ਦੇਸੀ ਕੱਟਾ ਲੈ ਕੇ ਘੁੰਮ ਰਿਹਾ ਸੀ ਨਾਬਾਲਗ, ਪੁਲਸ ਨੇ ਕੀਤਾ ਗ੍ਰਿਫ਼ਤਾਰ, ਜ਼ਿੰਦਾ ਰੌਂਦ ਵੀ ਮਿਲੇ
Wednesday, Apr 08, 2026 - 03:08 PM (IST)
ਫਰੀਦਕੋਟ (ਰਾਜਨ)- ਫਰੀਦਕੋਟ ਪੁਲਸ ਵੱਲੋਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਦੌਰਾਨ ਇਕ ਨਾਬਾਲਗ ਨੌਜਵਾਨ ਨੂੰ ਨਾਜਾਇਜ਼ ਅਸਲੇ ਸਮੇਤ ਕਾਬੂ ਕੀਤਾ ਹੈ। ਸੀ. ਆਈ. ਏ. ਸਟਾਫ਼ ਫਰੀਦਕੋਟ ਦੀ ਟੀਮ ਨੇ ਕਾਰਵਾਈ ਕਰਦਿਆਂ ਨਾਬਾਲਗ ਕੋਲੋਂ ਇਕ ਦੇਸੀ ਕੱਟਾ ਅਤੇ ਤਿੰਨ ਜ਼ਿੰਦਾ ਰੌਂਦ ਬਰਾਮਦ ਕੀਤੇ ਹਨ। ਪੁਲਸ ਨੇ ਇਸ ਸਬੰਧੀ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਹੈ, ਜਦਕਿ ਇਕ ਹੋਰ ਨਾਮਜ਼ਦ ਨਾਬਾਲਗ ਮੁਲਜ਼ਮ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ।
ਮਿਲੀ ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ਼ ਦੇ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਸਮੇਤ ਪੁਲਸ ਪਾਰਟੀ ਗਡਾਊਨ ਵੀਰੇਵਾਲਾ ਰੋਡ ਨੇੜੇ ਗਸ਼ਤ ਕਰ ਰਹੀ ਸੀ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਇਸੇ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ ’ਤੇ ਇੱਕ ਨਾਬਾਲਗ ਨੌਜਵਾਨ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ।
ਇਹ ਵੀ ਪੜ੍ਹੋ: ਨਸ਼ੇ ਕਾਰਨ 5ਵੇਂ ਪੁੱਤ ਦੀ ਹੋਈ ਮੌਤ ਮਗਰੋਂ ਬੋਲੀ ਮਾਂ, ਜਿਸ ਘਰ ’ਚ ਅੱਗ ਲੱਗੀ ਹੋਵੇ, ਉਸ ਦਾ ਸੇਕ ਘਰਦਿਆਂ ਨੂੰ...
ਤਲਾਸ਼ੀ ਦੌਰਾਨ ਨਾਬਾਲਗ ਦੇ ਕਬਜ਼ੇ ਵਿਚੋਂ ਇਕ ਦੇਸੀ ਕੱਟਾ .32 ਬੋਰ ਅਤੇ ਤਿੰਨ ਜਿੰਦਾ ਰੌਂਦ . 32 ਬੋਰ ਬਰਾਮਦ ਹੋਏ। ਪੁਲਸ ਮੁਤਾਬਕ ਬਰਾਮਦ ਰੌਂਦਾਂ ਦੇ ਪੈਂਦੇ ’ਤੇ KF 7.65 ਦਰਜ ਸੀ। ਪੁਲਸ ਨੇ ਮੌਕੇ ’ਤੇ ਹੀ ਕਾਰਵਾਈ ਕਰਦਿਆਂ ਨਾਬਾਲਗ ਨੂੰ ਕਾਬੂ ਕਰ ਲਿਆ। ਪੁਲਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਕਾਬੂ ਕੀਤਾ ਗਿਆ ਨਾਬਾਲਗ ਫਰੀਦਕੋਟ ਦੇ ਮੁਹੱਲਾ ਖੋਖਰਾਂ ਦਾ ਰਹਿਣ ਵਾਲਾ ਹੈ। ਉਸ ਖ਼ਿਲਾਫ਼ ਥਾਣਾ ਸਿਟੀ ਕੋਤਵਾਲੀ ਫਰੀਦਕੋਟ ਵਿਖੇ ਅਸਲਾ ਐਕਟ ਹੇਠ ਕੇਸ ਦਰਜ ਕਰਕੇ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ।
ਇਹ ਵੀ ਪੜ੍ਹੋ: Punjab: ਬੇਕਰੀ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਜਦ ਰੇਡ ਕਰਨ ਪਹੁੰਚੀ ਪੁਲਸ ਤਾਂ...
ਇਸ ਮਾਮਲੇ ਵਿੱਚ ਪੁਲਸ ਨੇ ਇਕ ਹੋਰ ਨਾਬਾਲਗ ਨੂੰ ਵੀ ਨਾਮਜ਼ਦ ਕੀਤਾ ਹੈ, ਜੋ ਸੇਠੀਆਂ ਵਾਲਾ ਮੁਹੱਲਾ ਫਰੀਦਕੋਟ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਪੁਲਸ ਟੀਮਾਂ ਵੱਲੋਂ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਨਾਬਾਲਗਾਂ ਕੋਲ ਅਸਲਾ ਕਿੱਥੋਂ ਆਇਆ।
ਇਹ ਵੀ ਪੜ੍ਹੋ: ਪੁਲਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! ਵੱਡੇ ਪੱਧਰ 'ਤੇ ਅਧਿਕਾਰੀਆਂ ਦੇ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
