‘ਮਰਹੂਮ ਮਿਲਖਾ ਸਿੰਘ ਦੇ ਖੇਡਾਂ ਪ੍ਰਤੀ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ’

06/20/2021 3:11:31 PM

ਬਰਨਾਲਾ (ਵਿਵੇਕ ਸਿੰਧਵਾਨੀ) : ਬਰਨਾਲਾ ਵੈੱਲਫੇਅਰ ਕਲੱਬ ਦੀ ਹੰਗਾਮੀ ਮੀਟਿੰਗ ਪ੍ਰਧਾਨ ਉਮੇਸ਼ ਬਾਂਸਲ ਦੀ ਪ੍ਰਧਾਨਗੀ ਹੇਠ ਆਯੋਜਿਤ ਕੀਤੀ ਗਈ। ਜਿਸ ਵਿਚ ਭਾਰਤ ਦੇ ਉੱਡਣਾ ਸਿੰਘ ਮਰਹੂਮ ਮਿਲਖਾ ਸਿੰਘ ਦੀ ਮੌਤ ਤੇ ਡੂੰਘਾ ਦੁੱਖ ਵਿਅਕਤ ਕਰਦੇ ਹੋਏ ਉਨ੍ਹਾਂ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਦਿੱਤੀ ਗਈ। ਇਸ ਮੌਕੇ ਮੈਂਬਰਾਂ ਨੇ ਕਿਹਾ ਕਿ ਮਰਹੂਮ ਮਿਲਖਾ ਸਿੰਘ ਦੀ ਖੇਡਾਂ ਨੂੰ ਜੋ ਦੇਣ ਹੈ,ਉਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਅਤੇ ਮਿਲਖਾ ਸਿੰਘ ਰਹਿੰਦੀ ਦੁਨੀਆ ਤੱਕ ਯਾਦ ਕੀਤੇ ਜਾਣਗੇ।
 

ਕਲੱਬ ਜਲਦੀ ਹੀ ਮਿਲਖਾ ਸਿੰਘ ਦੀ ਯਾਦ ਵਿੱਚ ਕਰਵਾਏਗਾ ਖੇਡ ਪ੍ਰਤੀਯੋਗਿਤਾ : ਸੰਦੀਪ ਅਰੋੜਾ  
ਕਲੱਬ ਦੇ ਜੁਆਇੰਟ ਸਕੱਤਰ ਸੰਦੀਪ ਅਰੋੜਾ ਨੇ ਕਿਹਾ ਕਿ ਕਲੱਬ ਵੱਲੋਂ ਜਲਦ ਹੀ ਹਾਲਾਤ ਨਾਰਮਲ ਹੋਣ ਤੇ ਸਵਰਗੀ ਮਿਲਖਾ ਸਿੰਘ ਦੀ ਯਾਦ ਵਿੱਚ ਖੇਡ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਜਾਵੇਗਾ। ਜਿਸ ਵਿਚ ਉਨ੍ਹਾਂ ਦੇ ਜੀਵਨ ਨਾਲ ਸਬੰਧਿਤ ਪ੍ਰਦਰਸ਼ਨੀ ਦਾ ਆਯੋਜਨ ਵੀ ਕੀਤਾ ਜਾਵੇਗਾ ਤਾਂ ਜੋ ਆਉਣ ਵਾਲੇ ਖਿਡਾਰੀ ਉਨ੍ਹਾਂ ਤੋਂ ਪ੍ਰੇਰਨਾ ਲੈ ਕੇ ਦੇਸ਼ ਲਈ ਕੁਝ ਕਰ ਸਕਣ ਅਤੇ ਦੇਸ਼ ਦਾ ਨਾਂ ਉੱਚਾ ਕਰ ਸਕਣ ਉਨ੍ਹਾਂ ਕਿਹਾ ਖੇਡ ਦੇ ਪ੍ਰਤੀ ਸ੍ਰੀ ਮਿਲਖਾ ਸਿੰਘ ਵੱਲੋਂ ਨਿਭਾਈਆਂ ਗਈਆਂ ਸੇਵਾਵਾਂ ਨੂੰ ਭੁਲਾਇਆ ਨਹੀਂ ਜਾ ਸਕਦਾ।
 

ਨੌਜਵਾਨਾਂ ਨੂੰ ਫਿਲਮ ਭਾਗ ਮਿਲਖਾ ਭਾਗ ਵੇਖ ਕੇ ਸਿੱਖਿਆ ਲੈਣੀ ਚਾਹੀਦੀ ਹੈ : ਅਸ਼ੋਕ ਕੁਮਾਰ  
ਕਲੱਬ ਦੇ ਸੀਨੀਅਰ ਮੈਂਬਰ ਅਸ਼ੋਕ ਕੁਮਾਰ ਨੇ ਕਿਹਾ ਕਿ ਉਨ੍ਹਾਂ ਕਦੇ ਮਿਲਖਾ ਸਿੰਘ ਨੂੰ ਦੇਖਿਆ ਤਾਂ ਨਹੀਂ ਪਰ ਉਨ੍ਹਾਂ ਦੀ ਫ਼ਿਲਮ ਭਾਗ ਮਿਲਖਾ ਭਾਗ ਵੇਖੇ ਉਨ੍ਹਾਂ ਨੂੰ ਕਾਫ਼ੀ ਹੌਂਸਲਾ ਮਿਲਿਆ ਤੇ ਉਨ੍ਹਾਂ ਦੀ ਜੀਵਨੀ ਬਾਰੇ ਜਦ ਪਤਾ ਲੱਗਿਆ ਤਾਂ ਹੈਰਾਨੀ ਹੋਈ ਕਿ ਕਿਸ ਤਰ੍ਹਾਂ ਇੱਕ ਸਾਧਾਰਨ ਪਰਿਵਾਰ ਦਾ ਨੌਜਵਾਨ ਖੇਡ ਦੀ ਦੁਨੀਆ ਵਿੱਚ ਵਰਲਡ ਰਿਕਾਰਡ ਬਣਾ ਸਕਦਾ ਹੈ। ਇਸ ਲਈ ਕੋਸ਼ਿਸ਼ ਕਰਨ ਤੇ ਦੁਨੀਆ ਵਿੱਚ ਕੋਈ ਵੀ ਕੰਮ ਅਸੰਭਵ ਨਹੀਂ ਰਹਿ ਜਾਂਦਾ, ਇਹ ਉਨ੍ਹਾਂ ਨੇ ਕਰਕੇ ਵਿਖਾਇਆ ਹੈ ਅਤੇ ਉਨ੍ਹਾਂ ਦੀ ਮੌਤ ਨਾਲ ਸਾਰੇ ਖੇਡ ਜਗਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
 

ਓਲੰਪਿਕ ਵਿੱਚ ਦੇਸ਼ ਨੂੰ ਗੋਲਡ ਮੈਡਲ ਦਿਵਾਉਣਾ ਹੀ ਹੋਵੇਗੀ ਮਿਲਖਾ ਸਿੰਘ ਨੂੰ ਸੱਚੀ ਸ਼ਰਧਾਂਜਲੀ : ਗੋਕੁਲ ਪ੍ਰਕਾਸ਼  
ਕਲੱਬ ਦੇ ਮੈਂਬਰ ਗੋਕਲ ਪ੍ਰਕਾਸ਼ ਦਾ ਕਹਿਣਾ ਹੈ ਕਿ ਮਿਲਖਾ ਸਿੰਘ ਨੂੰ ਸੱਚੀ ਸ਼ਰਧਾਂਜਲੀ ਇਹੀ ਹੋਵੇਗੀ ਜਦੋਂ ਦੇਸ਼ ਦੇ ਖਿਡਾਰੀ ਓਲੰਪਿਕ ਖੇਡਾਂ ਵਿੱਚ ਦੇਸ਼ ਲਈ ਸੋਨ ਤਗ਼ਮਾ ਜਿੱਤ ਕੇ ਲਿਆਉਣਗੇ। ਉਨ੍ਹਾਂ ਕਿਹਾ ਮਿਲਖਾ ਸਿੰਘ ਜੀ ਦੀ ਯਾਦ ਹਮੇਸ਼ਾ ਲੋਕਾਂ ਦੇ ਦਿਲਾਂ ਵਿਚ ਬਣੀ ਰਹੇਗੀ। ਅੱਜ ਖੇਡਾਂ ਦੇ ਪ੍ਰਤੀ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਖੇਡ ਪ੍ਰੇਮੀਆਂ ਲਈ ਉਨ੍ਹਾਂ ਦੇ ਸਹਿਯੋਗ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।
 

ਖੇਡਾਂ ਪ੍ਰਤੀ ਮਿਲਖਾ ਸਿੰਘ ਜੀ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਕੀਤਾ ਜਾਵੇਗਾ : ਨੀਟੂ ਢੀਂਗਰਾ  
ਕਲੱਬ ਦੇ ਮੀਤ ਪ੍ਰਧਾਨ ਨੀਟੂ ਢੀਂਗਰਾ ਨੇ ਕਿਹਾ ਕਿ ਅਜਿਹੇ ਜਾਂਬਾਜ਼ ਖਿਡਾਰੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਖੇਡਾਂ ਦੇ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਹਮੇਸ਼ਾ ਯਾਦ ਕੀਤਾ ਜਾਂਦਾ ਰਹੇਗਾ। ਉਨ੍ਹਾਂ ਕਿਹਾ ਨਵੇਂ ਖਿਡਾਰੀਆਂ ਨੂੰ ਉਨ੍ਹਾਂ ਤੋਂ ਸਿੱਖਿਆ ਲੈਣੀ ਚਾਹੀਦੀ ਹੈ ਅਤੇ ਆਪਣੇ ਦੇਸ਼ ਦੀ ਆਨ ਬਾਨ ਅਤੇ ਸ਼ਾਨ ਲਈ ਸਭ ਕੁਝ ਨਿਛਾਵਰ ਕਰ ਦੇਣਾ ਚਾਹੀਦਾ ਹੈ। 


Shyna

Content Editor

Related News