ਨਾਜਾਇਜ਼ ਰੇਤ ਨਾਲ ਭਰੇ ਟਿੱਪਰ ਦਾ ਡਰਾਈਵਰ ਗ੍ਰਿਫ਼ਤਾਰ! ਮਾਈਨਿੰਗ ਐਕਟ ਦਾ ਕੇਸ ਦਰਜ
Monday, Sep 29, 2025 - 02:59 PM (IST)

ਲੁਧਿਆਣਾ (ਸ਼ਿਵਮ) : ਪੁਲਸ ਕਮਿਸ਼ਨਰ ਲੁਧਿਆਣਾ ਸਵਪਨ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਥਾਣਾ ਲਾਡੋਵਾਲ ਦੀ ਪੁਲਸ ਨੇ ਨਾਜਾਇਜ਼ ਮਾਈਨਿੰਗ ਦਾ ਕਾਰੋਬਾਰ ਕਰਨ ਵਾਲੇ ਮਾਫੀਆ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਨਾਜਾਇਜ਼ ਰੇਤ ਨਾਲ ਭਰੇ ਟਿੱਪਰ ਨੂੰ ਕਾਬੂ ਕਰ ਕੇ ਟਿੱਪਰ ਚਾਲਕ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੂੰ ਮੁਖ਼ਬਰ ਖਾਸ ਨੇ ਸੂਚਨਾ ਦਿੱਤੀ ਕਿ ਹੰਬੜਾਂ ਰੋਡ ਵਲੋਂ ਇਕ ਟਿੱਪਰ ਚਾਲਕ ਨਾਜਾਇਜ਼ ਰੇਤ ਭਰ ਕੇ ਲੁਧਿਆਣਾ ਵੱਲ ਆ ਰਿਹਾ ਹੈ, ਜਿਸ ਤੋਂ ਬਾਅਦ ਥਾਣਾ ਇੰਚਾਰਜ ਨੇ ਤੁਰੰਤ ਕਾਰਵਾਈ ਕਰਦੇ ਹੋਏ ਮੌਕੇ ’ਤੇ ਥਾਣੇਦਾਰ ਸੁਰਿੰਦਰ ਸਿੰਘ ਦੀ ਪੁਲਸ ਟੀਮ ਨੂੰ ਭੇਜਿਆ ਗਿਆ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਸਾਰੇ ਸਕੂਲਾਂ ਦਾ ਬਦਲਿਆ ਸਮਾਂ! ਇਕ ਮਹੀਨਾ ਲਾਗੂ ਰਹੇਗਾ ਨਵਾਂ ਸ਼ਡਿਊਲ
ਇਸ ਦੌਰਾਨ ਸਾਹਮਣੇ ਤੋਂ ਇਕ ਰੇਤ ਭਰ ਕੇ ਆ ਰਹੇ ਟਿੱਪਰ ਨੂੰ ਚੈਕਿੰਗ ਲਈ ਰੋਕਿਆ ਗਿਆ। ਜਦ ਪੁਲਸ ਟੀਮ ਨੇ ਉਕਤ ਟਿੱਪਰ ਚਾਲਕ ਤੋਂ ਰੇਤ ਦੀ ਮਾਈਨਿੰਗ ਵਿਭਾਗ ਵਲੋਂ ਜਾਰੀ ਕੀਤੀ ਗਈ ਰਸੀਦ ਦਿਖਾਉਣ ਨੂੰ ਕਿਹਾ ਗਿਆ ਤਾਂ ਉਕਤ ਟਿੱਪਰ ਚਾਲਕ ਨੇ ਕੋਈ ਵੀ ਰਸੀਦ ਪੁਲਸ ਦੇ ਸਾਹਮਣੇ ਪੇਸ਼ ਨਹੀਂ ਕੀਤੀ ਗਈ, ਜਿਸ ਦੇ ਬਾਅਦ ਪੁਲਸ ਟੀਮ ਨੇ ਤੁਰੰਤ ਟਿੱਪਰ ਚਾਲਕ ਨੂੰ ਗ੍ਰਿਫਤਾਰ ਕਰ ਕੇ ਟਿੱਪਰ ਨੂੰ ਕਬਜ਼ੇ ’ਚ ਲੈ ਗਿਆ ਗਿਆ ਹੈ। ਥਾਣਾ ਇੰਚਾਰਜ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਪੁਲਸ ਨੇ ਟਿੱਪਰ ਚਾਲਕ ਡਰਾਈਵਰ ਦੀ ਪਛਾਣ ਅੰਗਰੇਜ਼ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਪਿੰਡ ਚੂਹੜਵਾਲ ਮੇਹਰਬਾਨ ਵਜੋਂ ਕੀਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8