MLA ਹਰਮੀਤ ਪਠਾਣਮਾਜਰਾ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ
Friday, Oct 10, 2025 - 11:30 AM (IST)

ਪਟਿਆਲਾ (ਬਲਜਿੰਦਰ)- ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਵੱਲੋਂ ਆਪਣੇ ਵਕੀਲ ਐਡਵੋਕੇਟ ਐੱਸ. ਐੱਸ. ਸੱਗੂ ਦੇ ਜ਼ਰੀਏ ਮਾਣਯੋਗ ਐਡੀਸ਼ਨਲ ਸ਼ੈਸਨ ਜੱਜ ਨਵਦੀਪ ਕੌਰ ਗਿੱਲ ਦੀ ਅਦਾਲਤ ਅਗਾਊ ਜ਼ਮਾਨਤ ਦੀ ਲਗਾਈ ਗਈ ਅਰਜ਼ੀ ਨੂੰ ਮਾਣਯੋਗ ਅਦਾਲਤ ਨੇ ਖਾਰਜ ਕਰ ਦਿੱਤਾ ਹੈ। ਮਾਣਯੋਗ ਅਦਾਲਤ ਵੱਲੋਂ ਅਰਜ਼ੀ ’ਤੇ ਫੈਸਲਾ ਰਾਖਵਾਂ ਰੱਖਿਆ ਹੋਇਆ ਸੀ ਅਤੇ ਮਾਣਯੋਗ ਅਦਾਲਤ ਨੇ ਅਗਾਊ ਜ਼ਮਾਨਤ ਦੀ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਪ੍ਰਾਈਵੇਟ ਸਕੂਲਾਂ ਨੂੰ ਨੋਟਿਸ ਜਾਰੀ; ਦੁਪਹਿਰ 2 ਵਜੇ ਤਕ...
ਵਿਧਾਇਕ ਪਠਾਣਮਾਜਰਾ ਦੇ ਵਕੀਲ ਐਡਵੋਕੇਟ ਐੱਸ. ਐੱਸ. ਸੱਗੂ ਨੇ ਦੱਸਿਆ ਕਿ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਖੇ ਅਗਾਊਂ ਜ਼ਮਾਨਤ ਦੀ ਅਰਜ਼ੀ ਲਗਾਈ ਜਾਵੇਗੀ। ਉਨ੍ਹਾਂ ਦੱਸਿਆ ਕਿ ਪਟਿਆਲਾ ਪੁਲਸ ਵੱਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਖ਼ਿਲਾਫ਼ ਗਲਤ ਕੇਸ ਦਰਜ ਕੀਤਾ ਹੈ। ਜਦੋਂ ਕਿ ਉਸ ਕੇਸ ਦੀ ਜਾਂਚ ਕਾਫੀ ਪਹਿਲਾਂ ਪੂਰੀ ਹੋ ਚੁੱਕੀ ਸੀ। ਇਥੇ ਇਹ ਦੱਸਣਯੋਗ ਹੈ ਕਿ ਥਾਣਾ ਸਿਵਲ ਲਾਈਨ ਪਟਿਆਲਾ ਦੀ ਪੁਲਸ ਵੱਲੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਖਿਲਾਫ ਜਬਰ-ਜ਼ਿਨਾਹ ਦਾ ਕੇਸ ਦਰਜ ਕੀਤਾ ਗਿਆ ਹੈ ਅਤੇ ਉਹ ਇਸ ਮਾਮਲੇ ਵਿਚ ਫਰਾਰ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8