ਦੀਵਾਲੀ ਦਾ ਤਿਉਹਾਰ ਸਾਰਿਆਂ ਦੇ ਜੀਵਨ ’ਚ ਖੁਸ਼ੀਆਂ ਤੇ ਖੁਸ਼ਹਾਲੀ ਲੈ ਕੇ ਆਵੇ : ਮੰਤਰੀ ਜੌੜਾਮਾਜਰਾ
Sunday, Nov 12, 2023 - 01:06 PM (IST)
ਪਟਿਆਲਾ/ਸਮਾਣਾ (ਰਾਜੇਸ਼ ਪੰਜੌਲਾ, ਦਰਦ)- ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਵਾਸੀਆਂ ਸਮੇਤ ਦੇਸ਼-ਵਿਦੇਸ਼ ’ਚ ਵੱਸਦੇ ਪੰਜਾਬੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪਰਮਾਤਮਾ ਕੋਲ ਅਰਦਾਸ ਕਰਦੇ ਹਨ ਕਿ ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਸਾਰਿਆਂ ਦੇ ਜੀਵਨ ’ਚ ਖੁਸ਼ੀਆਂ ਖੇੜੇ ਅਤੇ ਖੁਸ਼ਹਾਲੀ ਲੈ ਕੇ ਆਵੇ।
ਇਹ ਵੀ ਪੜ੍ਹੋ- ਪਾਕਿ ’ਚ 18 ਸਾਲਾ ਮੁੰਡੇ ਤੇ 35 ਸਾਲਾ ਕੁੜੀ ਦਾ ਪ੍ਰੇਮ ਵਿਆਹ ਚਰਚਾ 'ਚ, ਲੋਕ ਕਰ ਰਹੇ ਕਈ ਟਿੱਪਣੀਆਂ
ਕੈਬਨਿਟ ਮੰਤਰੀ ਜੌੜਾਮਾਜਰਾ ਨੇ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪ੍ਰਦੂਸ਼ਣ ਰਹਿਤ ਗ੍ਰੀਨ ਦੀਵਾਲੀ ਮਨਾਉਣ ਅਤੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਮੁਤਾਬਕ ਪਟਾਕੇ ਵੀ ਗ੍ਰੀਨ ਹੀ ਚਲਾਉਣ ਤਾਂ ਕਿ ਸਾਡਾ ਵਾਤਾਵਰਣ ਪ੍ਰਦੂਸ਼ਣ ਤੋਂ ਬਚ ਸਕੇ। ਬਾਗਬਾਨੀ, ਰੱਖਿਆ ਸੇਵਾਵਾਂ ਭਲਾਈ ਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਗੱਲੋਂ ਵਚਨਬੱਧ ਹੈ ਕਿ ਸੂਬੇ ਨੂੰ ਰੰਗਲਾ ਪੰਜਾਬ ਬਣਾਇਆ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸ਼ਰੇਆਮ ਗੋਲ਼ੀਆਂ ਮਾਰ ਕੇ ਔਰਤ ਦਾ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8