ਕੁੜੀ ਨੇ ਆਪਣੇ ਹੀ ਪਿੰਡ ਦੇ ਮੁੰਡੇ ਸਣੇ ਕਈ ਲੋਕਾਂ ''ਤੇ ਲਗਾਏ ਗੰਭੀਰ ਇਲਜ਼ਾਮ, ਪਰਿਵਾਰ ਨੇ ਲਗਾਈ ਇਨਸਾਫ਼ ਦੀ ਗੁਹਾਰ
Tuesday, Nov 05, 2024 - 11:28 PM (IST)
ਮੋਗਾ (ਗੋਪੀ ਰਾਉਕੇ, ਕਸ਼ਿਸ਼ ਸਿੰਗਲਾ)- ਮੋਗਾ ਜ਼ਿਲ੍ਹੇ ਦੇ ਹਲਕਾ ਧਰਮਕੋਟ ਅਧੀਨ ਪੈਂਦੇ ਥਾਣਾ ਮਹਿਣਾ ਦੇ ਇਕ ਪਿੰਡ ਵਿਖੇ ਦੇਰ ਰਾਤ ਨਵਾਂ ਮਾਮਲਾ ਸਾਹਮਣੇ ਆਇਆ, ਜਿੱਥੋਂ ਦੀ ਇਕ ਕੁੜੀ ਨੇ ਕਥਿਤ ਤੌਰ 'ਤੇ ਪਿੰਡ ਦੇ ਹੀ ਇਕ ਮੁੰਡੇ ਸਮੇਤ ਕੁਝ ਹੋਰ ਲੋਕਾਂ 'ਤੇ ਉਸ ਨਾਲ ਛੇੜਛਾੜ ਕਰਨ ਤੇ ਕੱਪੜੇ ਪਾੜਨ ਦਾ ਦੋਸ਼ ਲਾਇਆ ਹੈ।
ਪਿੰਡ ਦੇ ਪੰਚਾਇਤ ਮੈਂਬਰਾਂ ਤੇ ਹੋਰ ਆਗੂਆਂ ਨੇ ਨੇ ਪੀੜਤ ਕੁੜੀ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਹੈ। ਪੀੜਤ ਕੁੜੀ ਹਾਲੇ ਬਿਆਨ ਦੇਣ ਤੋਂ ਅਸਮਰੱਥ ਹੈ, ਜਦਕਿ ਮੌਕੇ 'ਤੇ ਮੌਜੂਦ ਪੰਚਾਇਤ ਮੈਂਬਰਾਂ ਨੇ ਪੀੜਤਾ ਦੇ ਹੱਕ ਵਿੱਚ ਇਨਸਾਫ਼ ਦੀ ਗੁਹਾਰ ਲਾਉਂਦੇ ਹੋਏ ਦੋਸ਼ ਲਗਾਇਆ ਕਿ ਉਨ੍ਹਾਂ ਦੀ ਪ੍ਰਸ਼ਾਸਨ ਕਿਧਰੇ ਵੀ ਕੋਈ ਸੁਣਵਾਈ ਨਹੀਂ ਕਰ ਰਿਹਾ।
ਇਹ ਵੀ ਪੜ੍ਹੋ- ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ ; BSP ਨੇ ਪਾਰਟੀ ਪ੍ਰਧਾਨ ਗੜ੍ਹੀ ਨੂੰ ਕੱਢਿਆ ਬਾਹਰ
ਪਿੰਡ ਦੀ ਨਵੀਂ ਚੁਣੀ ਗਈ ਸਰਪੰਚ ਨੇ ਐਲਾਨ ਕੀਤਾ ਕਿ ਉਨ੍ਹਾਂ ਦੀ ਪੰਚਾਇਤ ਵੱਲੋਂ ਇਹ ਚੋਣ ਵਾਅਦਾ ਕੀਤਾ ਗਿਆ ਸੀ ਕਿ ਕਿਸੇ ਕੁੜੀ ਨੂੰ ਬੇਇੱਜ਼ਤ ਨਹੀਂ ਹੋਣ ਦਿੱਤਾ ਜਾਵੇਗਾ ਅਤੇ ਜੇਕਰ ਸੁਣਵਾਈ ਨਾ ਹੋਈ ਤਾਂ ਉਹ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕਰ ਕੇ ਧਰਨਾ ਦੇਣ ਲਈ ਮਜਬੂਰ ਹੋਣਗੇ। ਉਨ੍ਹਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜੋ ਪੰਚਾਇਤ ਯੂਨੀਅਨ ਦੇ ਸਹੁੰ ਚੁੱਕ ਸਮਾਗਮ ਦੇ ਮੁੱਖ ਮਹਿਮਾਨ ਹਨ, ਉਨ੍ਹਾਂ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਇਨਸਾਫ ਦੀ ਮੰਗ ਕਰਦਿਆਂ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ।
ਦੂਜੇ ਪਾਸੇ ਥਾਣਾ ਮੈਣਾ ਦੇ ਮੁਖੀ ਪਲਵਿੰਦਰ ਸਿੰਘ ਅਤੇ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਸੁਖਪਾਲ ਸਿੰਘ ਨੇ ਪਰਿਵਾਰ ਨੂੰ ਇਨਸਾਫ ਧੋਣ ਦਾ ਵਿਸ਼ਵਾਸ ਦਿਵਾਉਂਦੇ ਹੋਏ ਕਿਹਾ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ ਅਤੇ ਪੀੜਤ ਪਰਿਵਾਰ ਦੇ ਬਿਆਨ ਦਰਜ ਕਰ ਰਹੇ ਹਨ।
ਇਹ ਵੀ ਪੜ੍ਹੋ- ਗਿੱਦੜਬਾਹਾ 'ਚ 'ਆਪ' ਉਮੀਦਵਾਰ ਹਰਦੀਪ ਡਿੰਪੀ ਦੇ ਹੱਕ 'ਚ CM ਮਾਨ ਨੇ ਕੀਤੀਆਂ ਰੈਲੀਆਂ, ਦਿੱਤੀ ਧਾਕੜ ਸਪੀਚ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e