ਨਾਬਾਲਗ ਵਿਦਿਆਰਥਣ ਨਾਲ ਜਬਰ-ਜ਼ਨਾਹ, ਮੁਲਜ਼ਮ ਗ੍ਰਿਫਤਾਰ

09/24/2019 1:45:49 AM

ਨਵਾਂਗਰਾਓਂ,(ਮੁਨੀਸ਼): ਬਲੈਕਮੇਲ ਕਰ ਕੇ 16 ਸਾਲਾ ਲੜਕੀ ਨਾਲ ਜਬਰ-ਜ਼ਨਾਹ ਕਰਨ ਵਾਲੇ ਮੁਲਜ਼ਮ ਨੂੰ ਸੋਮਵਾਰ ਨੂੰ ਪੁਲਸ ਨੇ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮ ਦੀ ਪਛਾਣ 21 ਸਾਲਾ ਯਤਿਨ ਮੋਂਗੀਆ ਨਿਵਾਸੀ ਘੜੌਲੀ ਦੇ ਰੂਪ 'ਚ ਹੋਈ ਹੈ। ਦੱਸ ਦਈਏ ਕਿ ਨਾਬਾਲਗਾ ਦੇ ਵਾਰਸਾਂ ਦੀ ਸ਼ਿਕਾਇਤ 'ਤੇ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਪੀੜਤਾ 12ਵੀਂ ਜਮਾਤ ਦੀ ਵਿਦਿਆਰਥਣ ਹੈ। ਮੁੱਲਾਂਪੁਰ ਗਰੀਬਦਾਸ ਦੇ ਐੱਸ. ਐੱਚ. ਓ. ਭਗਵੰਤ ਸਿੰਘ ਨੇ ਦੱਸਿਆ ਕਿ ਰੇਪ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।