ਸਬਜ਼ੀ ਮੰਡੀ ''ਚ ਪ੍ਰਵਾਸੀ ਮਜ਼ਦੂਰਾਂ ''ਤੇ ਅਣਪਛਾਤਿਆਂ ਵੱਲੋਂ ਜਾਨਲੇਵਾ ਹਮਲਾ, 3 ਗੰਭੀਰ ਜ਼ਖ਼ਮੀ

Thursday, May 21, 2026 - 07:59 PM (IST)

ਸਬਜ਼ੀ ਮੰਡੀ ''ਚ ਪ੍ਰਵਾਸੀ ਮਜ਼ਦੂਰਾਂ ''ਤੇ ਅਣਪਛਾਤਿਆਂ ਵੱਲੋਂ ਜਾਨਲੇਵਾ ਹਮਲਾ, 3 ਗੰਭੀਰ ਜ਼ਖ਼ਮੀ

ਨਿਹਾਲ ਸਿੰਘ ਵਾਲਾ (ਮੋਗਾ) (ਵਿਪਿਨ ਓਕਾਰਾ) : ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਦੀ ਨਵੀਂ ਦਾਣਾ ਮੰਡੀ ਵਿੱਚ ਸਥਿਤ ਇੱਕ ਸਬਜ਼ੀ ਵਿਕਰੇਤਾ ਦੇ ਗੋਦਾਮ ਵਿੱਚ ਅਣਪਛਾਤੇ ਵਿਅਕਤੀਆਂ ਵੱਲੋਂ ਮਜ਼ਦੂਰਾਂ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇਸ ਹਮਲੇ ਦੀ ਸਾਰੀ ਘਟਨਾ ਉੱਥੇ ਲੱਗੇ ਸੀਸੀਟੀਵੀ (CCTV) ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ, ਕਰੀਬ 10 ਤੋਂ 12 ਅਣਪਛਾਤੇ ਵਿਅਕਤੀ ਅਚਾਨਕ ਗੋਦਾਮ ਅੰਦਰ ਦਾਖਲ ਹੋਏ ਅਤੇ ਉੱਥੇ ਕੰਮ ਕਰ ਰਹੇ ਪ੍ਰਵਾਸੀ ਮਜ਼ਦੂਰਾਂ ਉੱਪਰ ਹਮਲਾ ਕਰ ਦਿੱਤਾ। ਹਮਲਾਵਰਾਂ ਕੋਲ ਲੋਹੇ ਦੀਆਂ ਰੋਡਾਂ ਸਨ, ਜਿਸ ਕਾਰਨ ਤਿੰਨ ਮਜ਼ਦੂਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜ਼ਖਮੀਆਂ ਨੂੰ ਤੁਰੰਤ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਗੋਦਾਮ ਦੇ ਮੁਨੀਮ ਮਿਲਾਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਜਾਂ ਮਜ਼ਦੂਰਾਂ ਦੀ ਕਿਸੇ ਨਾਲ ਕੋਈ ਪੁਰਾਣੀ ਰੰਜਿਸ਼ ਨਹੀਂ ਸੀ। ਹਮਲਾਵਰਾਂ ਨੇ ਦਾਅਵਾ ਕੀਤਾ ਕਿ ਉਹਨਾਂ ਦਾ ਮੋਬਾਈਲ ਫੋਨ ਖੋਹਿਆ ਗਿਆ ਸੀ, ਜਿਸ ਦੀ ਲੋਕੇਸ਼ਨ ਇਸ ਜਗ੍ਹਾ ਦੀ ਦਿਖਾ ਰਹੀ ਸੀ। ਇਸ ਤੋਂ ਇਲਾਵਾ ਹਮਲਾਵਰਾਂ ਨੇ ਮਜ਼ਦੂਰਾਂ 'ਤੇ ਗੱਡੀ ਮਾਰਨ ਦੇ ਇਲਜ਼ਾਮ ਵੀ ਲਗਾਏ, ਜਦਕਿ ਮੁਨੀਮ ਅਨੁਸਾਰ ਮਜ਼ਦੂਰ ਸਾਰੀ ਦਿਹਾੜੀ ਉਹਨਾਂ ਦੇ ਸਾਹਮਣੇ ਹੀ ਕੰਮ ਕਰ ਰਹੇ ਸਨ।

ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ। ਡੀ.ਐੱ.ਪੀ. ਅਨਵਰ ਅਲੀ ਨੇ ਇਸ ਮਾਮਲੇ ਦੀ ਪੁਸ਼ਟੀ ਕੀਤੀ ਹੈ ਅਤੇ ਪੁਲਸ ਵੱਲੋਂ ਸੀਸੀਟੀਵੀ ਫੁਟੇਜ ਦੇ ਆਧਾਰ 'ਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Baljit Singh

Content Editor

Related News