ਕੌਮੀ ਸ਼ਹੀਦ ਪੁਲਸ ਕਰਮਚਾਰੀਆਂ ਦੀ ਯਾਦ ਵਿਚ ਮਿੰਨੀ ਮੈਰਾਥਨ ਦਾ ਅਯੋਜਨ

10/20/2019 1:29:06 PM

ਸੰਗਰੂਰ (ਬੇਦੀ)—ਕੌਮੀ ਸ਼ਹੀਦ ਪੁਲਸ ਕਰਮਚਾਰੀਆਂ ਦੀ ਯਾਦ 'ਚ ਜ਼ਿਲਾ ਪੁਲਸ ਵਲੋਂ ਦੇਸ਼ ਦੀ ਏਕਤਾ, ਇਕਸਾਰਤਾ ਅਤੇ ਸੁਰੱਖਿਆ ਨੂੰ ਹੋਰ ਮਜਬੂਤ ਕਰਨ ਲਈ ਮਿੰਨੀ ਮੈਰਾਥਨ ਦਾ ਅਯੋਜਨ ਕੀਤਾ ਗਿਆ। ਜਿਸ ਵਿਚ ਵੱਖ ਵੱਖ ਸਕੂਲਾਂ ਦੇ 200 ਦੇ ਕਰੀਬ ਵਿਦਿਆਰਥੀਆਂ ਅਤੇ ਖਿਡਾਰੀਆਂ ਨੇ ਹਿੱਸਾ ਲਿਆ। ਮੈਰਾਥਨ ਨੂੰ ਹਰੀ ਝੰਡੀ ਵਿਖਾਉਣ ਸਮੇਂ ਉਪ ਕਪਤਾਨ ਪੁਲਸ (ਆਰ) ਸਤਪਾਲ ਸ਼ਰਮਾ ਅਤੇ ਥਾਣਾ ਸਿਟੀ ਮੁਖੀ ਇੰਸਪੈਕਟਰ ਗੁਰਭਜਨ ਸਿੰਘ ਨੇ ਕਿਹਾ ਕਿ ਜ਼ਿਲਾ ਪੁਲਸ ਮੁਖੀ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਹੀਦ ਪੁਲਸ ਕਰਮਚਾਰੀਆਂ ਦੀ ਯਾਦ ਨੂੰ ਸਮਰਪਿਤ ਸ਼ਹੀਦ ਪੁਲਸ ਕਰਚਹਰੀਆਂ ਨੂੰ ਸਲਾਮ ਬੈਨਰ ਹੇਠ ਜ਼ਿਲਾ ਪੁਲਸ ਵਲੋਂ ਮਿੰਨੀ ਮੈਰਾਥਨ ਦਾ ਅਯੋਜਨ ਕੀਤਾ ਜਾ ਰਿਹਾ ਹੈ, ਜਿਸ ਦਾ ਮਕਸਦ ਬੱਚਿਆਂ ਨੂੰ ਸ਼ਹੀਦ ਪੁਲਸ ਕਰਮਚਾਰੀਆਂ ਦੀਆਂ ਕਰਬਾਨੀਆਂ ਬਾਰੇ ਜਾਣੂ ਕਰਵਾਇਆ ਗਿਆ ਹੈ ਅਤੇ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ ਹੈ।

ਇਸ ਮੌਕੇ ਸਮੂਹ ਹਾਜ਼ਰੀਨ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਬਣਾਏ ਰੱਖਣ, ਦੇਸ਼ ਦੀ ਅੰਦਰੂਨੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣਾ ਯੋਗਦਾਨ ਪਾਉਣ ਲਈ ਆਪਣੇ ਆਪ ਨੂੰ ਸਮਰਪਿਤ ਕਰਨ ਸਬੰਧੀ ਇਕ ਪ੍ਰਣ ਵੀ ਲਿਆ ਗਿਆ । ਇੰਸਪੈਕਟਰ ਗੁਰਭਜਨ ਸਿੰਘ ਨੇ ਦੱਸਿਆ ਕਿ ਮਿੰਨੀ ਮੈਰਾਥਨ ਦੌੜ ਦੌਰਾਨ ਬੱਚੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਤੋਂ ਆਪਣੀ ਦੌੜ ਸ਼ੁਰੂ ਕਰਕੇ ਬੱਤੀਵਾਲਾ ਚੌਂਕ, ਛੋਟਾ ਚੌਂਕ, ਸੁਨਾਮੀ ਗੇਟ, ਸਬਜੀ ਮੰਡੀ, ਕਲੱਬ ਰੋਡ ਤੋਂ ਹੁੰਦੇ ਹੋਏ ਵਾਪਸ ਪ੍ਰਬੰਧਕੀ ਕੰਪਲੈਕਸ ਪੁੱਜਣਗੇ।


Shyna

Content Editor

Related News