ਸੜਕ ਹਾਦਸੇ ’ਚ ਫੌਜੀ ਦੀ ਮੌਤ

02/11/2021 2:05:50 PM

ਫਿਰੋਜ਼ਪੁਰ (ਭੁੱਲਰ)- ਬੀਤੀ ਸ਼ਾਮ ਫਿਰੋਜ਼ਪੁਰ ਸਰਹੱਦੀ ਪਿੰਡ ਚਾਂਦੀ ਵਾਲਾ ਦੇ ਇਕ ਨੌਜਵਾਨ ਫੌਜੀ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਦਾ ਸਿਵਲ ਹਸਪਤਾਲ ਵਿਖੇ ਪੋਸਟ ਮਾਰਟਮ ਕਰਵਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦੇ ਏ. ਐੱਸ. ਆਈ. ਪੱਪੂ ਰਾਮ ਨੇ ਦੱਸਿਆ ਕਿ ਮ੍ਰਿਤਕ ਫੌਜੀ ਦੇ ਭਰਾ ਛਿੰਦਾ ਸਿੰਘ ਪੁੱਤਰ ਜੋਗਿੰਦਰ ਸਿੰਘ ਵੱਲੋਂ ਦਿੱਤੇ ਬਿਆਨਾਂ ’ਤੇ ਅਣਪਛਾਤੇ ਟਰੈਕਟਰ-ਟਰਾਲੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਪੁਲਸ ਨੂੰ ਦਿੱਤੇ ਬਿਆਨਾਂ ’ਚ ਮੁੱਦਈ ਛਿੰਦਾ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ ਸੋਨਾ ਸਿੰਘ ਪੈਰਾ ਮਿਲਟਰੀ ਫੋਰਮ ਸੀ. ਆਰ. ਪੀ. ਐੱਫ ’ਚ ਬਤੌਰ ਸਿਪਾਹੀ ਤਾਇਨਾਤ ਸੀ, ਜੋ 28 ਜਨਵਰੀ ਤੋਂ 25 ਫਰਵਰੀ ਤੱਕ ਛੁੱਟੀ ਆਇਆ ਸੀ । ਅੱਜ ਉਹ ਆਪਣੇ ਨਿੱਜੀ ਕੰਮ ਲਈ ਮੋਟਰ ਸਾਈਕਲ ’ਤੇ ਸ਼ਹਿਰ ਗਿਆ ਸੀ, ਜਦ ਉਸ ਦਾ ਭਰਾ ਦੇਰ ਸ਼ਾਮ ਵਾਪਸ ਆ ਰਿਹਾ ਸੀ ਤਾਂ ਪਿੰਡ ਨੇੜੇ ਢਾਣੀ ਵਰਿਆਮ ਵਾਲੀ ਕੋਲ ਚਾਂਦੀ ਵਾਲਾ ਸਾਈਡ ਤੋਂ ਆ ਰਹੀ ਇਕ ਟਰੈਕਟਰ-ਟਰਾਲੀ ਨਾਲ ਉਸ ਦੇ ਮੋਟਰਸਾਈਕਲ ਦੀ ਟੱਕਰ ਹੋ ਗਈ। ਇਸ ਹਾਦਸੇ ’ਚ ਉਸ ਦੇ ਭਰਾ ਦੀ ਮੌਤ ਹੋ ਗਈ। ਅੱਜ ਬਾਅਦ ਦੁਪਹਿਰ ਉਸ ਦਾ ਪੋਸਟ ਮਾਰਟਮ ਹੋਣ ਉਪਰੰਤ ਪਿੰਡ ’ਚ ਸੰਸਕਾਰ ਕਰ ਦਿੱਤਾ ਗਿਆ ਹੈ।


Shyna

Content Editor

Related News