2713 ਪ੍ਰਵਾਸੀ ਮਜ਼ਦੂਰ/ਆਮ ਲੋਕ ਵਿਸ਼ੇਸ਼ ਕਿਰਤੀ ਰੇਲ ਗੱਡੀਆਂ ਰਾਹੀਂ ਵਾਪਸ ਘਰ ਪਰਤੇ

06/10/2020 12:00:55 PM

ਫਰੀਦਕੋਟ (ਬਾਂਸਲ, ਜਸਬੀਰ ਕੌਰ ): ਪੰਜਾਬ ਸਰਕਾਰ ਵਲੋਂ ਮਿਸ਼ਨ ਫਤਹਿ ਤਹਿਤ ਕਰਫ਼ਿਊ /ਲਾਕਡਾਊਨ ਦੌਰਾਨ ਰਾਜ ਵਿਚ ਫਸੇ ਪ੍ਰਵਾਸੀ ਮਜ਼ਦੂਰਾਂ ਅਤੇ ਹੋਰ ਲੋਕਾਂ ਨੂੰ ਉਨਾਂ ਦੇ ਪਿੱਤਰੀ ਰਾਜਾਂ ਵਿਚ ਸੁਰੱਖਿਅਤ ਵਾਪਸ ਭੇਜਣ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਪ੍ਰਬੰਧ ਕੀਤਾ ਗਿਆ ਤਾਂ ਜੋ ਇਹ ਲੋਕ ਆਪਣੇ ਘਰਾਂ ਵਿੱਚ ਸੁਰੱਖਿਅਤ ਅਤੇ ਸਮੇਂ ਸਿਰ ਪਹੁੰਚ ਸਕਣ ।ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਲੜੀ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਫਰੀਦਕੋਟ ਵਲੋਂ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਦੀ ਯੋਗ ਅਗਵਾਈ ਹੇਠ ਫਰੀਦਕੋਟ ਜ਼ਿਲ੍ਹੇ ਵਿਚ ਵੱਖ-ਵੱਖ ਰਾਜਾਂ ਦੇ ਫਸੇ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਵਿਸ਼ੇਸ਼ ਰੇਲ ਗੱਡੀਆਂ ਰਾਹੀਂ ਉਨ੍ਹਾਂ ਦੇ ਘਰਾਂ ਤੱਕ ਸੁਰੱਖਿਅਤ ਵਾਪਸ ਪਹੁੰਚਾਇਆ ਗਿਆ।

ਜ਼ਿਲਾ ਪ੍ਰਸ਼ਾਸਨ ਵਲੋਂ ਦੂਜੇ ਰਾਜਾਂ ਦੇ ਪਰਵਾਸੀ ਮਜ਼ਦੂਰਾਂ ਅਤੇ ਆਮ ਲੋਕਾਂ ਨੂੰ ਸਫਰ ਦੌਰਾਨ ਦੋ ਵਕਤ ਦਾ ਵਧੀਆ ਖਾਣਾ , ਪਾਣੀ ਅਤੇ ਹੋਰ ਖਾਣ-ਪੀਣ ਦਾ ਸਾਮਾਨ ਵੀ ਮੁਹੱਈਆ ਕਰਵਾਇਆ ਗਿਆਬਤਾਂ ਜੋ ਉਨਾਂ ਨੂੰ ਸਫਰ ਦੌਰਾਨ ਖਾਣ-ਪੀਣ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ । ਇਨ੍ਹਾਂ ਪ੍ਰਵਾਸੀਆਂ ਨੂੰ ਫਰੀਦਕੋਟ ਤੋਂ ਵਿਸ਼ੇਸ਼ ਬੱਸਾਂ ਰਾਹੀਂ ਰੇਲਵੇ ਸਟੇਸ਼ਨ ਫਿਰੋਜ਼ਪੁਰ, ਬਠਿੰਡਾ, ਲੁਧਿਆਣਾ ਵਿਖੇ ਭੇਜਿਆ ਗਿਆ।ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਫਰੀਦਕੋਟ ਜ਼ਿਲੇ 'ਚੋਂ ਕੁੱਲ 2713 ਵਿਅਕਤੀਆਂ ਨੂੰ ਵਿਸ਼ੇਸ਼ ਕਿਰਤੀ ਰੇਲ ਗੱਡੀਆਂ ਰਾਹੀਂ ਉਨ੍ਹਾਂ ਦੇ ਪਿੱਤਰੀ ਰਾਜਾਂ ਤੱਕ ਵਾਪਸ ਪਹੁੰਚਾਇਆ ਗਿਆ । ਉਨਾਂ ਦੱਸਿਆ ਕਿ ਜ਼ਿਲੇ ਵਿੱਚੋਂ ਉੱਤਰ ਪ੍ਰਦੇਸ਼ ਦੇ 1532 ਲੋਕ ,ਬਿਹਾਰ ਦੇ 943 ਲੋਕ ,ਝਾਰਖੰਡ ਦੇ 142 ਲੋਕ, ,ਮਹਾਰਾਸ਼ਟਰ ਦੇ 13 ਲੋਕ ,ਮੱਧ ਪ੍ਰਦੇਸ਼ ਦੇ 80 ਲੋਕ ,ਜੰਮੂ ਕਸ਼ਮੀਰ ਦੇ ਅਤੇ ਤਾਮਿਲਨਾਡੂ ਦੇ 3 ਵਿਅਕਤੀ ਉਨ੍ਹਾਂ ਦੇ ਰਾਜ ਵਿੱਚ ਸੁਰੱਖਿਅਤ ਵਾਪਸ ਭੇਜੇ ਗਏ ।


Shyna

Content Editor

Related News