ਵਿਧਾਇਕ ਗਿਆਸਪੁਰਾ ਨੇ 89.75 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ
Thursday, Sep 28, 2023 - 02:17 PM (IST)

ਲੁਧਿਆਣਾ/ਮਲੌਦ (ਸ਼ਿਵਰੰਜਨ ਧੀਰ)- ਹਲਕਾ ਪਾਇਲ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਨਗਰ ਪੰਚਾਇਤ ਮਲੌਦ ਰਾਹੀਂ ਕਰਵਾਏ ਜਾਣ ਵਾਲੇ 89.75 ਲੱਖ ਰੁਪਏ ਦੀ ਲਾਗਤ ਵਾਲੇ ਵੱਖ-ਵੱਖ 6 ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਨਗਰ ਪੰਚਾਇਤ ਮਲੌਦ ਦੀ ਆਮਦਨ ਘੱਟ ਹੋਣ ਕਾਰਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਪੈਸ਼ਲ ਪ੍ਰਵਾਨਗੀ ਨਾਲ 2 ਕਰੋੜ ਰੁਪਏ ਦੀ ਗ੍ਰਾਂਟ ਲਿਆਂਦੀ ਗਈ ਹੈ ਜਿਸ ਨਾਲ ਵਿਕਾਸ ਕਾਰਜ਼ ਸ਼ੁਰੂ ਕਰਵਾਏ ਗਏ ਹਨ।
ਇਹ ਵੀ ਪੜ੍ਹੋ- ਗੁਰਦਾਸਪੁਰ ਦੀ ਵਾਇਰਲ ਵੀਡੀਓ ਦੀ ਸੱਚਾਈ ਆਈ ਸਾਹਮਣੇ, ਪਤੀ ਦੀ ਕਰਤੂਤ ਜਾਣ ਕੰਬ ਜਾਵੇਗੀ ਰੂਹ
ਉਨ੍ਹਾਂ ਅਧਿਕਾਰੀਆਂ ਅਤੇ ਠੇਕੇਦਾਰਾਂ ਨੂੰ ਹਦਾਇਤ ਕੀਤੀ ਕਿ ਕੰਮ 2 ਮਹੀਨੇ 'ਚ ਪੂਰੀ ਕੁਆਲਿਟੀ ਨਾਲ ਮੁਕੰਮਲ ਕੀਤੇ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨਾ ਵਰਤੀ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਬੱਸ ਸਟੈਂਡ ਨਜ਼ਦੀਕ ਲੱਗੇ ਢੇਰ ਨੂੰ 10 ਦਿਨਾਂ ਵਿੱਚ ਮੁਕੰਮਲ ਸਾਫ਼ ਕਰਨ ਦੀ ਹਦਾਇਤ ਵੀ ਕੀਤੀ। ਇਸ ਮੌਕੇ ਈ.ਓ. ਹਰਨਰਿੰਦਰ ਸਿੰਘ, ਏ.ਐਮ.ਈ. ਰਾਜਪਿੰਦਰ ਸਿੰਘ, ਜੇ.ਈ. ਹਰਪ੍ਰੀਤ ਸਿੰਘ, ਬਾਬਾ ਸੁਖਦੇਵ ਸਿੰਘ ਰੋੜੀਆ, ਪ੍ਰਧਾਨ ਰਛਪਾਲ ਸਿੰਘ ਪਾਲਾ ਖੇੜੀ, ਚੇਅਰਮੈਨ ਬੂਟਾ ਸਿੰਘ ਰਾਣੋ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- CM ਭਗਵੰਤ ਮਾਨ ਨੇ ਅਮਿਤ ਸ਼ਾਹ ਸਾਹਮਣੇ SYL ਸਣੇ ਚੁੱਕੇ ਪੰਜਾਬ ਦੇ ਵੱਡੇ ਮੁੱਦੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8