ਵਿਧਾਇਕਾ ਭਰਾਜ ਨੇ ਵਿਧਾਨ ਸਭਾ ’ਚ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਦਾ ਉਠਾਇਆ ਮੁੱਦਾ

06/29/2022 8:25:05 PM

ਭਵਾਨੀਗੜ੍ਹ (ਕਾਂਸਲ) : ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਅੱਜ ਵਿਧਾਨ ਸਭਾ 'ਚ ਸੂਬੇ ਅੰਦਰ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਕਾਰਨ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਮੁੱਦਾ ਜ਼ੋਰ-ਸ਼ੋਰ ਨਾਲ ਉਠਾਇਆ। ਵਿਧਾਇਕਾ ਨੇ ਵਿਧਾਨ ਸਭਾ 'ਚ ਇਸ ਮੁੱਦੇ ’ਤੇ ਚਰਚਾ ਕਰਦਿਆਂ ਕਿਹਾ ਕਿ ਸੂਬੇ ਵਿੱਚ ਪਿਛਲੇ ਲੰਬੇ ਸਮੇਂ ਤੋਂ ਪਟਵਾਰੀਆਂ ਦੀਆਂ ਖਾਲੀ ਪਈਆਂ ਅਸਾਮੀਆਂ ਕਾਰਨ ਜਿਥੇ ਆਮ ਲੋਕਾਂ ਨੂੰ ਆਪਣੇ ਕੰਮਾਂ ਲਈ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਪਟਵਾਰੀਆਂ ਦੀ ਕਮੀ ਕਾਰਨ ਸਰਕਲ ਖਾਲੀ ਪਏ ਹੋਣ ਕਾਰਨ ਸਰਕਾਰ ਵੱਲੋਂ ਚਲਾਈ ਸ਼ਗਨ ਸਕੀਮ ਦੀਆਂ ਲਾਭਪਾਤਰੀ ਲੜਕੀਆਂ ਦੇ ਪਰਿਵਾਰ ਇਸ ਸਕੀਮ ਦੇ ਲਾਭ ਤੋਂ ਵਾਂਝੇ ਰਹਿ ਗਏ ਹਨ।

ਇਹ ਵੀ ਪੜ੍ਹੋ : ਵਿਜੀਲੈਂਸ ਨੇ ਡਰੱਗ ਇੰਸਪੈਕਟਰ ਤੇ ਸਿਵਲ ਹਸਪਤਾਲ ਦੇ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਉਨ੍ਹਾਂ ਕਿਹਾ ਕਿ ਪਟਵਾਰੀ ਵੱਲੋਂ ਤਸਦੀਕ ਕਰਕੇ ਦੇਣ ਤੋਂ ਬਾਅਦ ਹੀ ਸਰਕਾਰ ਵੱਲੋਂ ਲੜਕੀਆਂ ਨੂੰ ਸ਼ਗਨ ਸਕੀਮ ਦੀ ਰਾਸ਼ੀ ਜਾਰੀ ਕੀਤੀ ਜਾਂਦੀ ਸੀ। ਉਨ੍ਹਾਂ ਆਪਣੀ ਪਾਰਟੀ ਦੀ ਸਰਕਾਰ ਤੋਂ ਮੰਗ ਕੀਤੀ ਕਿ ਸੂਬੇ ਅੰਦਰ ਖਾਲੀ ਪਏ ਸਰਕਲਾਂ 'ਤੇ ਪਟਵਾਰੀਆਂ ਦੀ ਭਰਤੀ ਕੀਤੀ ਜਾਵੇ ਤੇ ਇਸ ਸਕੀਮ ਤੋਂ ਵਾਂਝੇ ਪਰਿਵਾਰਾਂ ਨੂੰ ਇਹ ਰਾਸ਼ੀ ਜਾਰੀ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਸੂਬੇ 'ਚ ਪਟਵਾਰੀਆਂ ਦੀਆਂ ਕੁਲ ਅਸਾਮੀਆਂ 4716 ਹਨ ਤੇ ਸਿਰਫ 1695 ਸਰਕਲਾਂ 'ਤੇ ਹੀ ਪਟਵਾਰੀ ਹੋਣ ਕਾਰਨ ਪਿਛਲੇ ਇਕ ਸਾਲ ਤੋਂ 3021 ਅਸਾਮੀਆਂ ਖਾਲੀ ਪਈਆਂ ਹਨ, ਜਿਸ ਕਰਕੇ ਇਕ ਪਟਵਾਰੀ ਨੂੰ ਆਪਣੇ ਸਰਕਲ ਦੇ ਨਾਲ-ਨਾਲ 4-5 ਵਾਧੂ ਸਰਕਲਾਂ ਦਾ ਕੰਮ ਕਰਨਾ ਪੈ ਰਿਹਾ ਹੈ, ਜਿਸ ਕਰਕੇ ਕਈ ਵਾਰ ਪਟਵਾਰੀਆਂ ਵੱਲੋਂ ਵਾਧੂ ਸਰਕਲਾਂ ਦਾ ਕੰਮ ਨਾ ਕਰਨ ਦੀ ਸਰਕਾਰ ਨੂੰ ਕੋਰੀ ਨਾਂਹ ਕਰਨ ਦੇ ਨਾਲ-ਨਾਲ ਸਮੂਹਿਕ ਛੂੱਟੀ ਰਾਹੀਂ ਹੜਤਾਲ ਕਰਕੇ ਸੰਘਰਸ਼ ਵੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸਪੀਕਰ ਸੰਧਵਾਂ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News