ਸਕੂਲ ਗਈ 10ਵੀਂ ਦੀ ਵਿਦਿਆਰਥਣ ਸ਼ੱਕੀ ਹਾਲਾਤਾਂ ''ਚ ਲਾਪਤਾ

02/20/2020 11:31:42 PM

ਲੁਧਿਆਣਾ, (ਰਾਮ)— ਘਰੋਂ ਸਕੂਲ ਗਈ ਦਸਵੀਂ ਦੀ ਵਿਦਿਆਰਥਣ ਦੇ ਸ਼ੱਕੀ ਹਾਲਾਤ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਥਾਣਾ ਜਮਾਲਪੁਰ ਦੀ ਪੁਲਸ ਨੇ ਲਾਪਤਾ ਲੜਕੀ ਦੀ ਮਾਂ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਏ ਬਿਆਨਾਂ 'ਚ ਅਮਰ ਕਾਲੋਨੀ ਭਾਮੀਆਂ ਕਲਾਂ ਦੀ ਰਹਿਣ ਵਾਲੀ ਲਾਪਤਾ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਗੁਰੂ ਨਾਨਕ ਨਗਰ, ਤਾਜਪੁਰ ਰੋਡ 'ਤੇ ਸਥਿਤ ਇਕ ਨਿੱਜੀ ਸਕੂਲ 'ਚ ਦਸਵੀਂ ਜਮਾਤ ਦੀ ਵਿਦਿਆਰਥਣ ਹੈ, ਜੋ ਬੀਤੀ 17 ਫਰਵਰੀ ਨੂੰ ਸਵੇਰੇ ਪੌਣੇ ਨੌਂ ਵਜੇ ਘਰੋਂ ਤਿਆਰ ਹੋ ਕੇ ਸਕੂਲ ਗਈ ਪਰ ਵਾਪਸ ਨਹੀਂ ਪਰਤੀ, ਜਿਸ ਦੀ ਕਾਫੀ ਤਲਾਸ਼ ਵੀ ਕੀਤੀ ਗਈ ਪਰ ਉਸ ਦਾ ਕੁਝ ਪਤਾ ਨਹੀਂ ਲੱਗਾ। ਉਨ੍ਹਾਂ ਨੂੰ ਸ਼ੱਕ ਹੈ ਕਿ ਉਨ੍ਹਾਂ ਦੀ ਲੜਕੀ ਨੂੰ ਕਿਸੇ ਨਾਮਾਲੂਮ ਵਿਅਕਤੀ ਨੇ ਜ਼ਬਰਦਸਤੀ ਆਪਣੇ ਨਿੱਜੀ ਸਵਾਰਥ ਲਈ ਆਪਣੀ ਹਿਰਾਸਤ 'ਚ ਰੱਖਿਆ ਹੋਇਆ ਹੈ। ਪੁਲਸ ਨੇ ਮੁਕੱਦਮਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਆਰੰਭ ਕੀਤੀ ਹੈ।


KamalJeet Singh

Content Editor

Related News