ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਅਧੀਨ ਵਿਅਕਤੀ ਖਿਲਾਫ ਕੇਸ ਦਰਜ

03/04/2018 4:15:15 PM

ਭਵਾਨੀਗੜ੍ਹ (ਵਿਕਾਸ/ਅੱਤਰੀ) - ਨਾਬਾਲਗ ਲੜਕੀ ਨੂੰ ਵਰਗਲਾ ਕੇ ਲੈ ਜਾਣ ਦੇ ਦੋਸ਼ ਹੇਠ ਪੁਲਸ ਨੇ ਇਕ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ। 
ਇਸ ਸਬੰਧੀ ਐੱਸ, ਐੱਚ. ਓ ਭਵਾਨੀਗੜ੍ਹ ਚਰਨਜੀਵ ਲਾਂਬਾ ਨੇ ਦੱਸਿਆ ਕਿ ਨੇੜਲੇ ਪਿੰਡ ਮਾਝਾ ਦੀ ਇਕ ਔਰਤ ਨੇ ਪੁਲਸ ਕੋਲ ਰਿਪੋਰਟ ਦਰਜ ਕਰਵਾਈ ਕਿ ਉਸ ਦੀ ਬਾਰਵੀਂ ਵਿਚ ਪੜ੍ਹਦੀ ਨਾਬਾਲਗ ਲੜਕੀ ਨਦਾਮਪੁਰ ਸਕੂਲ ਵਿਚ ਪੇਪਰ ਦੇਣ ਗਈ ਸੀ ਪਰ ਉਹ ਸਕੂਲ ਨਹੀਂ ਪਹੁੰਚੀ। ਉਕਤ ਲੜਕੀ ਦੀ ਕਾਫੀ ਸਮੇਂ ਤੱਕ ਭਾਲ ਕੀਤਾ ਗਈ ਪਰ ਉਸ ਦਾ ਕੁਝ ਪਤਾ ਨਾ ਲੱਗਿਆ। ਔਰਤ ਨੇ ਦੋਸ਼ ਲਗਾਇਆ ਕਿ ਉਸ ਨੂੰ ਪੂਰਾ ਯਕੀਨ ਹੈ ਕਿ ਪ੍ਰੇਮ ਸਿੰਘ ਪੁੱਤਰ ਬੁੱਧ ਸਿੰਘ ਵਾਸੀ ਬੀਂਬੜ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਅਧਾਰ 'ਤੇ ਉਕਤ ਪ੍ਰੇਮ ਸਿੰਘ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News