ਵਿਧਾਇਕ ਲਾਭ ਸਿੰਘ ਉਗੋਕੇ ਨੇ ਈਦ-ਉਲ-ਫਿਤਰ ਦੀ ਦਿੱਤੀ ਮੁਬਾਰਕਬਾਦ

05/03/2022 12:43:11 PM

ਸ਼ਹਿਣਾ (ਧਰਮਿੰਦਰ) : ਅੱਜ ਈਦ ਮੌਕੇ ਹਲਕਾ ਭਦੌੜ ਦੇ ਵਿਧਾਇਕ ਲਾਭ ਸਿੰਘ ਉਗੋਕੇ"ਈਦ-ਉਲ-ਫਿਤਰ"ਮਨਾਉਣ ਲਈ ਪਿੰਡ ਮੌੜ ਨਾਭਾ ਵਿਖੇ ਪਹੁੰਚੇ।ਉਨ੍ਹਾਂ ਨੇ ਲੋਕਾਂ ਨੂੰ ਈਦ ਦੀ ਵਧਾਈ ਦੇਣ ਸਮੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ 'ਚ ਭਾਈਚਾਰਕ ਸਾਂਝ ਨੂੰ ਕਾਇਮ ਰੱਖਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਾਨੂੰ ਆਪਸੀ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਅੱਗੇ ਆਉਣਾ ਚਾਹੀਦਾ ਹੈ, ਕਿਉਂਕਿ ਪੰਜਾਬ ਦੀ ਧਰਤੀ ਗੁਰੂਆਂ, ਪੀਰਾਂ, ਪੈਗੰਬਰਾਂ ਦੀ ਧਰਤੀ ਹੈ। ਇੱਥੇ ਨਫ਼ਰਤ ਦੇ ਬੀਜ ਨਹੀਂ ਉੱਗਦੇ।

ਇਹ ਵੀ ਪੜ੍ਹੋ : ਕਲਯੁੱਗੀ ਮਾਂ : ਨਾਜਾਇਜ਼ ਸੰਬੰਧਾਂ ਦੇ ਚੱਲਦਿਆਂ 4 ਬੱਚਿਆਂ ਸਣੇ ਪੂਰੇ ਪਰਿਵਾਰ ਨੂੰ ਜ਼ਹਿਰ ਦੇ ਕੇ ਆਸ਼ਕ ਨਾਲ ਹੋਈ ਫਰਾਰ

ਇਸ ਮੌਕੇ ਸਮੂਹ ਮੁਸਲਿਮ ਭਾਈਚਾਰੇ ਦੇ ਆਗੂਆਂ ਅਤੇ ਪਿੰਡ ਪੰਚਾਇਤ ਵੱਲੋਂ ਉਨ੍ਹਾਂ ਨੂੰ ਜੀ ਆਇਆ ਆਖਿਆ ਗਿਆ । ਹਲਕਾ ਵਿਧਾਇਕ ਲਾਭ ਸਿੰਘ ਉਗੋਕੇ ਨੇ ਮੁਸਲਿਮ ਭਾਈਚਾਰੇ ਅਤੇ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਕਿਹਾ ਕਿ ਉਨ੍ਹਾਂ ਦੀਆਂ ਸਮੂਹ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ। ਇਸ ਮੌਕੇ ਮੁਸਲਿਮ ਵਪਾਰੀ ਵਿੰਗ ਪੰਜਾਬ ਦੇ ਪ੍ਰਧਾਨ ਆਸ਼ੂ ਖ਼ਾਨ, ਬਲਾਕ ਸੰਮਤੀ ਦੇ ਚੇਅਰਮੈਨ ਪਰਮਜੀਤ ਸਿੰਘ,ਬਲਾਕ ਸੰਮਤੀ ਮੈਂਬਰ ਨਰੰਜਨ ਸਿੰਘ ਚੀਮਾ,ਰੇਸ਼ਮ ਸਿੰਘ ਬਰਾੜ,ਹੈਰੀ ਸਿੰਘ ਧਾਲੀਵਾਲ, ਰਾਜੂ ਖਾਨ,ਕਾਲਾ ਖਾਨ, ਨਹਿਰੂ ਖ਼ਾਨ, ਅਬਦੁਲ ਖ਼ਾਨ, ਸੁਖਦੀਨ, ਮੰਗਾਦੀਨ ਤੋ ਇਲਾਵਾ ਮੁਸਲਿਮ ਭਾਈਚਾਰਾ ਅਤੇ ਸਮੂਹ ਪਿੰਡ ਪੰਚਾਇਤ ਅਤੇ ਨੌਜਵਾਨ ਹਾਜ਼ਰ ਸਨ ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ    

 


Meenakshi

News Editor

Related News