ਵਿਆਹ ਦਾ ਝਾਂਸਾ ਦੇ ਕੇ ਨਾਬਾਲਗਾ ਨੂੰ ਕੀਤਾ ਅਗਵਾ

02/23/2018 2:36:50 PM


ਮੋਗਾ (ਆਜ਼ਾਦ) - ਜ਼ਿਲੇ ਦੇ ਪਿੰਡ ਦੀ ਇਕ ਨਾਬਾਲਗ ਲੜਕੀ ਨੂੰ ਬੇਅੰਤ ਸਿੰਘ ਨਿਵਾਸੀ ਪਿੰਡ ਢੋਲਣ (ਲੁਧਿਆਣਾ) ਵੱਲੋਂ ਵਿਆਹ ਦਾ ਝਾਂਸਾ ਦੇ ਕੇ ਕੁਝ ਹੋਰ ਲੋਕਾਂ ਨਾਲ ਕਥਿਤ ਮਿਲੀਭੁਗਤ ਉਪਰੰਤ ਉਸ ਨੂੰ ਅਗਵਾ ਕਰ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਧਰਮਕੋਟ ਪੁਲਸ ਵੱਲੋਂ ਲੜਕੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ 'ਤੇ ਬੇਅੰਤ ਸਿੰਘ, ਭਗਵਾਨ ਸਿੰਘ ਉਰਫ ਦੂਸੀ, ਦਿਆ ਕੌਰ ਸਾਰੇ ਨਿਵਾਸੀ ਪਿੰਡ ਢੋਲਣ (ਲੁਧਿਆਣਾ), ਰਮਨਦੀਪ ਕੌਰ ਨਿਵਾਸੀ ਪਿੰਡ ਲੋਹਗੜ੍ਹ, ਹਰਪ੍ਰੀਤ ਕੌਰ, ਜਸਪਾਲ ਸਿੰਘ ਉਰਫ ਕਾਕਾ ਨਿਵਾਸੀ ਪਿੰਡ ਚਹਿਲਾ (ਮਾਨਸਾ) ਅਤੇ ਬਲਜੀਤ ਸਿੰਘ ਉਰਫ ਬਬਲੂ ਨਿਵਾਸੀ ਪਿੰਡ ਫਤਿਹਗੜ੍ਹ ਕੋਰਾਟਨਾ ਖਿਲਾਫ ਕਥਿਤ ਮਿਲੀਭੁਗਤ ਤੋਂ ਬਾਅਦ ਨਾਬਾਲਗ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਕੇ ਲਿਜਾਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਜਾਂਚ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਸ਼ਿਕਾਇਤ ਕਰਤਾ ਨੇ ਪੁਲਸ ਨੂੰ ਦੱਸਿਆ ਕਿ ਉਸਦਾ ਭਰਾ ਵਿਦੇਸ਼ ਦੋਹਾ-ਕਤਰ ਗਿਆ ਹੋਇਆ ਹੈ। ਉਸ ਦੀ ਭਤੀਜੀ ਜੋ ਗਿਆਰ੍ਹਵੀਂ ਕਲਾਸ 'ਚ ਪੜ੍ਹਦੀ ਸੀ, ਉਸ ਦੇ ਕੋਲ ਰਹਿੰਦੀ ਸੀ। ਬੀਤੀ 14 ਫਰਵਰੀ ਨੂੰ ਰਾਤ ਸਮੇਂ ਬੇਅੰਤ ਸਿੰਘ ਦੂਸਰੇ ਹੋਰ ਦੋਸ਼ੀਆਂ ਨਾਲ ਮਿਲੀਭੁਗਤ ਕਰ ਕੇ ਉਸ ਨੂੰ ਘਰ 'ਚੋਂ ਭਜਾ ਕੇ ਲੈ ਗਿਆ। ਉਨ੍ਹਾਂ ਕਿਹਾ ਕਿ ਅਸੀਂ ਲੜਕੀ ਦੀ ਬਹੁਤ ਤਲਾਸ਼ ਕੀਤੀ ਪਰ ਕੋਈ ਸੁਰਾਗ ਨਾ ਮਿਲਣ 'ਤੇ ਪੁਲਸ ਨੂੰ ਸੂਚਿਤ ਕੀਤਾ। ਜਾਂਚ ਅਧਿਕਾਰੀ ਨੇ ਕਿਹਾ ਕਿ ਉਹ ਲੜਕੇ ਅਤੇ ਲੜਕੀ ਤੋਂ ਇਲਾਵਾ ਹੋਰ ਦੋਸ਼ੀਆਂ ਦੀ ਤਲਾਸ਼ ਲਈ ਛਾਪੇਮਾਰੀ ਕਰ ਰਹੇ ਹਨ ਪਰ ਅਜੇ ਤੱਕ ਕੋਈ ਕਾਬੂ ਨਹੀਂ ਆ ਸਕਿਆ।


Related News