ਮਗਨਰੇਗਾ ਕਰਮਚਾਰੀ ਯੂਨੀਅਨ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ

09/27/2019 4:25:54 PM

ਮੰਡੀ ਲੱਖੇਵਾਲੀ/ਸ੍ਰੀ ਮੁਕਤਸਰ ਸਾਹਿਬ (ਸੁਖਪਾਲ ਢਿੱਲੋਂ/ਪਵਨ ਤਨੇਜਾ) - ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪੂਰਤੀ ਲਈ ਬੀਤੇ 12 ਦਿਨਾਂ ਤੋਂ ਕਲਮਛੋੜ ਹੜਤਾਲ ਕੀਤੀ ਜਾ ਰਹੀ ਹੈ। ਕੋਟਕਪੂਰਾ ਚੌਕ ਵਿਖੇ ਵੱਡੀ ਗਿਣਤੀ 'ਚ ਇਕੱਠੀ ਹੋਈ ਯੂਨੀਅਨ ਵਲੋਂ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਜ਼ਿਲਾ ਪ੍ਰਧਾਨ ਹਲਵਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਵਿਭਾਗ ਵਲੋਂ ਮਗਨਰੇਗਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਕੇਸ ਤਿਆਰ ਕੀਤਾ ਜਾਣਾ ਸੀ ਪਰ ਸਰਕਾਰ ਦੇ ਦਬਾਅ ਕਾਰਨ ਕੇਸ ਦੀਆਂ ਫਾਇਲਾਂ ਨੂੰ ਅੱਗੇ ਤੋਰਨ ਲਈ ਟਾਲ-ਮਟੋਲ ਕੀਤਾ ਜਾ ਰਿਹਾ ਹੈ। ਯੂਨੀਅਨ ਦੇ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਪੂਰਾ ਨਾ ਕੀਤਾ ਗਿਆ ਤਾਂ ਧਰਨੇ-ਮੁਜ਼ਾਹਰੇ ਇਸੇ ਤਰ੍ਹਾਂ ਜਾਰੀ ਰਹਿਣਗੇ। ਇਸ ਮੌਕੇ ਇਕਬਾਲ ਸਿੰਘ, ਜਰਨੈਲ ਸਿੰਘ ਚੱਕ ਸ਼ੇਰੇਵਾਲਾ, ਯਾਦਵਿੰਦਰ ਸਿੰਘ, ਗੁਰਦਾਸ ਸਿੰਘ, ਹਰਪ੍ਰੀਤ ਸ਼ਰਮਾ, ਦੀਪਕ ਕੁਮਾਰ ਆਦਿ ਮੌਜੂਦ ਸਨ।


rajwinder kaur

Content Editor

Related News