‘ਪੱਕੀ ਨੌਕਰੀ ਦੇਣ ਦੀ ਬਜਾਏ ਅਜੇ ਤੱਕ ਲਾਰੇ ਹੀ ਲਗਾ ਰਹੀ ਹੈ ਕੈਪਟਨ ਸਰਕਾਰ’

06/18/2020 5:35:19 PM

ਭਵਾਨੀਗੜ (ਵਿਕਾਸ, ਸੰਜੀਵ): ਮਨਰੇਗਾ ਕਰਮਚਾਰੀ ਯੂਨੀਅਨ ਪੰਜਾਬ ਦੇ ਸੱਦੇ 'ਤੇ ਮਨਰੇਗਾ ਕਰਮਚਾਰੀਆਂ ਵੱਲੋਂ ਅਪਣੀਆਂ ਮੰਗਾਂ ਨੂੰ ਲੈ ਕੇ ਵੀਰਵਾਰ ਤੋਂ ਸਮੁੱਚੇ ਪੰਜਾਬ ਦੇ ਬੀਡੀਪੀਓ ਦਫ਼ਤਰਾਂ ਵਿੱਚ ਰੋਸ ਧਰਨੇ ਸ਼ੁਰੂ ਕੀਤੇ ਗਏ। ਇੱਥੇ ਮਨਰੇਗਾ ਕਰਮਚਾਰੀਆਂ ਦੀ ਅਗਵਾਈ ਕਰਦੇ ਹੋਏ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਕਾਕੜਾ ਨੇ ਦੱਸਿਆ ਮਨਰੇਗਾ ਕਰਮਚਾਰੀ ਪਿਛਲੇ ਕਈ ਸਾਲਾਂ ਤੋਂ ਆਪਣੀਆਂ ਸੇਵਾਵਾਂ ਲਗਾਤਾਰ ਨਿਭਾ ਰਹੇ ਹਨ ਪਰ ਕੈਪਟਨ ਸਰਕਾਰ ਉਨ੍ਹਾਂ ਨੂੰ ਪੱਕੀ ਨੌਕਰੀ ਦੇਣ ਦੀ ਬਜਾਏ ਹੁਣ ਤੱਕ ਲਾਰੇ ਹੀ ਲਗਾ ਰਹੀ ਹੈ। ਪੂਰੇ ਪੰਜਾਬ ਅੰਦਰ 70 ਫੀਸਦੀ ਵਿਕਾਸ ਮਨਰੇਗਾ ਸਕੀਮ ਰਾਹੀਂ ਹੀ ਹੋ ਰਿਹਾ ਹੈ ਅਤੇ ਮਨਰੇਗਾ ਕਰਮਚਾਰੀ ਕੈਪਟਨ ਸਰਕਾਰ ਦੀ ਰੀੜ੍ਹ ਦੀ ਹੱਡੀ ਬਣ ਕੇ ਰੋਲ ਅਦਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਵਿਡ 19 ਅਧੀਨ ਵੀ ਮਨਰੇਗਾ ਮੁਲਾਜ਼ਮਾਂ ਨੇ ਆਪਣੀ ਜਾਨ ਜੋਖਮ ਵਿੱਚ ਪਾ ਕੇ ਸਰਕਾਰ ਲਈ ਅਹਿਮ ਕੰਮ ਕਰਨ ਦੀ ਉਦਾਹਰਨ ਪੇਸ਼ ਕੀਤੀ ਹੈ ਪਰ ਫਿਰ ਵੀ ਸਰਕਾਰ ਇਨ੍ਹਾਂ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਭੱਜ ਰਹੀ ਹੈ।

ਗੁਰਮਤਿ ਸੰਗੀਤ ਵਿੱਚ ਵਰਤੇ ਜਾਂਦੇ 'ਤੰਤੀ ਸਾਜ਼ਾਂ' ਦੀ ਮਹਾਨਤਾ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮੁਸਲਮਾਨ ਮੁਰੀਦ

ਯੂਨੀਅਨ ਅਾਗੂਆਂ ਨੇ ਕਿਹਾ ਕਿ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੱਲੋਂ ਯੂਨੀਅਨ ਨਾਲ ਮੀਟਿੰਗ ਕਰਕੇ ਇਹ ਭਰੋਸਾ ਦਿਵਾਇਆ ਸੀ ਕਿ ਮਨਰੇਗਾ ਮੁਲਾਜ਼ਮਾਂ ਨੂੰ ਜਲਦੀ ਹੀ ਰੈਗੂਲਰ ਕਰ ਦਿੱਤਾ ਜਾਵੇਗਾ। ਕਈ ਮਹੀਨੇ ਬੀਤ ਜਾਣ ਤੋਂ ਬਾਅਦ ਵੀ ਸਰਕਾਰ ਨੇ ਆਪਣਾ ਵਾਅਦਾ ਅਜੇ ਤੱਕ ਨਹੀਂ ਨਿਭਾਇਆ। ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ ਤਾਂ ਉਹ ਸਰਕਾਰ ਖਿਲਾਫ਼  ਕੀਤੇ ਜਾ ਰਹੇ ਇਸ ਸੰਘਰਸ਼ ਨੂੰ ਹੋਰ ਤਿੱਖਾ ਕਰ ਦੇਣਗੇ। ਇਸ ਮੌਕੇ ਗੁਰਜੀਤ ਸਿੰਘ ਬਲਾਕ ਪ੍ਰਧਾਨ, ਜਸਪ੍ਰੀਤ ਸਿੰਘ, ਸੁਖਜਿੰਦਰ ਪਾਲ ਸਿੰਘ, ਮੱਖਣ ਸਿੰਘ, ਦਰਸ਼ਨ ਸਿੰਘ, ਰਣਵੀਰ ਸਿੰਘ, ਸਿਮਰਪ੍ਰੀਤ ਕੌਰ, ਜਸਵਿੰਦਰ ਕੌਰ, ਸੰਜੀਵ ਮਿੱਤਲ ਆਦਿ ਹਾਜ਼ਰ ਸਨ।

ਸੁਸ਼ਾਂਤ ਸਿੰਘ ਰਾਜਪੂਤ : ਖਿੰਡੇ ਜਜ਼ਬਾਤ ਦੀ ਸਾਡੀ ਪੱਤਰਕਾਰੀ ਅਤੇ ਅਸੀਂ ਲੋਕ

ਗਰਮੀਆਂ 'ਚ ਚਮੜੀ ਨੂੰ ਚਮਕਦਾਰ ਬਣਾਉਣ ਲਈ ਰੋਜ਼ ਕਰੋ ਇਹ ਕੰਮ


rajwinder kaur

Content Editor

Related News