ਸ਼ਿਵ ਸੈਨਾ ਦੇ ਪੋਸਟਰਾਂ ’ਤੇ ਸ਼ਰਾਰਤੀ ਅਨਸਰਾਂ ਨੇ ਮਲੀ ਕਾਲਖ, ਜਾਂਚ ’ਚ ਜੁਟੀ ਪੁਲਸ

05/17/2022 11:18:48 AM

ਬਠਿੰਡਾ (ਵਰਮਾ) : ਸ਼ਰਾਰਤੀ ਅਨਸਰਾਂ ਵੱਲੋਂ ਸ਼ਿਵ ਸੈਨਿਕਾਂ ਦੇ ਹੋਰਡਿੰਗਾਂ ’ਤੇ ਕਾਲਖ ਮਲ ਦਿੱਤੀ, ਜਿਸ ਕਾਰਨ ਸ਼ਿਵ ਸੈਨਿਕਾਂ ਨੇ ਰੋਸ ਪ੍ਰਦਰਸ਼ਨ ਕਰਦਿਆਂ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ। ਇਹ ਜਾਣਕਾਰੀ ਸ਼ਿਵ ਸੈਨਾ ਹਿੰਦ ਦੇ ਕੌਮੀ ਮੀਤ ਪ੍ਰਧਾਨ ਸ਼ਿਵ ਜੋਸ਼ੀ ਨੇ ਥਾਣਾ ਕੈਨਾਲ ਕਾਲੋਨੀ ਵਿਖੇ ਬਿਆਨ ਦਰਜ ਕਰਵਾਉਂਦੇ ਹੋਏ ਦਿੱਤੀ। ਇਸ ਦੌਰਾਨ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਮਿੰਟੂ ਠਾਕੁਰ, ਸਰਕਲ ਪ੍ਰਧਾਨ ਮਨਿੰਦਰ ਮਨੀ ਅਤੇ ਹੋਰ ਸ਼ਿਵ ਸੈਨਿਕ ਹਾਜ਼ਰ ਸਨ।

ਇਹ ਵੀ ਪੜ੍ਹੋ : ਬਠਿੰਡਾ ਵਿਖੇ ਹਨੂਮਾਨ ਚਾਲੀਸਾ ਦੀ ਬੇਅਦਬੀ, ਪਾਠ ਅਗਨ ਭੇਟ ਕਰ ਕਿਲੇ ਦੇ ਕੋਲ ਸੁੱਟੇ ਪੰਨੇ

ਸ਼ਿਵ ਜੋਸ਼ੀ ਨੇ ਕਿਹਾ ਕਿ ਸ਼ਿਵ ਸੈਨਾ ਹਿੰਦ ਵੱਲੋਂ ਹਮੇਸ਼ਾ ਦੇਸ਼-ਵਿਰੋਧੀ ਤਾਕਤਾਂ ਦਾ ਵਿਰੋਧ ਕੀਤਾ ਗਿਆ ਹੈ। ਇਹ ਵਿਰੋਧ ਭਵਿੱਖ ’ਚ ਵੀ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਉਕਤ ਵਿਅਕਤੀਆਂ ਵੱਲੋਂ ਬੀਤੀ ਰਾਤ ਪਰਸਰਾਮ ਨਗਰ ਸਥਿਤ ਸ਼ਿਵ ਸੈਨਾ ਹਿੰਦ ਦੇ ਦਫਤਰ ਵਿਖੇ ਪੋਸਟਰ ਲਾਏ ਗਏ ਸਨ, ਜਿਸ ’ਤੇ ਸ਼ਿਵ ਸੈਨਾ ਹਿੰਦ ਦੇ ਕੌਮੀ ਪ੍ਰਧਾਨ ਨਿਸ਼ਾਂਤ ਸ਼ਰਮਾ, ਉੱਪ-ਪ੍ਰਧਾਨ ਸ਼ਿਵ ਜੋਸ਼ੀ, ਸਰਕਲ ਕੈਨਾਲ ਪ੍ਰਧਾਨ ਮਨਿੰਦਰ ਮੈਣੀ ਅਤੇ ਹੋਰ ਆਗੂਆਂ ਤੇ ਮੈਂਬਰਾਂ ਦੀਆਂ ਤਸਵੀਰਾਂ ਸਨ। ਸ਼ਰਾਰਤੀ ਅਨਸਰਾਂ ਵੱਲੋਂ ਫੋਟੋਆਂ ਨੂੰ ਕਾਲਖ ਮਲ ਦਿੱਤੀ ਗਈ, ਜੋ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ।

ਇਹ ਵੀ ਪੜ੍ਹੋ : ਬਠਿੰਡਾ 'ਚ ਕਲਯੁੱਗੀ ਪਿਓ ਦਾ ਕਾਰਾ, 4 ਸਾਲਾ ਧੀ ਦੇ ਸਿਰ 'ਚ ਲੋਹੇ ਦੀ ਰਾਡ ਮਾਰ ਕੀਤਾ ਕਤਲ

ਇਸ ਦੌਰਾਨ ਮਿੰਟੂ ਠਾਕੁਰ ਜ਼ਿਲ੍ਹਾ ਪ੍ਰਧਾਨ ਅਤੇ ਮਨਿੰਦਰ ਮਨੀ ਨੇ ਦੱਸਿਆ ਕਿ ਜਦੋਂ ਉਹ ਅੱਜ ਸਵੇਰੇ 7.30 ਵਜੇ ਦੇ ਕਰੀਬ ਦਫਤਰ ਪੁੱਜੇ ਤਾਂ ਉਨ੍ਹਾਂ ਉਕਤ ਪੋਸਟਰਾਂ ’ਤੇ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਘਿਨੌਣੀ ਹਰਕਤ ਦੇਖੀ ਅਤੇ ਇਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਪੁਲਸ ਵੱਲੋਂ ਉਕਤ ਆਗੂਆਂ ਦੇ ਬਿਆਨ ਦਰਜ ਕਰ ਕੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Meenakshi

News Editor

Related News