ਮਿੰਨੀ ਟੈਂਪੂ ਯੂਨੀਅਨ ਨੇ ਮੁੱਖ ਮੰਤਰੀ ਮਾਨ ਦੀ ਘੇਰੀ ਰਿਹਾਇਸ਼, ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

04/27/2022 10:38:33 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਆਲ ਪੰਜਾਬ ਫੋਰ ਵ੍ਹੀਲਰ ਤੇ ਛੋਟਾ ਹਾਥੀ ਆਪ੍ਰੇਟਰ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਸੈਂਕੜਿਆਂ ਦੀ ਗਿਣਤੀ ਵਿਚ ਆਪਣੇ ਵਾਹਨ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਪੁੱਜੇ ਇਨ੍ਹਾਂ ਧਰਨਾਕਾਰੀਆਂ ਨੇ ਸੰਗਰੂਰ-ਪਟਿਆਲਾ ਮੇਨ ਰੋਡ 'ਤੇ ਜਾਮ ਲਗਾ ਕੇ ਆਪਣਾ ਰੋਸ ਜ਼ਾਹਿਰ ਕੀਤਾ।

ਇਹ ਵੀ ਪੜ੍ਹੋ : ਪੰਜਾਬ ਦੇ 2 ਸਾਬਕਾ ਵਜ਼ੀਰ ਸਰਕਾਰ ਦੇ ਰਾਡਾਰ 'ਤੇ, ਕਿਸੇ ਵੇਲੇ ਵੀ ਡਿੱਗ ਸਕਦੀ ਹੈ ਗਾਜ!

PunjabKesari

ਇਸ ਮੌਕੇ ਧਰਨੇ ਨੂੰ ਸੰਬੋਧਨ ਕਰਦਿਆਂ ਕਾਲਾ ਪ੍ਰਧਾਨ ਪਾਤੜਾਂ, ਜਗਸੀਰ ਸਿੰਘ, ਸੁਖਦੇਵ ਸਿੰਘ, ਬਲਜੀਤ ਸਿੰਘ , ਗੁਰਦੀਪ ਸਿੰਘ, ਹਰਵਿੰਦਰ ਸਿੰਘ, ਹਰਨੇਕ ਸਿੰਘ, ਬਚਨ ਸਿੰਘ, ਹਰਵਿੰਦਰ ਸਿੰਘ, ਮਹਿੰਦਰ ਸਿੰਘ, ਰਾਮ ਸਿੰਘ ਧਾਮੀ ਤੇ ਰੰਗੀ ਖਾਂ ਨੇ ਕਿਹਾ ਕਿ ਉਹ ਅੱਜ ਮੁੱਖ ਮੰਤਰੀ ਦੀ ਕੋਠੀ ਅੱਗੇ ਜਗਾੜੂ ਮੋਟਰਸਾਈਕਲ ਰੇਹੜੀਆਂ ਦੀ ਤਰ੍ਹਾਂ ਛੋਟੇ ਹਾਥੀ ਦਾ ਟੈਕਸ, ਪਾਸਿੰਗ, ਟੋਲ ਟੈਕਸ, ਬੀਮਾ ਤੇ ਬਕਾਇਆ ਬੈਂਕ ਰਾਸ਼ੀਆਂ ਮੁਆਫ਼ ਕਰਵਾਉਣ ਸਬੰਧੀ ਮੰਗ ਪੱਤਰ ਦੇਣ ਪੁੱਜੇ ਹਨ। ਆਗੂਆਂ ਨੇ ਕਿਹਾ ਕਿ ਛੋਟਾ ਹਾਥੀ ਅਤੇ ਫੋਰ ਵ੍ਹੀਲਰ ਆਪ੍ਰੇਟਰ ਭਾਰੀ ਨੁਕਸਾਨ ਭੁਗਤ ਰਹੇ ਹਨ, ਜਿਨ੍ਹਾਂ ਕਾਰਨਾਂ ਕਰਕੇ ਇਨ੍ਹਾਂ ਆਪ੍ਰੇਟਰਾਂ ਦੀਆਂ ਗੱਡੀ ਦੀਆਂ ਕਿਸ਼ਤਾਂ ਸਮੇਂ ਸਿਰ ਭਰ ਨਹੀਂ ਹੁੰਦੀਆਂ। ਇਸ ਤੋਂ ਇਲਾਵਾ ਇਨ੍ਹਾਂ ਵ੍ਹੀਕਲਾਂ ਦੇ ਨਾ ਹੀ ਟੈਕਸ, ਪਾਸਿੰਗ, ਬੀਮਾ ਆਦਿ ਭਰੇ ਜਾ ਰਹੇ ਹਨ।

ਇਹ ਵੀ ਪੜ੍ਹੋ : ਪੰਜਾਬ ਪੁਲਸ ਦੀ AGTF ਨੇ ਮਾਰੇ ਗਏ ਗੈਂਗਸਟਰ ਜੈਪਾਲ ਭੁੱਲਰ ਦੇ 2 ਸਾਥੀਆਂ ਨੂੰ ਕੀਤਾ ਗ੍ਰਿਫ਼ਤਾਰ

PunjabKesari

ਆਗੂਆਂ ਨੇ ਕਿਹਾ ਕਿ ਜਿਨ੍ਹਾਂ ਦਾ ਮੁੱਖ ਕਾਰਨ ਬਾਜ਼ਾਰ ਵਿਚ ਅਨੇਕਾਂ ਦੀ ਗਿਣਤੀ ਜਗਾੜੂ ਮੋਟਰਸਾਈਕਲ ਵਾਹਨ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਮੋਟਰਸਾਈਕਲ ਨੂੰ ਡਿਸਪੋਜ਼ਲ ਕਰਕੇ ਰੇਹੜੀਆਂ ਫਿੱਟ ਕਰਵਾ ਕੇ ਉਨ੍ਹਾਂ ਨੂੰ ਨਾਜਾਇਜ਼ ਤੌਰ 'ਤੇ ਟਰਾਂਸਪੋਰਟ ਐਕਟ ਦੀ ਉਲੰਘਣਾ ਕਰਦੇ ਹੋਏ ਬਾਜ਼ਾਰਾਂ ਵਿੱਚ ਖੁੱਲ੍ਹੇਆਮ ਢੋਆ-ਢੁਆਈ ਕੀਤੀ ਜਾ ਰਹੀ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਪਾਸੋਂ ਮੰਗ ਕੀਤੀ ਕਿ ਮੋਟਰਸਾਈਕਲ ਰੇਹੜੀਆਂ ਦੀ ਤਰ੍ਹਾਂ ਚਾਰ ਵ੍ਹੀਲਰ ਗੱਡੀਆਂ ਦੇ ਟੈਕਸ ਪਾਸਿੰਗ, ਟੋਲ ਟੈਕਸ, ਬੀਮਾ ਅਤੇ ਗੱਡੀਆਂ ਦੀਆਂ ਬਕਾਇਆ ਬੈਂਕ ਰਾਸ਼ੀਆਂ ਮੁਆਫ਼ ਕੀਤੀਆਂ ਜਾਣ। ਇਸ ਤੋਂ ਇਲਾਵਾ ਛੋਟੇ ਹਾਥੀਆਂ ਨੂੰ ਸੜਕਾਂ 'ਤੇ ਕਿਸੇ ਵੀ ਤਰ੍ਹਾਂ ਦੀ ਢੋਆ-ਢੁਆਈ ਕਰਨ ਤੇ ਪੁਲਸ ਪ੍ਰਸ਼ਾਸਨ ਦੁਆਰਾ ਪ੍ਰੇਸ਼ਾਨ ਨਾ ਕੀਤਾ ਜਾਵੇ ਅਤੇ ਨਾ ਹੀ ਕਿਸੇ ਦਾ ਚਲਾਨ ਕੀਤਾ ਜਾਵੇ। ਇਸ ਮੌਕੇ ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਜਥੇਬੰਦੀ ਦੀਆਂ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 5 ਲੱਖ ਦੀ ਨਕਦੀ ਤੇ ਸੋਨੇ ਦੇ ਗਹਿਣਿਆਂ ਦੀ ਲੁੱਟ ਦਾ ਡਰਾਮਾ ਰਚਣ ਵਾਲਾ ਪੁਲਸ ਨੇ ਦਬੋਚਿਆ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Anuradha

Content Editor

Related News