ਅਦਾਲਤਾਂ ''ਚ ਪੈਂਡਿੰਗ ਕੇਸਾਂ ਦੀ ਗਿਣਤੀ ਸਿਫ਼ਰ ਤੱਕ ਲਿਆਂਦੀ ਜਾਵੇ: ਲਾਲ ਚੰਦ ਕਟਾਰੂਚੱਕ

03/16/2023 6:30:02 PM

ਚੰਡੀਗੜ੍ਹ-  ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਇਕ ਵਰ੍ਹਾ ਪਹਿਲਾਂ ਸਹੁੰ ਚੁੱਕਣ ਸਮੇਂ ਇਹ ਅਹਿਦ ਕੀਤਾ ਸੀ ਕਿ ਸੂਬੇ ਦੇ ਹਰੇਕ ਵਰਗ ਦੀ ਭਲਾਈ ਲਈ ਹਰ ਸੰਭਵ ਹੰਭਲਾ ਮਾਰਿਆ ਜਾਵੇਗਾ। ਇਸੇ ਲੜੀ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਵਿਭਾਗ ਦੇ ਕਿਸੇ ਵੀ ਕਰਮਚਾਰੀ ਦੀ ਮੌਤ ਹੋਣ ਦੀ ਸੂਰਤ ਵਿੱਚ ਉਸਦੇ ਵਾਰਸਾਂ ਨੂੰ ਨੌਕਰੀ ਦੇਣ ਦੀ ਪ੍ਰਕਿਰਿਆ 'ਚ ਦੇਰੀ ਨਾ ਹੋਵੇ। 

ਇਹ ਵੀ ਪੜ੍ਹੋ- 1992 'ਚ ਅਗਵਾ ਕੀਤੇ ਬੈਂਕ ਕਰਮਚਾਰੀ ਦਾ ਮਾਮਲਾ: ਅਦਾਲਤ ਨੇ 2 ਪੁਲਸ ਅਧਿਕਾਰੀਆਂ ਨੂੰ ਦਿੱਤਾ ਦੋਸ਼ੀ ਕਰਾਰ

ਇਹ ਵਿਚਾਰ ਸੂਬੇ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਅਨਾਜ ਭਵਨ ਸੈਕਟਰ 39 'ਚ ਵਿਭਾਗ ਦੇ ਕੰਮਕਾਜ ਦੀ ਸਮੀਖਿਆ ਕਰਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕਰਦੇ ਹੋਏ ਕਟਾਰੂਚੱਕ ਨੇ ਕਿਹਾ ਕਿ ਅਦਾਲਤਾਂ 'ਚ ਪੈਂਡਿੰਗ ਕੇਸਾਂ ਦੀ ਗਿਣਤੀ ਘਟਾਉਣ ਲਈ ਠੋਸ ਉਪਰਾਲੇ ਕੀਤੇ ਜਾਣ ਅਤੇ ਜੇਕਰ ਹੋ ਸਕੇ ਤਾਂ ਇਹ ਗਿਣਤੀ ਸਿਫ਼ਰ ਤੱਕ ਲਿਆਂਦੀ ਜਾਵੇ ਤੇ ਹਰੇਕ ਮਾਮਲੇ ਦਾ ਡੂੰਘਾਈ ਨਾਲ ਅਧਿਐਨ ਕੀਤਾ ਜਾਵੇ। 

ਇਹ ਵੀ ਪੜ੍ਹੋ- ਵਿਆਹ ਦੇ ਸੁਫ਼ਨੇ ਦਿਖਾ ਪ੍ਰੇਮੀ ਨੇ ਦੂਜੀ ਕੁੜੀ ਨਾਲ ਲਈਆਂ ਲਾਵਾਂ, ਪ੍ਰੇਮਿਕਾ ਨੇ ਦੁਖ਼ੀ ਹੋ ਚੁੱਕਿਆ ਖ਼ੌਫ਼ਨਾਕ ਕਦਮ

ਉਨ੍ਹਾਂ ਸਪੱਸ਼ਟ ਕੀਤਾ ਕਿ ਵਿਭਾਗ ਦੀ ਬਿਹਤਰੀ ਲਈ ਕੀਤੀਆਂ ਜਾਣ ਵਾਲੀਆਂ ਮੀਟਿੰਗਾਂ 'ਚ ਕੀਤੇ ਗਏ ਨੀਤੀਗਤ ਫ਼ੈਸਲਿਆਂ ਨੂੰ ਲਾਗੂ ਕਰਨ ਲਈ ਤੇਜ਼ੀ ਨਾਲ ਕਦਮ ਚੁੱਕੇ ਜਾਣ ਅਤੇ ਸਮੁੱਚੇ ਕੰਮ ਕਾਜ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਬੇਨਿਯਾਮੀਆਂ ਹਰਗਿਜ਼ ਬਰਦਾਸ਼ਤ ਨਹੀਂ ਹੋਣਗੀਆਂ। ਆਉਂਦੇ ਕਣਕ ਦੇ ਸੀਜ਼ਨ ਦੇ ਮੱਦੇਨਜ਼ਰ ਮੰਤਰੀ ਨੇ ਕਿਹਾ ਕਿ ਮੰਡੀਆਂ 'ਚ ਫਸਟ ਏਡ ਦੇ ਢੁਕਵੇਂ ਪ੍ਰਬੰਧ ਕਰਨ ਲਈ ਸਿਹਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ। 

ਇਹ ਵੀ ਪੜ੍ਹੋ- ਖੰਘ, ਜ਼ੁਕਾਮ ਤੋਂ ਪ੍ਰੇਸ਼ਾਨ ਮਰੀਜ਼ ਹੋ ਜਾਣ ਸਾਵਧਾਨ, ਕੋਰੋਨਾ ਤੋਂ ਬਾਅਦ ਹੁਣ ਇਹ ਵਾਇਰਸ ਮਚਾ ਸਕਦੈ ਤਬਾਹੀ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News