ਸ਼ਰਾਰਤੀ ਅਨਸਰਾਂ ਨੇ ਤੋੜੇ ਐੱਮ.ਪੀ ਕੋਟੇ ’ਚੋਂ ਲੱਗੇ ਸੀ.ਸੀ.ਟੀ. ਵੀ ਕੈਮਰੇ

06/17/2020 5:33:47 PM

ਸ਼ੇਰਪੁਰ (ਅਨੀਸ਼) - ਸਮਾਜ ਵਿਰੋਧੀ ਅਨਸਰਾਂ ’ਤੇ ਬਾਜ਼ ਵਾਂਗ ਅੱਖ ਰੱਖਣ ਲਈ ਪੁਲਸ ਪ੍ਰਸ਼ਾਸਨ ਵੱਲੋਂ ਸ਼ੇਰਪੁਰ ਦੇ ਛੰਨਾਂ ਚੌਕ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਵੱਲੋਂ ਦਿੱਤੀ ਗ੍ਰਾਂਟ ਵਿੱਚੋਂ ਲਾਏ ਗਏ ਸੀ.ਸੀ.ਟੀ.ਵੀ ਕੈਮਰੇ ਸਰਾਰਤੀ ਅਨਸਰਾਂ ਨੇ ਤੋੜ ਦਿੱਤੇ। ਸੀ.ਸੀ.ਟੀ.ਵੀ ਕੈਮਰੇ ਬੁਰੀ ਤਰ੍ਹਾਂ ਭੰਨ ਤੋੜ ਕੇ ਸੜਕ ਉੱਪਰ ਸੁੱਟੇ ਪਏ ਸੀ। ਜ਼ਿਕਰਯੋਗ ਹੈ ਕਿ ਚੋਰੀ ਦੀਆਂ ਵਾਰਦਾਤਾਂ ਅਤੇ ਹੋਰ ਘਟਨਾਵਾਂ ਨੂੰ ਰੋਕਣ ਲਈ ਇਹ ਲੱਗੇ ਚੌਕ ਵਿੱਚ ਕੈਮਰੇ ਦੁਕਾਨਦਾਰਾਂ ਲਈ ਇੱਕ ਤਰ੍ਹਾਂ ਨਾਲ ਸੁਰੱਖਿਆ ਦਾ ਕੰਮ ਕਰਦੇ ਸਨ। 

ਹਰ ਸਾਲ ਦੁਨੀਆਂ ਦੇ 8 ਲੱਖ ਬੰਦੇ ਮਾਨਸਿਕ ਤਣਾਅ ਕਾਰਨ ਕਰਦੇ ਹਨ ਖੁਦਕੁਸ਼ੀ (ਵੀਡੀਓ)

ਥਾਣਾ ਸ਼ੇਰਪੁਰ ਦੇ ਮੁਖੀ ਇੰਸਪੈਕਟਰ ਯਾਦਵਿੰਦਰ ਸਿੰਘ ਨੇ ਘਟਨਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ। ਸਮਾਜ ਸੇਵੀ ਆਗੂ ਕੁਲਵਿੰਦਰ ਕੁਮਾਰ ਕਾਲਾ ਵਰਮਾ ਅਤੇ ਠੇਕੇਦਾਰ ਧਰਮਿੰਦਰ ਸਿੰਗਲਾ ਨੇ ਮੰਗ ਕੀਤੀ ਕਿ  ਅਣਪਛਾਤੇ ਸ਼ਰਾਰਤੀ ਅਨਸਰਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਕਿਉਂਕਿ ਸੀ.ਸੀ.ਟੀ.ਵੀ ਕੈਮਰੇ ਦੀ ਸਹਾਇਤਾ ਨਾਲ ਹਰ ਤਰ੍ਹਾਂ ਦੇ ਅਪਰਾਧੀ ਕਾਬੂ ਕੀਤੇ ਜਾ ਸਕਦੇ ਹਨ।

ਘਰ ਨੂੰ ਸਾਫ-ਸੁਥਰਾ ਰੱਖਣ ਅਤੇ ਖੂਬਸੂਰਤ ਬਣਾਉਣ ਲਈ ਅਪਣਾਓ ਇਹ ਤਰੀਕੇ,


rajwinder kaur

Content Editor

Related News