ਗਰਮੀ ਕਾਰਨ ਬੇਹੋਸ਼ ਹੋਏ ਪ੍ਰਵਾਸੀ ਮਜ਼ਦੂਰ ਦੀ ਮੌਤ
Friday, Jul 03, 2026 - 06:24 PM (IST)
ਮੋਗਾ (ਆਜ਼ਾਦ)-ਥਾਣਾ ਬਾਘਾ ਪੁਰਾਣਾ ਅਧੀਨ ਪੈਂਦੇ ਪਿੰਡ ਜੈ ਸਿੰਘ ਵਾਲਾ ਵਿਖੇ ਖੇਤ ਵਿਚ ਝੌਨਾ ਲਗਾ ਰਹੇ ਪ੍ਰਵਾਸੀ ਮਜ਼ਦੂਰ ਚੰਚਲ ਸ਼ਰਮਾ (65) ਦੀ ਗਰਮੀ ਦੇ ਨਾਲ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਮੇਸ਼ ਲਾਲ ਨੇ ਦੱਸਿਆ ਕਿ ਚੰਚਲ ਸ਼ਰਮਾ ਨਿਵਾਸੀ ਬਿਹਾਰ ਪਿੰਡ ਜੈ ਸਿੰਘ ਵਾਲਾ ਵਿਖੇ ਕਿਸਾਨ ਨਵਦੀਪ ਸਿੰਘ ਦੇ ਖੇਤਾਂ ਵਿਚ ਹੋਰਨਾਂ ਸਾਥੀਆਂ ਸਮੇਤ ਝੋਨਾ ਲਗਾ ਰਿਹਾ ਸੀ, ਭਿਆਨਕ ਗਰਮੀ ਕਾਰਨ ਉਹ ਖੇਤ ਵਿਚ ਹੀ ਡਿੱਗ ਪਿਆ, ਜਿਸ ਨੂੰ ਤੁਰੰਤ ਸਿਵਲ ਹਸਪਤਾਲ ਬਾਘਾ ਪੁਰਾਣਾ ਦਾਖਲ ਕਰਵਾਇਆ ਗਿਆ, ਪਰੰਤੂ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਵਲੋਂ ਉਸ ਨੂੰ ਸਿਵਲ ਹਸਪਤਾਲ ਮੋਗਾ ਰੈਫਰ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ: ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮਰਦੇ-ਮਰਦੇ ਨੇ ਵੀਡੀਓ ਬਣਾ ਕਰ'ਤੇ ਵੱਡੇ ਖੁਲਾਸੇ
ਜਦੋਂ ਉਸ ਨੂੰ ਮੋਗਾ ਲੈ ਕੇ ਆ ਰਹੇ ਸੀ ਤਾਂ ਪਿੰਡ ਸਿੰਘਾਂਵਾਲਾ ਕੋਲ ਹੀ ਉਸ ਨੇ ਦਮ ਤੋੜ ਦਿੱਤਾ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਬੇਟੇ ਬਸੰਤ ਸ਼ਰਮਾ ਨਿਵਾਸੀ ਪਿੰਡ ਫਨਾਹਣ ਮਧੇਪੁਰਾ ਬਿਹਾਰ ਦੇ ਬਿਆਨਾਂ ’ਤੇ ਅਗਲੇਰੀ ਕਾਰਵਾਈ ਕਰਦਿਆਂ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਦੇ ਬਾਅਦ ਵਾਰਿਸਾਂ ਦੇ ਹਵਾਲੇ ਕੀਤਾ ਗਿਆ।
ਇਹ ਵੀ ਪੜ੍ਹੋ- ਗੁਰਦਾਸਪੁਰ: ਰਾਵੀ ਦਰਿਆ ਦੇ ਪਾਰ ਵਸੇ 7 ਪਿੰਡ ਦੇ ਸਰਪੰਚਾਂ ਦਾ ਵੱਡਾ ਐਲਾਨ, 10 ਦਿਨਾਂ ਦਾ ਦਿੱਤਾ ਅਲਟੀਮੇਟਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
