ਮਨਰੇਗਾ ਸਿਰਫ਼ ਯੋਜਨਾ ਨਹੀਂ ਸਗੋਂ ਪਿੰਡਾਂ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ: ਰਾਜਾ ਵੜਿੰਗ
Tuesday, Feb 10, 2026 - 11:14 AM (IST)
ਚੰਡੀਗੜ੍ਹ- ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਨਰੇਗਾ ਨੂੰ ਲੈ ਕੇ ਗੰਭੀਰ ਚਿੰਤਾ ਜਤਾਈ ਹੈ। ਰਾਜਾ ਵੜਿੰਗ ਨੇ ਕਿਹਾ ਕਿ ਮਨਰੇਗਾ ਸਿਰਫ਼ ਇੱਕ ਯੋਜਨਾ ਨਹੀਂ ਸਗੋਂ ਪੇਂਡੂ ਪਰਿਵਾਰ ਲਈ ਇਕ ਜੀਵਨ ਰੇਖਾ ਹੈ ਅਤੇ ਪਿੰਡਾਂ ਦੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਅੱਗੇ ਕਿਹਾ ਕਿ ਦੇਰੀ ਨਾਲ ਭੁਗਤਾਨ ਅਤੇ ਬਜਟ ਵਿਚ ਕਟੌਤੀ ਸਿੱਧੇ ਤੌਰ 'ਤੇ ਸਭ ਤੋਂ ਗਰੀਬ ਮਜ਼ਦੂਰਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ। ਉਨ੍ਹਾਂ ਕਿਹਾ ਕਿ ਮਨਰੇਗਾ ਨੂੰ ਮਜ਼ਬੂਤ ਕਰਨ ਦਾ ਮਤਲਬ ਹੈ ਪੇਂਡੂ ਭਾਰਤ ਨੂੰ ਮਜ਼ਬੂਤ ਕਰਨਾ।
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
