ਨਾਬਾਲਿਗਾਂ ਨੇ ਕੋਠੀ ''ਚੋਂ ਚੋਰੀ ਕੀਤੇ 10 ਲੱਖ ਦੇ ਗਹਿਣੇ, ਪੁਲਸ ਨੇ ਕੀਤੇ ਕਾਬੂ, ਗਹਿਣੇ ਵੀ ਕੀਤੇ ਬਰਾਮਦ

Wednesday, Dec 27, 2023 - 04:22 AM (IST)

ਨਾਬਾਲਿਗਾਂ ਨੇ ਕੋਠੀ ''ਚੋਂ ਚੋਰੀ ਕੀਤੇ 10 ਲੱਖ ਦੇ ਗਹਿਣੇ, ਪੁਲਸ ਨੇ ਕੀਤੇ ਕਾਬੂ, ਗਹਿਣੇ ਵੀ ਕੀਤੇ ਬਰਾਮਦ

ਚੰਡੀਗੜ੍ਹ (ਸੁਸ਼ੀਲ) : ਸੈਕਟਰ-18 ਸਥਿਤ ਇਕ ਕੋਠੀ ’ਚੋਂ 10 ਲੱਖ ਰੁਪਏ ਦੇ ਗਹਿਣੇ ਚੋਰੀ ਕਰਨ ਵਾਲੇ ਦੋ ਨਾਬਾਲਿਗਾਂ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਵੱਲੋਂ ਉਨ੍ਹਾਂ ਕੋਲੋਂ ਚੋਰੀ ਕੀਤੇ ਗਏ ਸੋਨੇ ਤੇ ਹੀਰਿਆਂ ਦੇ ਗਹਿਣੇ ਵੀ ਬਰਾਮਦ ਕਰ ਲਏ ਗਏ ਹਨ। ਸੈਕਟਰ-19 ਥਾਣਾ ਪੁਲਸ ਨੇ ਨਾਬਾਲਿਗਾਂ ਨੂੰ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਬਾਲ ਸੁਧਾਰ ਘਰ ਭੇਜ ਦਿੱਤਾ ਗਿਆ।

ਇਹ ਵੀ ਪੜ੍ਹੋ- ਨਾਬਾਲਗ ਸਾਲੀ ਨਾਲ ਵਿਆਹ ਕਰਵਾਉਣ ਲਈ ਟੱਪੀਆਂ ਹੈਵਾਨੀਅਤ ਦੀਆਂ ਹੱਦਾਂ, ਠੰਡ 'ਚ ਮਾਰ ਦਿੱਤਾ 4 ਦਿਨ ਦਾ ਮਾਸੂਮ

ਸ਼ਿਕਾਇਤਕਰਤਾ ਹਰਜੀਤ ਸਿੰਘ ਨੇ ਪੁਲਸ ਨੂੰ ਦੱਸਿਆ ਕਿ ਸੈਕਟਰ-18 ਦਾ ਰਹਿਣ ਵਾਲਾ ਉਸ ਦਾ ਭਰਾ ਆਪਣੇ ਪਰਿਵਾਰ ਨਾਲ ਜੈਪੁਰ ਗਿਆ ਹੋਇਆ ਸੀ। ਜਦੋਂ ਉਹ ਆਪਣੇ ਭਰਾ ਦੀ ਕੋਠੀ ’ਚ ਗਿਆ ਤਾਂ ਦਰਵਾਜ਼ਾ ਬੰਦ ਸੀ। ਜਦੋਂ ਉਹ ਅੰਦਰ ਗਏ ਤਾਂ ਦੇਖਿਆ ਕਿ ਅਲਮਾਰੀ ਦੇ ਤਾਲੇ ਟੁੱਟੇ ਹੋਏ ਸਨ ਅਤੇ ਗਹਿਣੇ ਚੋਰੀ ਹੋ ਚੁੱਕੇ ਸਨ। ਜਾਂਚ ਕਰਨ ’ਤੇ ਪਤਾ ਲੱਗਾ ਕਿ ਚੋਰ ਪਿਛਲੀ ਕੰਧ ਟੱਪ ਕੇ ਬਾਥਰੂਮ ਦੀ ਖਿੜਕੀ ਰਾਹੀਂ ਘਰ ਵਿਚ ਦਾਖਲ ਹੋਏ ਸਨ।

ਇਹ ਵੀ ਪੜ੍ਹੋ- ਸਕੂਟਰੀ ਚਲਾ ਰਹੇ 10 ਸਾਲਾ ਮੁੰਡੇ ਦਾ ਟ੍ਰੈਫਿਕ ਪੁਲਸ ਨੇ ਕੀਤਾ ਚਲਾਨ, ਉਮਰ ਜਾਣ ਖੁਦ ਅਧਿਕਾਰੀ ਵੀ ਰਹਿ ਗਏ ਹੈਰਾਨ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harpreet SIngh

Content Editor

Related News