸ਼ਹਿਰ 'ਚ ਮਾਨਸ਼ਿਕ ਪ੍ਰੇਸ਼ਾਨੀ ਦੇ ਚੱਲਦੇ ਜ਼ਹਿਰੀਲੀ ਦਵਾਈ ਪੀਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਪਿੰਡ ਆਲਮਵਾਲਾ ਨਿਵਾਸੀ ਰੋਡ ਰੋਲਰ ਚਾਲਕ ਮਲਕੀਤ ਸਿੰਘ (35) ਜੋ ਦੋ ਬੱਚਿਆਂ ਦਾ ਪਿਤਾ ਸੀ, ਨੇ ਮਾਨਸ਼ਿਕ ਪ੍ਰੇਸ਼ਾਨੀ ਦੇ ਚੱਲਦੇ ਬੀਤੀ 3 ਅਕਤੂਬਰ ਨੂੰ ਆਪਣੇ ਘਰ 'ਚ ਹੀ ਕੋਈ ਜ਼ਹਿਰੀਲੀ ਦਵਾਈ ਪੀ ਲਈ ਸੀ, ਜਿਸ ਦੀ ਇਕ ਪ੍ਰਾਈਵੇਟ ਹਸਪਤਾਲ 'ਚ ਮੌਤ ਹੋ ਗਈ। ਘਟਨਾ ਦੀ ਜਾਣਕਾਰੀ ਮਿਲਣ 'ਤੇ ਥਾਣਾ ਬਾਘਾਪੁਰਾਣਾ ਦੇ ਸਹਾਇਕ ਥਾਣੇਦਾਰ ਬਲਵੀਰ ਸਿੰਘ ਬਰਾੜ ਪੁਲਸ ਪਾਰਟੀ ਸਮੇਤ ਉਥੇ ਪੁੱਜੇ ਤੇ ਪੁੱਛ ਗਿੱਛ ਦੇ ਬਾਅਦ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਮਲਕੀਤ ਸਿੰਘ ਪੁੱਤਰ ਹਰਬੰਸ ਸਿੰਘ ਜੋ ਮੁੱਦਕੀ ਰੋਡ 'ਤੇ ਬਣ ਰਹੀ ਸੜਕ 'ਤੇ ਰੋਲਰ ਚਲਾਉਂਦਾ ਸੀ। ਬੀਤੀ 3 ਅਕਤੂਬਰ ਨੂੰ ਰਾਤ ਦੇ ਸਮੇਂ ਉਸਨੇ ਕਿਸੇ ਮਾਨਸ਼ਿਕ ਪ੍ਰੇਸ਼ਾਨੀ ਦੇ ਚੱਲਦੇ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਣ ਉਸਦੀ ਹਾਲਤ ਵਿਗੜ ਗਈ। ਜਿਸ ਨੂੰ ਉਸਦੇ ਪਰਿਵਾਰ ਵਾਲਿਆਂ ਵੱਲੋਂ ਇਕ ਪ੍ਰਾਈਵੇਟ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਪਰ ਉਸਨੇ ਦਮ ਤੋੜ ਦਿੱਤਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪਿਤਾ ਹਰਬੰਸ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਅ/ਧ 174 ਦੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਮਲਕੀਤ ਸਿੰਘ ਦੀ ਲਾਸ਼ ਦਾ ਡਾਕਟਰਾਂ ਦੇ ਪੈਨਲ ਵੱਲੋਂ ਪੋਸਟਮਾਰਟਮ ਕੀਤਾ ਜਾਵੇਗਾ। ਪੋਸਟਮਾਰਟਮ ਦੇ ਬਾਅਦ ਉਕਤ ਰਿਪੋਰਟ ਕਾਨੂੰਨੀ ਰਾਇ ਹਾਸਲ ਕਰਨ ਦੇ ਲਈ ਕਾਨੂੰਨੀ ਮਾਹਿਰ ਨੂੰ ਭੇਜੀ ਜਾਵੇਗੀ। ਇਸ ਦੇ ਬਾਅਦ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।