ਜ਼ਹਿਰੀਲੀ ਦਵਾਈ ਪੀਣ ਨਾਲ ਪ੍ਰਵਾਸੀ ਮਜ਼ਦੂਰ ਦੀ ਮੌਤ

07/27/2020 8:04:51 PM

ਮੋਗਾ, (ਆਜ਼ਾਦ)- ਮੋਗਾ ਤੋਂ ਥੋੜੀ ਦੂਰ ਅਜੀਤਵਾਲ ਵਿਚ ਇਕ ਕਿਸਾਨ ਦੇ ਨਾਲ ਕੰਮ ਕਰਦੇ ਪ੍ਰਵਾਸੀ ਮਜ਼ਦੂਰ ਰਿਤੇਸ਼ ਦਾਸ ਉਰਫ ਰਾਜੂ (40) ਦੀ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ ਹੋ ਜਾਣ ਦਾ ਪਤਾ ਲੱਗਾ ਹੈ। ਥਾਣਾ ਅਜੀਤਵਾਲ ਦੇ ਸਹਾਇਕ ਥਾਣੇਦਾਰ ਫੈਲੀ ਸਿੰਘ ਨੇ ਦੱਸਿਆ ਕਿ ਰਿਤੇਸ਼ ਕਾਫੀ ਸਮੇਂ ਤੋਂ ਭੁਪਿੰਦਰ ਸਿੰਘ ਕਿਸਾਨ ਕੋਲ ਕੰਮ ਕਰਦਾ ਸੀ ਅਤੇ ਉਸਦੀ ਮੋਟਰ ’ਤੇ ਹੀ ਰਹਿੰਦਾ ਸੀ। ਬੀਤੇ ਦਿਨ ਕਿਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਉਸਨੇ ਮੋਟਰ ’ਤੇ ਹੀ ਕੋਈ ਜ਼ਹਿਰੀਲੀ ਦਵਾਈ ਪੀ ਲਈ, ਜਿਸ ਕਾਰਨ ਉਸਦੀ ਮੌਤ ਹੋ ਗਈ।

ਉਨ੍ਹਾਂ ਦੱਸਿਆ ਕਿ ਪ੍ਰਵਾਸੀ ਮਜ਼ਦੂਰ ਬਿਹਾਰ ਦਾ ਰਹਿਣ ਵਾਲਾ ਸੀ। ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਵਿਚ ਰੱਖਿਆ ਗਿਆ ਹੈ ਅਤੇ ਮ੍ਰਿਤਕ ਦੇ ਪਰਿਵਾਰ ਵਾਲਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ, ਜਿਨ੍ਹਾਂ ਦੇ ਆਉਣ ’ਤੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ ਅਤੇ ਲਾਸ਼ ਨੂੰ ਸਿਵਲ ਹਸਪਤਾਲ ਮੋਗਾ ਤੋਂ ਪੋਸਟਮਾਰਟਮ ਤੋਂ ਬਾਅਦ ਵਾਰਿਸਾਂ ਨੂੰ ਸੌਂਪ ਦਿੱਤੀ ਗਈ।


Bharat Thapa

Content Editor

Related News