ਬਸੀ ਪਠਾਣਾਂ ''ਚ ਪਰਵਾਸੀ ਮਜ਼ਦੂਰਾਂ ਨੇ ਘਰ ਵਾਪਸੀ ਲਈ ਪ੍ਰਸ਼ਾਸਨ ਅੱਗੇ ਲਗਾਈ ਗੁਹਾਰ

05/22/2020 12:20:56 PM

ਬਸੀ ਪਠਾਣਾਂ(ਜਗਦੇਵ ਸਿੰਘ) - ਕਰੋਨਾ ਮਹਾਂਮਾਰੀ ਨੂੰ ਲੈ ਕੇ ਜਿੱਥੇ ਸਮੁੱਚੇ ਕੰਮਕਾਰ ਠੱਪ ਪਏ ਹਨ ਉੱਥੇ ਬਾਹਰੀ ਸੂਬਿਅਾਂ ਤੋਂ ਪੰਜਾਬ ਆਉਣ ਵਾਲੇ ਪ੍ਰਵਾਸੀ ਮਜਦੂਰਾਂ ਵਿਚ ਵੀ ਕੰਮਕਾਰ ਨਾ ਚੱਲਣ ਕਾਰਨ ਕਾਫ਼ੀ ਨਿਰਾਸ਼ਤਾ ਦੇਖਣ ਨੂੰ ਮਿਲ ਰਹੀ ਹੈ।  ਉਹ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਦਾ ਤਾਂ ਕੀ ਖੁਦ ਦਾ ਵੀ ਢਿੱਡ ਭਰਨ ਤੋਂ ਅਸਮਰੱਥ ਦਿਖਾਈ ਦੇ ਰਹੇ ਹਨ । ਬੱਸੀ ਪਠਾਣਾ ਵਿਖੇ 50 ਤੋਂ 45 ਦੇ ਲਗਭਗ ਪਰਵਾਸੀ  ਮਜ਼ਦੂਰਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਹ ਉਨ੍ਹਾਂ ਨੂੰ ਆਪੋ-ਆਪਣੇ ਘਰਾਂ ਤੱਕ ਪਹੁੰਚਾਉਣ ਦਾ ਪ੍ਰਬੰਧ ਕਰਨ ਕਿਉਂਕਿ ਉਹ ਇੱਥੇ ਰੁਜ਼ਗਾਰ ਨਾ ਹੋਣ ਕਾਰਨ ਰੁੱਕ ਨਹੀਂ ਸਕਦੇ ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦਾ ਆਪਣੇ ਸੂਬਿਆਂ ਵਿਚ ਜਾਣ ਲਈ ਮੈਡੀਕਲ ਵੀ ਕਰਵਾਇਆ ਹੋਇਆ ਹੈ ਪਰ ਇਸ ਸਭ ਦੇ ਬਾਵਜੂਦ ਵੀ ਉਨ੍ਹਾਂ ਦੇ ਘਰ ਵਾਪਸ ਜਾਣ ਦਾ ਪ੍ਰਬੰਧ ਨਹੀਂ ਕੀਤਾ ਜਾ ਰਿਹਾ ।
ਪ੍ਰਵਾਸੀ ਮਜ਼ਦੂਰਾਂ ਨੇ ਕਿਹਾ ਕਿ ਉਨ੍ਹਾਂ ਕੋਲ ਖਰਚ ਲਈ ਪੈਸੇ ਤੱਕ ਨਹੀਂ ਹਨ ਅਤੇ ਜਿੱਥੇ ਉਹ ਰਹਿ ਰਹੇ ਹਨ ਉਨ੍ਹਾਂ ਦੇ ਮਕਾਨ ਮਾਲਕ ਕਿਰਾਇਆ ਅਤੇ ਬਿਜਲੀ ਦਾ ਬਿੱਲ ਭਰਨ ਲਈ ਮਜਬੂਰ ਕਰ ਰਹੇ ਹਨ। ਅਜਿਹੇ ਹਾਲਾਤਾਂ ਵਿਚ ਉਹ ਕਿੱਥੋਂ ਪੈਸੇ ਲਿਆ ਕੇ ਬਿਜਲੀ ਦੇ ਬਿੱਲ ਭਰਨ ਅਤੇ ਮਕਾਨ ਮਾਲਕਾਂ ਨੂੰ ਮਕਾਨ ਦਾ ਕਿਰਾਇਆ ਦੇਣ । ਉਨਾਂ ਕਿਹਾ ਕਿ ਭਾਵੇਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਖਾਣ ਲਈ ਸਮਾਨ ਜ਼ਰੂਰ ਦਿੱਤਾ ਗਿਆ ਹੈ ਪਰ ਬਾਕੀ ਹੋਰ ਲੋੜੀਂਦੀਆਂ ਸੁਵਿਧਾਵਾਂ ਕਿੱਥੋਂ ਪ੍ਰਾਪਤ ਕਰਨ ।

ਇਸ ਇਸ ਮੌਕੇ ਸਮਾਜ ਸੇਵਕ ਆਗੂ ਅਸ਼ੋਕ ਟੁਲਾਨੀ ਨੇ ਕਿਹਾ ਕਿ ਇਹ ਪਰਵਾਸੀ ਮਜ਼ਦੂਰ ਬਿਹਾਰ ਸੂਬੇ ਨਾਲ ਸਬੰਧ ਰੱਖਦੇ ਹਨ ਅਤੇ ਪਿਛਲੇ ਕਈ ਦਿਨਾਂ ਤੋਂ ਰੁਕੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਵਾਰ-ਵਾਰ ਪ੍ਰਸ਼ਾਸਨ ਅੱਗੇ ਗੁਹਾਰ ਲਗਾ ਰਹੇ ਹਨ ਕਿ ਉਨ੍ਹਾਂ ਨੂੰ ਉਨ੍ਹਾਂ ਦੇ ਸੂਬੇ ਉਨ੍ਹਾਂ ਦੇ ਜ਼ਿਲ੍ਹੇ ਅਤੇ ਘਰ ਦੇ ਪਰਿਵਾਰਕ ਮੈਂਬਰਾਂ ਤੱਕ ਪਹੁੰਚਾਇਆ ਜਾਵੇ ਕਿਉਂਕਿ ਉਹ ਇਥੇ ਹੋਰ ਜ਼ਿਆਦਾ ਸਮਾਂ ਨਹੀਂ ਰੁਕ ਸਕਦੇ । 
 

 


Harinder Kaur

Content Editor

Related News