ਮਿਸ਼ਨ ਫਤਿਹ ਨੂੰ ਸਮਰਪਿਤ ਕੱਢੀ ਸਾਈਕਲ ਰੈਲੀ

07/06/2020 2:13:56 AM

ਫਾਜ਼ਿਲਕਾ, (ਲੀਲਾਧਰ)– ਕੋਰੋਨਾ ਵਾਇਰਸ ਦੀ ਮਹਾਮਾਰੀ ’ਤੇ ਕਾਬੂ ਪਾਉਣ ਲਈ ਰਾਜ ਸਰਕਾਰ ਵੱਲੋਂ ਹਰੇਕ ਲੋਡ਼ੀਂਦੇ ਕਦਮ ਚੁੱਕੇ ਜਾ ਰਹੇ ਹਨ। ਕੋਰੋਨਾ ਵਾਇਰਸ ਨੂੰ ਹਰਾਉਣ ਲਈ ਹਰੇਕ ਜ਼ਿਲਾ ਵਾਸੀ ਨੂੰ ਸਾਵਧਾਨੀਆਂ ਵਰਤਣ ਦੀ ਲੋਡ਼ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਅਰਵਿੰਦ ਪਾਲ ਸਿੰਘ ਸੰਧੂ ਨੇ ਅੱਜ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ਼ ਫਾਜ਼ਿਲਕਾ ਤੋਂ ਪਸ਼ੂ ਪਾਲਣ ਵਿਭਾਗ ਵੱਲੋਂ ਮਿਸ਼ਨ ਫਤਿਹ ਨੂੰ ਸਮਰਪਿਤ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਵੇਲੇ ਕੀਤਾ।

ਸੰਧੂ ਨੇ ਕਿਹਾ ਕਿ ਸਾਈਕਲ ਰੈਲੀ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਦੇ ਬਚਾਅ ਬਾਰੇ ਵੱਧ ਤੋਂ ਵੱਧ ਜਾਗਰੂਕ ਕਰਨਾ ਅਤੇ ਨਿਰੋਗ ਜ਼ਿੰਦਗੀ ਜਿਊਣ ਦਾ ਸੁਨੇਹਾ ਦੇਣਾ ਹੈ। ਕੋਵਿਡ ਖਿਲਾਫ ਵਿੱਢੀ ਜੰਗ ਅੰਦਰ ਹਰੇਕ ਜ਼ਿਲਾ ਵਾਸੀ ਨੂੰ ਸਾਵਧਾਨੀਆਂ ਵਰਤ ਕੇ ਆਪਣਾ ਸਹਿਯੋਗ ਪਾਉਣਾ ਪਵੇਗਾ, ਤਾਂ ਹੀ ਇਸਦੇ ਪ੍ਰਕੋਪ ਨੂੰ ਫੈਲਣ ਤੋਂ ਰੋਕਿਆ ਜਾ ਸਕਦਾ ਹੈ। ਦ੍ਰਿਡ਼ ਇਰਾਦੇ ਅਤੇ ਇੱਛਾ ਸ਼ਕਤੀ ਨਾਲ ਹਰੇਕ ਟੀਚੇ ਨੂੰ ਸਫਲ ਬਣਾਇਆ ਜਾ ਸਕਦਾ ਹੈ।

ਇਸ ਮੌਕੇ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਰਾਕੇਸ਼ ਗਰੋਵਰ ਨੇ ਦੱਸਿਆ ਕਿ ਇਹ ਸਾਈਕਲ ਰੈਲੀ ਜ਼ਿਲਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਸੰਜੀਵ ਸਿਨੇਮਾ ਚੌਂਕ, ਗਊਸ਼ਾਲਾ ਰੋਡ, ਅੰਡਰਬ੍ਰਿਜ, ਡੀ. ਸੀ. ਰੈਜੀਡੈਂਸ, ਘੰਟਾ ਘਰ ਚੌਂਕ, ਗਾਂਧੀ ਮੁਹੱਲਾ ਤੋਂ ਹੁੰਦੀ ਹੋਈ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੀ ਸਮਾਪਤ ਹੋਈ।


Bharat Thapa

Content Editor

Related News