ਨੌਜਵਾਨ ਨੇ ਚੁੰਨੀ ਨਾਲ ਫਾਹਾ ਲਾ ਕੇ ਮੁਕਾਈ ਜੀਵਨਲੀਲਾ, ਲਟਕਦੀ ਲਾਸ਼ ਦੇਖ ਪਤਨੀ ਦੀਆਂ ਨਿਕਲੀਆਂ ਧਾਹਾਂ
Wednesday, Aug 14, 2024 - 04:32 AM (IST)
ਲੁਧਿਆਣਾ (ਰਿਸ਼ੀ)- ਪਿੰਡ ਥਰੀਕੇ ਕੋਲ ਸਥਿਤ ਬਸੰਤ ਸਿਟੀ ’ਚ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਇਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜਾਨ ਦੇ ਦਿੱਤੀ। ਪਤਾ ਲਗਦੇ ਹੀ ਪਰਿਵਾਰ ਦੇ ਲੋਕਾਂ ਨੇ ਆਸ-ਪਾਸ ਦੇ ਲੋਕਾਂ ਨੂੰ ਦੱਸਿਆ ਅਤੇ ਪੁਲਸ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਥਾਣਾ ਸਦਰ ਦੀ ਪੁਲਸ ਮੌਕੇ ’ਤੇ ਪੁੱਜ ਗਈ ਅਤੇ ਮੌਕੇ ਦਾ ਮੁਆਇਨਾ ਕਰਨ ਤੋਂ ਬਾਅਦ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ।
ਪੁਲਸ ਨੇ ਮਰਨ ਵਾਲੇ ਦੀ ਪਛਾਣ ਸੁਨੀਲ ਕੁਮਾਰ ਪੁੱਤਰ ਸੀਤਾ ਰਾਮ ਵਜੋਂ ਕੀਤੀ ਹੈ। ਪੁਲਸ ਨੇ ਉਸ ਦੇ ਮਾਤਾ ਪਿਤਾ ਦੇ ਬਿਆਨ ’ਤੇ ਧਾਰਾ 174 ਤਹਿਤ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ। ਥਾਣਾ ਸਦਰ ਦੇ ਜਾਂਚ ਅਧਿਕਾਰੀ ਏ.ਐੱਸ.ਆਈ. ਜਤਿੰਦਰ ਸਿੰਘ ਨੇ ਦੱਸਿਆ ਕਿ ਸੁਨੀਲ ਕੁਮਾਰ ਲੇਬਰ ਦਾ ਕੰਮ ਕਰਦਾ ਸੀ ਅਤੇ ਵਿਆਹਿਆ ਹੋਇਆ ਸੀ। ਉਹ ਆਪਣੇ ਪਰਿਵਾਰ ਨਾਲ ਰਹਿੰਦਾ ਸੀ।
ਇਹ ਵੀ ਪੜ੍ਹੋ- ਹਸਪਤਾਲ 'ਚ 'ਬੱਤੀ ਗੁੱਲ',ਹਨੇਰੇ 'ਚ ਨਾ ਲੱਭੇ ਡਾਕਟਰ ਤਾਂ 'ਰੌਸ਼ਨੀ' ਨੇ ਆਟੋ 'ਚ ਦਿੱਤਾ ਬੱਚੇ ਨੂੰ ਜਨਮ
ਉਸ ਦੀ ਪਤਨੀ ਨੇ ਦੱਸਿਆ ਕਿ ਆਰਥਿਕ ਤੰਗੀ ਕਾਰਨ ਉਹ ਪਿਛਲੇ ਕਈ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਮੰਗਲਵਾਰ ਨੂੰ ਸਵੇਰੇ ਜਦੋਂ ਉਹ ਉਸ ਦੇ ਕਮਰੇ ’ਚ ਗਈ ਤਾਂ ਉਸ ਨੇ ਦੇਖਿਆ ਕਿ ਉਸ ਦੀ ਲਾਸ਼ ਪੱਖੇ ਦੀ ਹੁੱਕ ਨਾਲ ਚੁੰਨੀ ਦੇ ਸਹਾਰੇ ਲਟਕ ਰਹੀ ਸੀ, ਜਿਸ ਨੂੰ ਦੇਖ ਕੇ ਉਸ ਦੀਆਂ ਧਾਹਾਂ ਨਿਕਲ ਗਈਆਂ। ਇਸ ਪਿੱਛੋਂ ਉਸ ਨੇ ਰੌਲਾ ਪਾ ਕੇ ਆਂਢ-ਗੁਆਂਢ ਨੂੰ ਦੱਸਿਆ ਅਤੇ ਪੁਲਸ ਨੂੰ ਸੂਚਿਤ ਕੀਤਾ।
ਇਹ ਵੀ ਪੜ੍ਹੋ- ਜੈਜੋਂ ਕਾਰ ਹਾਦਸਾ : ਤਿੰਨ ਦਿਨ ਬਾਅਦ ਵੀ ਸਰਚ ਟੀਮ ਦੇ ਹੱਥ ਖ਼ਾਲੀ, ਪਾਣੀ 'ਚ ਰੁੜ੍ਹੇ ਲੋਕਾਂ ਦਾ ਨਹੀਂ ਮਿਲਿਆ ਕੋਈ ਸੁਰਾਗ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e