ਮਿਸ਼ਨ ਫਤਿਹ ਦੇ ਤਹਿਤ ਕੋਵਿਡ-19 ਦੇ ਲਏ ਲਏ ਨਮੂਨੇ

12/12/2020 2:56:43 PM

ਸੰਦੌੜ (ਰਿਖੀ): ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਤੇ ਸਿਵਲ ਸਰਜਨ ਸੰਗਰੂਰ ਡਾ.ਰਾਜ ਕੁਮਾਰ ਦੇ ਦਿਸ਼ਾ -ਨਿਰਦੇਸ਼ਾਂ ਤੇ ਬਲਾਕ ਫਤਿਹਗੜ੍ਹ ਪੰਜਗਰਾਈਆਂ ਅਧੀਨ ਆਉਂਦੇ ਵੱਖ-ਵੱਖ ਪਿੰਡਾਂ 'ਚ ਅੱਜ ਕੋਵਿਡ -19 ਦੇ 120 ਨਮੂਨੇ ਲਏ ਗਏ। ਇਸਦੇ ਨਾਲ ਹੀ ਮਾਡਰਨ ਕਾਲਜ ਅਤੇ ਸਕੂਲ ਸ਼ੇਰਗੜ੍ਹ ਚੀਮਾ ਅਤੇ ਖ਼ੁਰਦ ਵਿਖੇ 100 ਸਟਾਫ ਮੈਬਰਾਂ ਦੇ ਕੋਵਿਡ ਟੈਸਟ ਲਈ ਸੈਂਪਲ ਲਏ ਗਏ। ਇਸ ਮੌਕੇ ਗੱਲਬਾਤ ਕਰਦੇ ਹੋਏ ਪ੍ਰਿੰਸੀਪਲ ਡਾ.ਨੀਤੂ ਸੇਠੀ ਨੇ ਕਿਹਾ ਕੇ ਸੰਸਥਾ ਵਲੋਂ ਸਟਾਫ਼ ਅਤੇ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਟੈਸਟ ਕਰਵਾ ਕੇ ਜਿੰਮੇਵਾਰੀ ਪੂਰੀ ਕੀਤੀ ਗਈ ਹੈ।

ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾ. ਗੀਤਾ ਨੇ ਕਿਹਾ ਕਿ ਸਾਰੀਆਂ ਸੰਸਥਾਵਾਂ ਨੂੰ ਆਪਣੇ ਸਟਾਫ਼ ਦੇ ਟੈਸਟ ਜ਼ਰੂਰ ਕਰਵਾਉਣੇ ਚਾਹੀਦੇ ਹਨ ਤਾਂ ਜੋ ਕੋਵਿਡ-19 ਦੇ ਖ਼ਤਰੇ ਤੋਂ ਬਚਿਆ ਜਾ ਸਕੇ।ਉਨ੍ਹਾਂ ਕਿਹਾ ਕਿ ਕੋਰੋਨਾ ਦੀ ਸੈਂਪਲਿੰਗ ਵੇਲੇ ਘਬਰਾਉਣ ਦੀ ਲੋੜ ਨਹੀ ਹੈ ਬਾਕੀ ਰਹਿੰਦੇ ਲੋਕ ਵੀ ਬਿਨਾਂ ਕਿਸੇ ਡਰ ਆਪ ਚੱਲ ਕੇ ਜਾਂਚ ਕਰਵਾਉਣ ਸੀਨੀਅਰ ਮੈਡੀਕਲ ਅਫਸਰ ਡਾ.ਗੀਤਾ ਨੇ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਇਸ ਦੌਰਾਨ ਲੋਕਾਂ ਨੂੰ ਮਾਸਕ ਪਾਉਣ, ਵਾਰ-ਵਾਰ ਹੱਥਾਂ ਦੀ ਸਫ਼ਾਈ ਕਰਨ ਅਤੇ ਸਾਮਾਜਿਕ ਦੂਰੀ ਦਾ ਵਿਸ਼ੇਸ਼ ਖਿਆਲ ਰੱਖਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਮੌਕੇ ਬਲਜਿੰਦਰ ਸਿੰਘ, ਪ੍ਰਿੰਸੀਪਲ ਡਾ.ਨੀਤੂ ਸੇਠੀ, ਪੁਸ਼ਪਿੰਦਰ ਸਿੰਘ, ਐਸ ਆਈ ਗੁਰਮੀਤ ਸਿੰਘ, ਗੁਲਜ਼ਾਰ ਖਾਨ ਆਦਿ ਹਾਜ਼ਰ ਸਨ।

Shyna

This news is Content Editor Shyna