ਵਿਧਾਇਕ ਗੋਇਲ ਨੇ ਪਾਈ ਵੋਟ, ਕਿਹਾ-ਵੋਟਰਾਂ ਵਿੱਚ ''ਆਪ'' ਪ੍ਰਤੀ ਭਾਰੀ ਉਤਸ਼ਾਹ

06/01/2024 6:30:01 PM

ਲਹਿਰਾਗਾਗਾ (ਗਰਗ) : ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਲਹਿਰਾਗਾਗਾ ਦੇ ਬੂਥ ਨੰਬਰ 33 'ਤੇ ਪਹੁੰਚ ਕੇ ਆਪਣੀ ਵੋਟ ਦਾ ਇਸਤੇਮਾਲ। ਇਸ ਮੌਕੇ ਉਹਨਾਂ ਨੇ ਦਾਅਵਾ ਕੀਤਾ ਕਿ ਵੋਟਰਾਂ ਵਿੱਚ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਹੈ। ਇਸੇ ਦੇ ਤਹਿਤ "ਆਪ" ਪੰਜਾਬ ਦੀਆਂ 13 ਦੀਆਂ 13 ਸੀਟਾਂ 'ਤੇ ਇਤਿਹਾਸਿਕ ਜਿੱਤ ਪ੍ਰਾਪਤ ਕਰੇਗੀ। 

ਇਹ ਵੀ ਪੜ੍ਹੋ - ਨਾਭਾ ਦੇ ਸਹੌਲੀ ਪਿੰਡ ’ਚ 103 ਸਾਲਾ ਬੇਬੇ ਨੇ ਪਾਈ ਵੋਟ, ਵਿਧਾਇਕ ਦੇਵ ਮਾਨ ਨੇ ਫੁੱਲਾਂ ਦੀ ਵਰਖਾ ਕਰ ਕੀਤਾ ਸਨਮਾਨ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਗੋਇਲ ਨੇ ਕਿਹਾ ਕਿ ਚੋਣਾਂ ਵਿੱਚ ਜਿੱਤ ਹਾਸਿਲ ਕਰਨ ਦੀ ਲੜਾਈ ਨਹੀਂ ਬਲਕਿ ਦੇਸ਼ ਦੇ ਸੰਵਿਧਾਨ ਅਤੇ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੈ। ਭਾਜਪਾ ਜਿਹੀ ਫਿਰਕਾਪ੍ਰਸਤਾ ਪਾਰਟੀ ਲੋਕਾਂ ਨੂੰ ਧਰਮ ਅਤੇ ਜਾਤ ਦੇ ਨਾਂ 'ਤੇ ਲੜਾ ਰਹੀ ਹੈ, ਜਦੋਂ ਕਿ ਆਮ ਆਦਮੀ ਪਾਰਟੀ ਦੇਸ਼ ਦੇ ਵਿਕਾਸ, ਅਮਨ ਸ਼ਾਂਤੀ, ਰੁਜ਼ਗਾਰ ਦੀ ਗੱਲ ਕਰਦੀ ਹੈ। ਪੰਜਾਬ ਦੇ ਲੋਕ "ਆਪ" ਸਰਕਾਰ ਵੱਲੋਂ ਦੋ ਸਾਲਾਂ ਵਿੱਚ ਕੀਤੇ ਗਏ ਕੰਮਾਂ ਦੇ ਅਧਾਰ 'ਤੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੋਟ ਕਰਨਗੇ। 04 ਜੂਨ ਦੇ ਲੋਕ ਸਭਾ ਚੋਣ ਨਤੀਜਿਆਂ ਵਿੱਚ ਇੰਡੀਆ ਗਠਜੋੜ ਸੱਤਾ ਵਿੱਚ ਆਵੇਗਾ। 

ਇਹ ਵੀ ਪੜ੍ਹੋ - ਲੋਕ ਸਭਾ ਚੋਣਾਂ 2024: ਜਵਾਕ ਨੂੰ ਗੋਦੀ ਚੁੱਕ ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਪਾਈ ਵੋਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News