ਦੁਕਾਨ ਨੂੰ ਅੱਗ ਲੱਗਣ ਕਾਰਣ ਲੱਖਾਂ ਦਾ ਸਾਮਾਨ ਸੁਆਹ

08/25/2019 11:00:36 PM

ਬੀਜਾ ( ਬਿਪਨ,ਧੀਰਾ)-ਬੀਤੀ ਰਾਤ ਸਮਰਾਲਾ ਰੋਡ 'ਤੇ ਸਥਿਤ ਇਕ ਦੁਕਾਨ ਨੂੰ ਅੱਗ ਲੱਗਣ ਕਾਰਣ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ। ਦੁਕਾਨ ਦੇ ਮਾਲਕ ਕਰਮਜੀਤ ਸਿੰਘ ਬੀਜਾ ਨੇ ਦੱਸਿਆ ਕਿ ਬੀਤੀ ਰਾਤ ਕਰੀਬ 9 ਵਜੇ ਉਹ ਦੁਕਾਨ ਬੰਦ ਕਰ ਕੇ ਪਰਿਵਾਰ ਸਮੇਤ ਪਿੰਡ ਭੌਰਲਾ ਵਿਖੇ ਮੱਥਾ ਟੇਕਣ ਚਲਾ ਗਿਆ। ਪਿੱਛੋਂ ਗੁਆਂਢੀ ਦੁਕਾਨਦਾਰ ਦਾ ਫੋਨ ਆਇਆ ਕਿ ਤੇਰੀ ਦੁਕਾਨ 'ਚੋਂ ਧੂੰਆਂ ਨਿਕਲ ਰਿਹਾ ਹੈ ਅਤੇ ਉਸ ਨੇ ਆ ਕੇ ਵੇਖਿਆ ਤਾਂ ਦੁਕਾਨ ਨੂੰ ਅੱਗ ਲੱਗੀ ਹੋਈ ਸੀ ਅਤੇ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਇੰਨੇ ਚਿਰ ਨੂੰ ਕਿਸੇ ਵੱਲੋਂ ਦਿੱਤੀ ਸੂਚਨਾ 'ਤੇ ਖੰਨਾ ਤੋਂ ਫਾਇਰ ਬ੍ਰਿਗੇਡ ਦੀ ਗੱਡੀ ਪੁੱਜ ਗਈ, ਜਿਸ ਨੇ ਆ ਕੇ ਅੱਗ 'ਤੇ ਕਾਬੂ ਪਾਇਆ ਪਰ ਉਦੋਂ ਤੱਕ ਦੁਕਾਨ ਵਿਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਸੀ। ਕਰਮਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਕਰੀਬ 6 ਲੱਖ ਰੁਪਏ ਦਾ ਨੁਕਸਾਨ ਹੋਇਆ ਹੈ । ਉਸ ਨੇ ਮੰਗ ਕੀਤੀ ਕਿ ਸਰਕਾਰ ਉਸ ਨੂੰ ਬਣਦਾ ਮੁਆਵਜ਼ਾ ਦੇਵੇ। ਦੁਕਾਨਦਾਰ ਯੂਨੀਅਨ ਦੇ ਅਹੁਦੇਦਾਰਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਪੀੜਤ ਦੁਕਾਨਦਾਰ ਦੀ ਬਾਂਹ ਫੜੇ।


Karan Kumar

Content Editor

Related News