ਪ੍ਰਵਾਸੀ ਮਜ਼ਦੂਰ ਦੀ ਭੇਤਭਰੀ ਹਾਲਤ ’ਚ ਹੋਈ ਮੌਤ

04/23/2022 12:01:41 PM

ਅਬੋਹਰ (ਰਹੇਜਾ, ਸੁਨੀਲ) : ਸਥਾਨਕ ਦਾਣਾ ਮੰਡੀ ’ਚ ਅੱਜ ਸਵੇਰੇ ਇਕ ਪ੍ਰਵਾਸੀ ਮਜ਼ਦੂਰ ਦੀ ਲਾਸ਼ ਭੇਤਭਰੀ ਹਾਲਤ ’ਚ ਬਰਾਮਦ ਹੋਈ ਹੈ। ਨਗਰ ਥਾਣਾ ਨੰਬਰ 1 ਦੀ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ। ਨਰ ਸੇਵਾ ਨਰਾਇਣ ਸੇਵਾ ਸਮਿਤੀ ਦੇ ਮੈਂਬਰ ਬਿੱਟੂ ਨਰੂਲਾ ਨੇ ਦੱਸਿਆ ਕਿ ਅੱਜ ਪੁਲਸ ਨੂੰ ਸੂਚਨਾ ਮਿਲੀ ਕਿ ਦਾਣਾ ਮੰਡੀ ਵਿਚ ਇਕ ਮਜ਼ਦੂਰ ਦੀ ਅਚਾਨਕ ਮੌਤ ਹੋ ਗਈ ਹੈ। ਪੁਲਸ ਨੇ ਮੌਕੇ ’ਤੇ ਪਹੁੰਚ ਕੇ ਜਾਂਚ ਕੀਤੀ ਤਾਂ ਆਲੇ-ਦੁਆਲੇ ਰਹਿੰਦੇ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਟਿੰਕੂ ਹੈ, ਜੋ ਮੂਲ ਰੂਪ ’ਚ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਉਹ ਪਿਛਲੇ 15 ਸਾਲਾਂ ਤੋਂ ਇੱਥੇ ਮੰਡੀ ’ਚ ਰਹਿ ਕੇ ਮਜ਼ਦੂਰੀ ਦਾ ਕੰਮ ਕਰਦਾ ਸੀ। ਅੱਜ ਸਵੇਰੇ ਜਦੋਂ ਉਹ ਟਾਇਲਟ ਗਿਆ ਤਾਂ ਉਹ ਉੱਥੇ ਅਚਾਨਕ ਡਿੱਗ ਗਿਆ, ਉਨ੍ਹਾਂ ਨੇ ਉਸ ਨੂੰ ਸੰਭਾਲਿਆ ਤਾਂ ਉਹ ਮਰ ਚੁੱਕਾ ਸੀ। ਪੁਲਸ ਨੇ ਸਮਿਤੀ ਮੈਂਬਰਾਂ ਬਿੱਟੂ ਨਰੂਲਾ, ਰਵੀ ਕੁਮਾਰ ਅਤੇ ਸੋਨੂੰ ਗਰੋਵਰ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਹੈ।

ਇਹ ਵੀ ਪੜ੍ਹੋ : ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰਾਂ ’ਚ ਹੋਈ ਖੂਨੀ ਝੜਪ, 1 ਦੀ ਮੌਤ, 9 ਜ਼ਖਮੀ

 

Anuradha

This news is Content Editor Anuradha