ਮਿਸ਼ਨ ਫਤਿਹ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਦੇ ਬਚਾਅ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਜਾਰੀ

Thursday, Sep 10, 2020 - 04:19 PM (IST)

ਮਿਸ਼ਨ ਫਤਿਹ ਤਹਿਤ ਘਰ-ਘਰ ਜਾ ਕੇ ਲੋਕਾਂ ਨੂੰ ਕੋਰੋਨਾ ਮਹਾਮਾਰੀ ਦੇ ਬਚਾਅ ਪ੍ਰਤੀ ਜਾਗਰੂਕ ਕਰਨ ਦੀ ਮੁਹਿੰਮ ਜਾਰੀ

ਫਿਰੋਜ਼ਪੁਰ (ਹਰਚਰਨ .ਬਿੱਟੂ): ਮਿਸ਼ਨ ਫਤਿਹ ਤਹਿਤ ਸਿੱਖਿਆ ਵਿਭਾਗ ਫਿਰੋਜ਼ਪੁਰ ਵਲੋਂ ਲਗਾਤਾਰ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਪ੍ਰਤੀ ਡੋਰ ਟੂ ਡੋਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਸਟਾਫ ਵਲੋਂ ਪਿੰਡ-ਪਿੰਡ ਪਹੁੰਚ ਕੇ ਲੋਕਾਂ ਨੂੰ ਕੋਵਿਡ-19 ਪ੍ਰਤੀ ਸਾਵਧਾਨੀਆਂ ਵਰਤਣ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।

PunjabKesari

ਉਨ੍ਹਾਂ ਦੱਸਿਆ ਕਿ ਵੱਖ-ਵੱਖ ਟੀਮਾਂ ਵਲੋਂ ਲੋਕਾਂ ਨੂੰ ਵਾਰ-ਵਾਰ ਹੱਥ ਧੋਣ, ਮਾਸਕ ਪਾ ਕੇ ਰੱਖਣ, ਸਮਾਜਿਕ ਦੂਰੀ ਬਣਾ ਕੇ ਰੱਖਣ ਆਦਿ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਲੋਕਾਂ ਨੂੰ ਇਹ ਵੀ ਦੱਸਿਆ ਜਾਂਦਾ ਹੈ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਵਿਡ-19 ਦੇ ਲੱਛਣ ਹਨ ਤਾਂ ਉਹ ਕੋਰੋਨਾ ਵਾਇਰਸ ਸਬੰਧੀ ਟੈਸਟ ਜ਼ਰੂਰ ਕਰਵਾਉਣ ਅਤੇ ਇਹ ਟੈਸਟ ਸਰਕਾਰੀ ਸਿਹਤ ਸੰਸਥਾਵਾਂ 'ਚ ਮੁਫਤ ਕੀਤਾ ਜਾਂਦਾ ਹੈ। ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾਂਦਾ ਹੈ ਕਿ ਇਸ ਸਬੰਧੀ ਕੋਈ ਵੀ ਡਾਕਟਰੀ ਸਹਾਇਤਾ ਲਈ ਹੈਲਪਲਾਈਨ ਨੰ:104 ਤੇ ਸੰਪਰਕ ਕੀਤਾ ਜਾ ਸਕਦਾ ਹੈ।


author

Shyna

Content Editor

Related News