''ਮਿਸ਼ਨ ਫਤਿਹ'' ਤਹਿਤ ਪਿੰਡ ਖੁਰਦ ਵਿਖੇ ਕੀਤਾ ਲੋਕਾਂ ਨੂੰ ਜਾਗਰੂਕ

07/03/2020 7:40:08 PM

ਸੰਦੌੜ,(ਰਿਖੀ)-ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨੂੰ ਫਤਿਹ ਕਰਨ ਦੇ ਲਈ ਡਿਪਟੀ ਕਮਿਸ਼ਨਰ ਸੰਗਰੂਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਸੰਗਰੂਰ ਡਾ.ਰਾਜ ਕੁਮਾਰ ਅਤੇ ਸੀਨੀਅਰ ਮੈਡੀਕਲ ਅਫਸਰ ਡਾ.ਗੀਤਾ ਕਟਾਰੀਆ ਦੀ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਤਿਹਗੜ੍ਹ ਪੰਜਗਰਾਈਆਂ ਦੇ ਅਧੀਨ ਆਉਂਦੇ ਸਬ ਸੈਂਟਰ ਖੁਰਦ ਵੱਲੋ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦੇ ਬਲਾਕ ਐਜੂਕੇਟਰ ਜਸਪਾਲ ਸਿੰਘ ਜਟਾਣਾ ਅਤੇ ਸਿਹਤ ਸੁਪਰਵਾਈਜ਼ਰ ਗੁਲਜ਼ਾਰ ਖਾਨ ਨੇ ਦੱਸਿਆ ਕੋਰੋਨਾ ਨੂੰ ਜੜੋ ਖਤਮ ਕਰਕੇ ਇਸ ਜੰਗ 'ਤੇ ਫਤਿਹ ਪਾਉਣ ਦੇ ਲਈ ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ। ਇਸ ਲਈ ਸਾਰੇ ਲੋਕਾਂ ਦਾ ਸਹਿਯੋਗ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਰੇ ਲੋਕ ਮਾਸਕ ਪਹਿਨਣ ਦੀ ਆਦਤ ਨੂੰ ਪੱਕਾ ਕਰਨ ਅਤੇ ਬਾਰ-ਬਾਰ ਹੱਥ ਧੋਣ ਅਤੇ ਭੀੜ ਵਾਲੀਆਂ ਥਾਵਾਂ 'ਤੇ ਜਾਣ ਤੋਂ ਗੁਰੇਜ ਕਰਨ। ਉਹਨਾਂ ਕਿਹਾ ਕਿ ਬੁਖਾਰ, ਖੰਘ, ਜੁਕਾਮ ਹੋਣ 'ਤੇ ਸਿਹਤ ਕੇਂਦਰ ਵਿੱਚ ਰਾਬਤਾ ਕਰਕੇ ਮੈਡੀਕਲ ਜਾਂਚ ਕਰਾਉਣੀ ਚਾਹੀਦੀ ਹੈ। ਇਸ ਮੌਕੇ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਮੈਡਮ ਬਲਜਿੰਦਰ ਕੌਰ, ਬਬਲਪ੍ਰੀਤ ਕੌਰ, ਕੁਲਦੀਪ ਸਿੰਘ,ਰਾਜੇਸ਼ ਰਿਖੀ,ਆਂਗਨਵਾੜੀ ਵਰਕਰ ਅਤੇ ਆਸ਼ਾ ਵਰਕਰਜ ਵੀ ਹਾਜ਼ਰ ਸਨ।


 


Deepak Kumar

Content Editor

Related News