ਕੈਬਨਿਟ ਮੰਤਰੀ ਅਰੋੜਾ ਨੇ ਕਰੀਬ 1.08 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਰੱਖੇ ਨੀਂਹ-ਪੱਥਰ

Tuesday, Mar 12, 2024 - 06:24 PM (IST)

ਸੁਨਾਮ ਊਧਮ ਸਿੰਘ ਵਾਲਾ/ਚੀਮਾ ਮੰਡੀ(ਬਾਂਸਲ, ਗੋਇਲ)- ਵਿਧਾਨ ਸਭਾ ਹਲਕਾ ਸੁਨਾਮ ਦੇ ਸਰਵਪੱਖੀ ਵਿਕਾਸ ’ਚ ਹੋਰ ਤੇਜ਼ੀ ਲਿਆਉਂਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵੱਖ-ਵੱਖ ਵਿਕਾਸ ਕਾਰਜਾਂ ਨੂੰ ਆਰੰਭ ਕਰਵਾਇਆ ਗਿਆ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਰੀਬ 1.08 ਕਰੋੜ ਦੀ ਲਾਗਤ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ-ਪੱਥਰ ਰੱਖਦਿਆਂ ਤੇ ਉਦਘਾਟਨ ਕਰਦੇ ਹੋਏ ਦੱਸਿਆ ਕਿ ਅਸੀਂ ਪਿੰਡਾਂ, ਕਸਬਿਆਂ ਤੇ ਸ਼ਹਿਰੀ ਵਸੋਂ ਦੀ ਲੋੜ ਦੇ ਸਨਮੁੱਖ ਯੋਜਨਾਬੱਧ ਢੰਗ ਨਾਲ ਵਿਕਾਸ ਕਰਵਾ ਰਹੇ ਹਾਂ।

ਇਹ ਵੀ ਪੜ੍ਹੋ : ਫਰਜ਼ੀ ਫੌਜੀ ਮੇਜਰ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਵੱਡੇ ਰੈਂਕ ਦੇ ਅਫਸਰਾਂ ਦੀਆਂ ਵਰਦੀਆਂ ਬਰਾਮਦ

ਉਨ੍ਹਾਂ ਕਿਹਾ ਕਿ ਸਰਕਾਰੀ ਗ੍ਰਾਂਟਾਂ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਵੀ ਨਿਯਮਿਤ ਤੌਰ ’ਤੇ ਹਦਾਇਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਹਰ ਆਰੰਭ ਕੀਤੇ ਜਾਣ ਵਾਲੇ ਕੰਮ ਦੀ ਲਗਾਤਾਰ ਨਿਗਰਾਨੀ ਕੀਤੀ ਜਾਂਦੀ ਹੈ ਤਾਂ ਜੋ ਨਿਰਧਾਰਿਤ ਸਮੇਂ ਦੇ ਅੰਦਰ-ਅੰਦਰ ਕੰਮ ਮੁਕੰਮਲ ਹੋ ਸਕਣ।

ਇਹ ਵੀ ਪੜ੍ਹੋ : ਮਾਸੂਮ ਬੱਚਿਆਂ ਦਾ ਕਤਲ ਕਰਦਿਆਂ ਭੋਰਾ ਨਾ ਕੰਬਿਆ ਪਿਓ ਦਾ ਦਿਲ, ਹੁਣ ਆਪ ਵੀ ਚੁੱਕਿਆ ਖੌਫ਼ਨਾਕ ਕਦਮ

ਕੈਬਨਿਟ ਮੰਤਰੀ ਅਰੋੜਾ ਨੇ ਗੋਬਿੰਦ ਨਗਰ, ਪਿੰਡੀ ਢਿੱਲਵਾਂ, ਪਿੰਡੀ ਸਤੀਪੁਰਾ, ਨਮੋਲ, ਮੰਡੇਰ ਕਲਾਂ, ਕੋਟੜਾ ਅਮਰੂ, ਕਿਲਾ ਭਰੀਆਂ, ਸ਼ਹੀਦ ਊਧਮ ਸਿੰਘ ਨਗਰ ਅਤੇ ਸਿੰਘਪੁਰਾ ਵਿਖੇ 22 ਲੱਖ ਰੁਪਏ ਦੀ ਲਾਗਤ ਨਾਲ 125 ਸੋਲਰ ਲਾਈਟਾਂ ਅਤੇ ਚੀਮਾ ਵਿਖੇ 15 ਲੱਖ ਦੀ ਲਾਗਤ ਨਾਲ 75 ਸਟਰੀਟ ਲਾਈਟਾਂ ਲਗਵਾਉਣ ਦਾ ਕੰਮ ਆਰੰਭ ਕਰਵਾਇਆ।

ਇਹ ਵੀ ਪੜ੍ਹੋ : ਅਕਾਲੀ-ਭਾਜਪਾ ਗੱਠਜੋੜ ਹੋਣ 'ਚ ਕਿਸਾਨੀ ਅੰਦੋਲਨ ਵੱਡਾ ਅੜਿੱਕਾ, ਦੋਵੇਂ ਪਾਰਟੀਆਂ ਪੱਬਾਂ ਭਾਰ

ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਈਲਵਾਲ ਗੱਗੜਪੁਰ ਵਿਖੇ 15 ਲੱਖ ਦੀ ਲਾਗਤ ਨਾਲ ਉਸਾਰੇ ਦੋ ਕਲਾਸ ਰੂਮ ਦਾ ਉਦਘਾਟਨ ਕੀਤਾ ਅਤੇ 11 ਲੱਖ ਨਾਲ ਤਿਆਰ ਹੋਣ ਵਾਲੀ ਸਾਇੰਸ ਲੈਬ ਦਾ ਨੀਂਹ-ਪੱਥਰ ਰੱਖਿਆ। ਉਨ੍ਹਾਂ ਤੁੰਗਾਂ ਵਿਖੇ 4.60 ਲੱਖ ਦੀ ਲਾਗਤ ਵਾਲੇ ਵਾਲੀਬਾਲ ਗਰਾਊਂਡ ਦਾ ਉਦਘਾਟਨ ਕੀਤਾ ਜਦਕਿ ਸਾਹੋਕੇ ਦੇ ਸਰਕਾਰੀ ਸਕੂਲ ਵਿਖੇ 11 ਲੱਖ ਦੀ ਲਾਗਤ ਵਾਲੀ ਸਾਇੰਸ ਲੈਬ ਦਾ ਨੀਂਹ-ਪੱਥਰ ਰੱਖਿਆ। ਕੈਬਨਿਟ ਮੰਤਰੀ ਨੇ ਕੁਲਾਰਖੁਰਦ ਵਿਖੇ 4.60 ਲੱਖ ਦੀ ਲਾਗਤ ਵਾਲੇ ਵਾਲੀਬਾਲ ਗਰਾਊਂਡ, 4 ਲੱਖ ਵਾਲੇ ਪਾਰਕ, 5 ਲੱਖ ਦੀ ਲਾਗਤ ਵਾਲੀ ਧਰਮਸ਼ਾਲਾ ਅਤੇ 15.65 ਲੱਖ ਦੀ ਲਾਗਤ ਨਾਲ ਤਿਆਰ ਸਕੂਲ ਦੀ ਚਾਰਦੀਵਾਰੀ ਦਾ ਉਦਘਾਟਨ ਕੀਤਾ। ਇਸ ਮੌਕੇ ਵੱਖ-ਵੱਖ ਥਾਵਾਂ ’ਤੇ ਪਿੰਡਾਂ ਦੇ ਲੋਕ, ਬਲਾਕ ਪ੍ਰਧਾਨ ਅਤੇ ਅਧਿਕਾਰੀ ਵੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News