ਨਾਬਾਲਗ ਲੜਕੀ ਨਾਲ ਜਬਰ ਜ਼ਨਾਹ ਕਰਕੇ ਮਾਰਨ ਦੀ ਕੋਸ਼ਿਸ਼ ਕਰਨ ਵਾਲਾ ਗ੍ਰਿਫਤਾਰ
Monday, Jun 29, 2020 - 08:31 PM (IST)

ਸੁਨਾਮ ਊਧਮ ਸਿੰਘ ਵਾਲਾ,(ਬਾਂਸਲ)- ਬੀਤੇ ਦਿਨ ਇਕ ਨਾਬਾਲਗਾ ਲੜਕੀ ਨਾਲ ਜਬਰ ਜ਼ਨਾਹ ਕਰਕੇ ਉਸ ਨੂੰ ਮਾਰਨ ਦੀ ਕੋਸ਼ਿਸ਼ ਦੇ ਤਹਿਤ ਪੁਲਸ ਵਲੋਂ ਇਕ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਸੀ। ਜਿਸ ਨੂੰ ਲੈ ਕੇ ਪੁਲਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਜਾਣਕਾਰੀ ਦਿੰਦੇ ਹੋਏ ਸਰਦਾਰ ਹਰਿੰਦਰ ਸਿੰਘ ਕਪਤਾਨ ਪੁਲਸ ਇਵੈਸਟੀਗੇਸ਼ਨ ਨੇ ਦੱਸਿਆ ਕਿ ਮੁਹੰਮਦ ਸਾਗਰ ਉਰਫ ਸਾਗਰ ਵਾਸੀ ਬੰਗਲਾਦੇਸ਼ ਹਾਲ ਵਾਸੀ ਸੁਨਾਮ ਕਾਫੀ ਸਮੇਂ ਤੋਂ ਪੀੜਤ ਲੜਕੀ ਦੇ ਪਰਿਵਾਰ ਨਾਲ ਰਹਿੰਦਾ ਸੀ ਅਤੇ ਇਥੇ ਇਕ ਫੈਕਟਰੀ ਵਿਚ ਕੰਮ ਕਰਦਾ ਸੀ ਅਤੇ ਘਰ 'ਚ ਹੀ 12 ਸਾਲਾਂ ਦੀ ਨਾਬਾਲਗ ਲੜਕੀ ਨਾਲ ਜਬਰ ਜ਼ਨਾਹ ਕਰ ਉਸ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਪਰ ਮੌਕੇ 'ਤੇ ਮਕਾਨ ਮਾਲਕ ਦੇ ਆਉਣ ਨਾਲ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ ਪੁਲਸ ਵੱਲੋਂ ਲੜਕੀ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕਰ ਦਿੱਤਾ ਗਿਆ ਸੀ।