ਨਾਬਾਲਗ ਕੁੜੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਅਗਵਾ ਕਰਕੇ ਲਿਜਾਣ ਵਾਲੇ ਖ਼ਿਲਾਫ ਮਾਮਲਾ ਦਰਜ

04/30/2021 1:18:10 PM

ਜ਼ੀਰਾ (ਗੁਰਮੇਲ):  ਥਾਣਾ ਜ਼ੀਰਾ ਅਧੀਨ ਪੈਂਦੇ ਪਿੰਡ ਫੈਰੋ ਕੇ ਤੋਂ ਅਣਪਛਾਤਾ ਵਿਅਕਤੀ 13 ਸਾਲ ਦੀ ਨਾਬਾਲਗ ਕੁੜੀ ਨੂੰ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ, ਜਿਸ ਸਬੰਧੀ ਪੁਲਸ ਨੇ ਨਾਬਾਲਗ ਕੁੜੀ ਦੇ ਪਿਤਾਂ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀ ਦੇ ਖ਼ਿਲਾਫ ਮੁਕੱਦਮਾ ਦਰਜ ਕੀਤਾ ਹੈ। ਏ.ਐੱਸ.ਈ. ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ’ਚ ਸ਼ਿਕਾਇਤਕਰਤਾ ਸਵਰਨ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਫੈਰੋਕੇ ਨੇ ਦੱਸਿਆ ਕਿ ਉਸ ਦੀ 8ਵੀਂ ਕਲਾਸ ’ਚ ਪੜ੍ਹਦੀ 13 ਸਾਲ ਦੀ ਨਾਬਾਲਗ ਕੁੜੀ ਨੂੰ ਕੋਈ ਅਣਪਛਾਤਾ ਵਿਅਕਤੀ ਆਪਣੇ ਨਾਲ ਵਿਆਹ ਕਰਵਾਉਣ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਘਰ ਤੋਂ ਗਾਇਬ ਹੋਣ ਸਮੇਂ ਉਸ ਦੀ ਧੀ ਦੇ ਕੋਲ ਸੈਮਸੰਗ ਕੰਪਨੀ ਦਾ ਮੋਬਾਇਲ ਵੀ ਸੀ। ਪੁਲਸ ਵਲੋਂ ਦੋਸ਼ੀ ਦੀ ਤਲਾਸ਼ ਕੀਤੀ ਜਾ ਰਹੀ ਹੈ।

Shyna

This news is Content Editor Shyna