Fact Check : ਮੰਤਰੀ ਅਨਮੋਲ ਗਗਨ ਮਾਨ ਦੀ ਤਸਵੀਰ ਨੂੰ ਗ਼ਲਤ ਤਰੀਕੇ ਨਾਲ ਐਡਿਟ ਕਰ ਕੀਤਾ ਜਾ ਰਿਹਾ ਹੈ ਵਾਇਰਲ

Saturday, May 25, 2024 - 06:45 PM (IST)

Fact Check : ਮੰਤਰੀ ਅਨਮੋਲ ਗਗਨ ਮਾਨ ਦੀ ਤਸਵੀਰ ਨੂੰ ਗ਼ਲਤ ਤਰੀਕੇ ਨਾਲ ਐਡਿਟ ਕਰ ਕੀਤਾ ਜਾ ਰਿਹਾ ਹੈ ਵਾਇਰਲ

Fact Check By vishvasnews

ਸੋਸ਼ਲ ਮੀਡਿਆ ’ਤੇ ਆਮ ਆਦਮੀ ਪਾਰਟੀ ਦੀ ਮੰਤਰੀ ਅਨਮੋਲ ਗਗਨ ਮਾਨ ਦੀ ਇੱਕ ਤਸਵੀਰ ਵਾਇਰਲ ਹੋ ਰਹੀ ਹੈ, ਜਿਸ ’ਚ ਉਨ੍ਹਾਂ ਨੂੰ ਇੱਕ ਪੋਸਟਰ ਫੜ੍ਹੇ ਹੋਏ ਦੇਖਿਆ ਜਾ ਸਕਦਾ ਹੈ। ਪੋਸਟਰ ’ਤੇ ਲਿਖਿਆ ਹੈ,‘‘ਕੇਜਰੀਵਾਲ MSP ਦੇਵੇ” ਯੂਜ਼ਰਸ ਇਸ ਤਸਵੀਰ ਨੂੰ ਸੱਚ ਮੰਨਦੇ ਹੋਏ ਸ਼ੇਅਰ ਕਰ ਰਹੇ ਹਨ। ਵਿਸ਼ਵਾਸ ਨਿਊਜ਼ ਨੇ ਵਾਇਰਲ ਪੋਸਟ ਦੀ ਜਾਂਚ ਕੀਤੀ ਅਤੇ ਪਤਾ ਲੱਗਾ ਕਿ ਅਨਮੋਲ ਗਗਨ ਮਾਨ ਦੀ ਤਸਵੀਰ ਐਡੀਟੇਡ ਹੈ। ਅਸਲ ਤਸਵੀਰ ਉਸ ਦੌਰਾਨ ਦੀ ਹੈ ਜਦੋਂ ਸੀ.ਐੱਮ. ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਬਾਅਦ ਚੰਡੀਗੜ੍ਹ ’ਚ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਸੀ ਅਤੇ ਅਨਮੋਲ ਗਗਨ ਮਾਨ ਦੇ ਹੱਥ ’ਚ ਫੜੇ ਪੋਸਟਰ ’ਚ ਲਿਖਿਆ ਹੋਇਆ ਸੀ,‘‘ਮੈਂ ਵੀ ਕੇਜਰੀਵਾਲ” ਜਿਸਨੂੰ ਕੁਝ ਲੋਕ ਐਡਿਟ ਕਰ ਗ਼ਲਤ ਦਾਅਵੇ ਨਾਲ ਸ਼ੇਅਰ ਕਰ ਰਹੇ ਹਨ।’’

ਕੀ ਹੈ ਵਾਇਰਲ ਪੋਸਟ ਵਿੱਚ ?
ਫੇਸਬੁੱਕ ਪੇਜ ‘ਬਾਜ਼ ਵਾਲ਼ੀ ਅੱਖ,Eagle eye ‘ ਨੇ 28 ਮਾਰਚ 2024 ਨੂੰ ਇਸ ਤਸਵੀਰ ਨੂੰ ਸ਼ੇਅਰ ਕੀਤਾ ਹੈ। ਤਸਵੀਰ ਦੇ ਉੱਤੇ ਲਿਖਿਆ ਹੋਇਆ ਹੈ, “ਝਾੜੂ ਨੇ ਦਿੱਲੀ ਜਾ ਕੇ ਕਿਸਾਨਾਂ ਲਈ ਹਾਂ ਦਾ ਨਾਹਰਾ ਮਾਰੀਆ।”

PunjabKesari

ਪੋਸਟਰ ਉੱਤੇ ਲਿਖਿਆ ਹੋਇਆ ਹੈ : ਕੇਜਰੀਵਾਲ MSP ਦੇਵੇ।
ਸੋਸ਼ਲ ਮੀਡਿਆ ’ਤੇ ਕਈ ਯੂਜ਼ਰਸ ਨੇ ਇਸ ਤਸਵੀਰ ਨੂੰ ਮਿਲਦੇ – ਜੁਲਦੇ ਦਾਅਵੇ ਨਾਲ ਸ਼ੇਅਰ ਕੀਤਾ ਹੈ। ਪੋਸਟ ਦਾ ਆਰਕਾਈਵ ਲਿੰਕ ਇੱਥੇ ਵੇਖਿਆ ਜਾ ਸਕਦਾ ਹੈ।

ਪੜਤਾਲ
ਵਾਇਰਲ ਤਸਵੀਰ ਦੀ ਪੜਤਾਲ ਲਈ ਅਸੀਂ ਗੂਗਲ ਰਿਵਰਸ ਇਮੇਜ ਦਾ ਇਸਤੇਮਾਲ ਕੀਤਾ। ਸਾਨੂੰ ਅਸਲ ਤਸਵੀਰ ਮੰਤਰੀ ਅਨਮੋਲ ਗਗਨ ਮਾਨ ਦੇ ਵੇਰੀਫਾਈਡ ਫੇਸਬੁੱਕ ਅਕਾਊਂਟ ‘ਤੇ ਮਿਲੀ। 22 ਮਾਰਚ 2024 ਨੂੰ (ਆਰਕਾਈਵ ਲਿੰਕ) ਸ਼ੇਅਰ ਤਸਵੀਰ ’ਚ ਅਨਮੋਲ ਗਗਨ ਮਾਨ ਦੇ ਹੱਥ ‘ਚ ਫੜੇ ਪੋਸਟਰ ਵਿੱਚ “ਮੈਂ ਵੀ ਕੇਜਰੀਵਾਲ” ਲਿਖਿਆ ਹੋਇਆ ਦੇਖਿਆ ਜਾ ਸਕਦਾ ਹੈ।

ਸਰਚ ਦੇ ਦੌਰਾਨ ਸਾਨੂੰ ਆਮ ਆਦਮੀ ਪਾਰਟੀ ਹੋਸ਼ਿਆਰਪੂਰ ਦੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਵਾਇਰਲ ਤਸਵੀਰ ਮਿਲੀ। 22 ਮਾਰਚ 2024 ਨੂੰ (ਆਰਕਾਈਵ ਲਿੰਕ) ਸ਼ੇਅਰ ਤਸਵੀਰਾਂ ਵਿੱਚ ਕੇਜਰੀਵਾਲ ਦੇ ਸਮਰਥਨ ਦੀ ਗੱਲ ਕਿੱਤੀ ਗਈ ਹੈ।

22 ਮਾਰਚ 2024 ਨੂੰ (ਆਰਕਾਈਵ ਲਿੰਕ) ਸਾਨੂੰ ਜਗਬਾਣੀ ਵਿੱਚ ਵੀ ਵਾਇਰਲ ਤਸਵੀਰ ਨਾਲ ਜੁੜੀ ਖਬਰ ਪ੍ਰਕਾਸ਼ਿਤ ਮਿਲੀ।

(Disclaimer: ਇਹ ਫੈਕਟ ਮੂਲ ਤੌਰ 'ਤੇ vishvasnews ਵੱਲੋਂ ਕੀਤਾ ਗਿਆ ਹੈ, ਜਿਸ ਨੂੰ Shakti Collective ਦੀ ਮਦਦ ਨਾਲ ‘ਜਗ ਬਾਣੀ’ ਨੇ ਪ੍ਰਕਾਸ਼ਿਤ ਕੀਤਾ ਹੈ)
 


author

Shivani Bassan

Content Editor

Related News