ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ ਲੱਖਾਂ ਦੀ ਠੱਗੀ

Wednesday, Aug 21, 2019 - 07:12 PM (IST)

ਵਿਦੇਸ਼ ਭੇਜਣ ਦੇ ਨਾਂ ''ਤੇ ਕੀਤੀ ਲੱਖਾਂ ਦੀ ਠੱਗੀ

ਫਰੀਦਕੋਟ (ਰਾਜਨ)-ਵਿਦੇਸ਼ ਭੇਜਣ ਦੇ ਨਾਂ 'ਤੇ ਹਰਜਿੰਦਰ ਸਿੰਘ ਵਾਸੀ ਪਿੰਡ ਡੱਗੋ ਰੋਮਾਣਾ ਦੀ ਸ਼ਿਕਾਇਤ ਦੇ ਆਧਾਰ 'ਤੇ ਅਰਵਿੰਦ ਅਸ਼ਾਂਤ ਅਤੇ ਤਨੀਸ਼ਾ ਦੋਵੇਂ ਡਾਇਰੈਕਟਰ, ਦੀਪਕ ਅਤੇ ਸ਼ਿਖਾ ਅਹੂਜਾ ਮੁਲਾਜ਼ਮ ਫੋਰਨੇ ਓਵਰਸੀਜ਼ ਕੰਸਲਟੈਂਟ ਪ੍ਰਾਈਵੇਟ ਲਿਮਟਿਡ ਚੰਡੀਗੜ੍ਹ 'ਤੇ ਸਥਾਨਕ ਥਾਣਾ ਸਦਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਸ਼ਿਕਾਇਤਕਰਤਾ ਨੇ ਜ਼ਿਲੇ ਦੇ ਸੀਨੀਅਰ ਪੁਲਸ ਕਪਤਾਨ ਨੂੰ ਸ਼ਿਕਾਇਤ ਕੀਤੀ ਸੀ ਕਿ ਉਕਤ ਸਾਰੇ ਵਿਅਕਤੀਆਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 4,08,000 ਰੁਪਏ ਦੀ ਠੱਗੀ ਕੀਤੀ ਹੈ। ਇਸ ਮਾਮਲੇ 'ਚ ਅਜੇ ਕੋਈ ਗ੍ਰਿਫਤਾਰੀ ਨਹੀਂ ਹੋਈ।


author

Karan Kumar

Content Editor

Related News