ਐਕਸ਼ਨ ਮੋਡ 'ਚ ਵਿਧਾਇਕ ਲਾਡੀ, ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੁਲਸ ਅਧਿਕਾਰੀਆਂ ਨੂੰ ਦਿੱਤੀਆਂ ਹਦਾਇਤਾਂ
Monday, Mar 14, 2022 - 04:08 PM (IST)
ਧਰਮਕੋਟ (ਸਤੀਸ਼) : ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਹੀ ਪੰਜਾਬ 'ਚ ਕਈ ਤਬਦੀਲੀਆਂ ਦੇਖਣ ਨੂੰ ਮਿਲ ਰਹੀਆਂ ਹਨ, ਜਿਨ੍ਹਾਂ 'ਚ ਜਿਥੇ ਆਮ ਆਦਮੀ ਪਾਰਟੀ ਵੱਲੋਂ ਇਨ੍ਹਾਂ ਚੋਣਾਂ 'ਚ ਪੰਜਾਬ ਅੰਦਰ ਨਸ਼ਿਆਂ ਨੂੰ ਮੁਕੰਮਲ ਖਤਮ ਕਰਨ ਦਾ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ। ਇਸ ਮੁੱਖ ਮੁੱਦੇ ਨੂੰ ਲੈ ਕੇ 'ਆਪ' ਦੇ ਵਿਧਾਇਕਾਂ ਨੇ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਆਪੋ-ਆਪਣੇ ਹਲਕੇ ਦੇ ਲੋਕਾਂ ਨਾਲ ਚੋਣਾਂ ਸਮੇਂ ਜੋ ਵਾਅਦਾ ਕੀਤਾ ਸੀ, ਉਸ ਨੂੰ ਲੈ ਕੇ ਅੱਜ ਵਿਧਾਨ ਸਭਾ ਹਲਕਾ ਧਰਮਕੋਟ ਦੇ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ ਐਕਸ਼ਨ ਮੋਡ 'ਚ ਆ ਗਏ ਹਨ।
ਇਹ ਵੀ ਪੜ੍ਹੋ : ਸਰਕਾਰੀ ਦਫ਼ਤਰਾਂ 'ਚ ਲੱਗੀਆਂ ਸ਼ਹੀਦ ਭਗਤ ਸਿੰਘ ਤੇ ਡਾ. ਅੰਬੇਡਕਰ ਦੀਆਂ ਤਸਵੀਰਾਂ
ਅੱਜ ਉਨ੍ਹਾਂ ਆਪਣੇ ਨਿਵਾਸ ਸਥਾਨ 'ਤੇ ਪਲੇਠੀ ਪ੍ਰੈੱਸ ਕਾਨਫਰੰਸ ਦੌਰਾਨ ਪੁਲਸ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਹਲਕੇ ਨੂੰ ਨਸ਼ਾ ਮੁਕਤ ਕਰਨਾ ਉਨ੍ਹਾਂ ਦਾ ਮੁੱਖ ਮਕਸਦ ਹੈ। ਹਲਕੇ ਦੀਆਂ ਮਾਵਾਂ ਨੇ ਜਿਸ ਆਸ-ਉਮੀਦ ਨਾਲ ਉਨ੍ਹਾਂ ਨੂੰ ਵੋਟਾਂ ਪਾਈਆਂ ਹਨ, ਉਹ ਉਨ੍ਹਾਂ ਦੀਆਂ ਆਸਾਂ 'ਤੇ ਪੂਰਾ ਉਤਰਨਗੇ ਤੇ ਇਸ ਸਬੰਧੀ ਉਨ੍ਹਾਂ ਵੱਲੋਂ ਲੋਕਾਂ ਨਾਲ ਜੋ ਵਾਅਦਾ ਕੀਤਾ ਗਿਆ ਸੀ, ਉਸ ਨੂੰ ਪੂਰਾ ਕੀਤਾ ਜਾਵੇਗਾ ਕਿਉਂਕਿ ਨਸ਼ਿਆਂ ਨੇ ਪੰਜਾਬ ਦੀ ਨੌਜਵਾਨੀ ਨੂੰ ਬਰਬਾਦ ਕਰਕੇ ਰੱਖ ਦਿੱਤਾ ਹੈ। ਉਨ੍ਹਾਂ ਪੁਲਸ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਧਰਮਕੋਟ ਹਲਕੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਪੁਲਸ ਆਪਣੀ ਭੂਮਿਕਾ ਸਰਗਰਮੀ ਨਾਲ ਨਿਭਾਏ। ਵਿਧਾਇਕ ਲਾਡੀ ਨੇ ਕਿਹਾ ਕਿ ਨਸ਼ੇ ਦੇ ਮਾਮਲੇ 'ਚ ਕਿਸੇ ਦੀ ਵੀ ਸਿਫਾਰਸ਼ ਨਾ ਮੰਨੀ ਜਾਵੇ।
ਇਹ ਵੀ ਪੜ੍ਹੋ : ਅੰਮ੍ਰਿਤਸਰ : 31 ਸਾਲਾ ਨੌਜਵਾਨ ਦਾ ਦਿਲ ’ਚ ਗੋਲੀ ਮਾਰ ਕੀਤਾ ਕਤਲ, ਖੂਨ ਨਾਲ ਲੱਥਪੱਥ ਮਿਲੀ ਲਾਸ਼
ਇਸ ਮੌਕੇ ਡੀ. ਐੱਸ. ਪੀ. ਮਨਜੀਤ ਸਿੰਘ ਨੇ ਕਿਹਾ ਕਿ ਹਲਕਾ ਵਿਧਾਇਕ ਲਾਡੀ ਢੋਸ ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਉੱਥੇ ਹੀ ਉਨ੍ਹਾਂ ਨਸ਼ਾ ਸਮੱਗਲਰਾਂ ਨੂੰ ਹਦਾਇਤ ਕੀਤੀ ਕਿ ਉਹ ਨਸ਼ਿਆਂ ਦੇ ਕਾਰੋਬਾਰ ਤੋਂ ਬਾਜ਼ ਆ ਜਾਣ ਅਤੇ ਕਿਸੇ ਵੀ ਨਸ਼ਾ ਕਾਰੋਬਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਸਮੱਗਲਰਾਂ ਦੀਆਂ ਪ੍ਰਾਪਰਟੀਆਂ ਵੀ ਜ਼ਬਤ ਕੀਤੀਆਂ ਜਾਣਗੀਆਂ। ਉਨ੍ਹਾਂ ਆਮ ਲੋਕਾਂ ਤੋਂ ਸਹਿਯੋਗ ਦੀ ਮੰਗ ਕੀਤੀ ਤੇ ਅਪੀਲ ਕੀਤੀ ਕਿ ਹਲਕੇ 'ਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਲੋਕ ਵੀ ਪੁਲਸ ਨੂੰ ਸਹਿਯੋਗ ਦੇਣ। ਨਸ਼ਾ ਸਮੱਗਲਰਾਂ ਦੀ ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ।
ਇਹ ਵੀ ਪੜ੍ਹੋ : BSF ਨੂੰ ਮਿਲੀ ਵੱਡੀ ਸਫ਼ਲਤਾ, 17 ਕਰੋੜ ਦੀ ਹੈਰੋਇਨ ਸਣੇ 2 ਪਾਕਿ ਸਮੱਗਲਰ ਗ੍ਰਿਫ਼ਤਾਰ
ਇਸ ਮੌਕੇ ਜਸਵਰਿੰਦਰ ਸਿੰਘ ਥਾਣਾ ਮੁਖੀ ਧਰਮਕੋਟ, ਮੁਖਤਿਆਰ ਸਿੰਘ ਥਾਣਾ ਮੁਖੀ ਕੋਟ ਈਸੇ ਖਾਂ, ਨਿਰਮਲ ਸਿੰਘ ਥਾਣਾ ਮੁਖੀ ਮਹਿਣਾ, ਸੁਖਚੈਨ ਸਿੰਘ ਥਾਣਾ ਮੁਖੀ ਫਤਹਿਗੜ੍ਹ ਪੰਜਤੂਰ, ਸੀਨੀਅਰ ਆਗੂ 'ਆਪ' ਗੁਰਮੀਤ ਮੁਖੀ, ਸਤਵੀਰ ਸਿੰਘ ਸੱਤੀ, ਗੁਰਿੰਦਰ ਸਿੰਘ ਗੁੱਗੂ ਦਾਤਾ ਸੀਨੀਅਰ ਆਗੂ 'ਆਪ', ਗੁਰਤਾਰ ਸਿੰਘ ਕਮਾਲਕੇ ਸੀਨੀਅਰ ਆਗੂ 'ਆਪ', ਡਾ. ਅੰਮ੍ਰਿਤਪਾਲ ਸਿੰਘ ਬਿੱਟੂ ਸੀਨੀਅਰ ਆਗੂ, ਡਾ. ਗੁਰਮੀਤ ਸਿੰਘ ਗਿੱਲ, ਜੱਜ ਸਿੰਘ ਮੌਜਗੜ੍ਹ ਸਰਪੰਚ, ਹਰਨੇਕ ਸਿੰਘ ਬਾਜੇਕੇ ਸਰਪੰਚ ਤੇ ਹੋਰ ਹਾਜ਼ਰ ਸਨ।