ਸ਼ਰਾਰਤੀ ਅਨਸਰਾਂ ਨੇ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਸੁੱਟੇ 13 ਪੈਕੇਟ, ਪੁਲਸ ਨੇ ਕੀਤੇ ਬਰਾਮਦ
Saturday, Mar 30, 2024 - 05:01 PM (IST)
ਫਿਰੋਜ਼ਪੁਰ (ਕੁਮਾਰ, ਮਲਹੋਤਰਾ, ਪਰਮਜੀਤ, ਖੁੱਲਰ)– ਪਿਛਲੇ ਕਾਫੀ ਸਮੇਂ ਤੋਂ ਸ਼ਰਾਰਤੀ ਅਨਸਰ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੇ ਅੰਦਰ ਲਗਾਤਾਰ ਮੋਬਾਈਲ ਫੋਨ ਅਤੇ ਨਸ਼ੀਲੇ ਪਦਾਰਥਾਂ ਦੇ ਪੈਕੇਟ ਸੁੱਟ ਰਹੇ ਹਨ। ਦੂਜੇ ਪਾਸੇ ਅਜਿਹੀਆਂ ਘਟਨਾਵਾਂ ਨੂੰ ਦੇਖਦੇ ਹੋਏ ਜੇਲ੍ਹ ਪ੍ਰਸ਼ਾਸਨ ਵੱਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਦੇ ਹੋਏ ਅਜਿਹੇ ਸੁੱਟੇ ਗਏ ਪੈਕਟ ਲਗਾਤਾਰ ਫੜੇ ਜਾ ਰਹੇ ਹਨ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਮਨਸੂਬਿਆਂ ਨੂੰ ਨਾਕਾਮ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ - ਵੱਡੀ ਖ਼ਬਰ : 30-31 ਮਾਰਚ ਨੂੰ ਬੰਦ ਰਹਿਣਗੇ ਦੇਸ਼ ਦੇ ਇਸ ਸੂਬੇ ਦੇ ਪੈਟਰੋਲ ਪੰਪ, ਨਹੀਂ ਮਿਲੇਗਾ ਤੇਲ
ਸ਼ਰਾਰਤੀ ਅਨਸਰਾਂ ਨੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਬਾਹਰੋਂ ਫਿਰ ਜੇਲ੍ਹ ਅੰਦਰ 13 ਪੈਕਟ ਸੁੱਟੇ ਹਨ, ਜਿਸਨੂੰ ਲੈ ਕੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਵੱਲੋਂ ਪੁਲਸ ਨੂੰ ਭੇਜੀ ਲਿਖਤੀ ਸੂਚਨਾ ਦੇ ਆਧਾਰ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਸ ਨੇ ਇਹ ਪੈਕੇਟ ਕਬਜ਼ੇ ਵਿਚ ਲੈ ਲਏ ਗਏ ਹਨ।
ਇਹ ਵੀ ਪੜ੍ਹੋ - ਦੇਸ਼ 'ਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ : 4 ਦਿਨਾਂ ਦੇ ਅੰਦਰ ਇਹ ਕੰਮ ਪੂਰੇ ਨਾ ਕਰਨ 'ਤੇ ਹੋ ਸਕਦਾ ਨੁਕਸਾਨ
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ-ਇੰਸਪੈਕਟਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਪੁਲਸ ਨੂੰ ਭੇਜੀ ਲਿਖਤੀ ਸੂਚਨਾ ਅਨੁਸਾਰ ਜਦੋਂ ਸ਼ਰਾਰਤੀ ਅਨਸਰਾਂ ਵੱਲੋਂ ਜੇਲ੍ਹ ਅੰਦਰ ਸੁੱਟੇ ਗਏ ਪੈਕੇਟਾਂ ਨੂੰ ਜੇਲ ਸਟਾਫ ਨੇ ਖੋਲ੍ਹ ਕੇ ਤਲਾਸ਼ੀ ਲਈ ਤਾਂ ਉਨ੍ਹਾਂ ’ਚੋਂ 243 ਤੰਬਾਕੂ ਦੀਆਂ ਪੁੜੀਆਂ, 2 ਸਿਗਰਟ ਦੀਆਂ ਡੱਬੀਆਂ, 2 ਕੀਪੈਡ ਮੋਬਾਈਲ ਫੋਨ, ਇਕ ਟੱਚ ਸਕਰੀਨ ਮੋਬਾਈਲ ਫੋਨ, ਇਕ ਨੋਕੀਆ ਕੰਪਨੀ ਦਾ ਚਾਰਜਰ, ਇਕ ਚਾਰਜਰ ਅਡਾਪਟਰ ਅਤੇ 2 ਚਿੱਟੇ ਰੰਗ ਦੀਆਂ ਡਾਟਾ ਕੇਬਲਾਂ ਬਰਾਮਦ ਹੋਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਜਦੋਂ ਸਹਾਇਕ ਸੁਪਰਡੈਂਟ ਸਰਬਜੀਤ ਸਿੰਘ ਦੀ ਅਗਵਾਈ ਹੇਠ ਜੇਲ੍ਹ ਸਟਾਫ਼ ਨੇ ਤਲਾਸ਼ੀ ਲਈ ਤਾਂ ਉਨ੍ਹਾਂ ਨੂੰ ਵੱਖ-ਵੱਖ ਥਾਵਾਂ ’ਤੇ ਪਏ ਦੋ ਕੀਪੈਡ ਮੋਬਾਈਲ ਫੋਨ ਵੀ ਮਿਲੇ।
ਇਹ ਵੀ ਪੜ੍ਹੋ - Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8