ਵਿਧਾਇਕ ਨਰਿੰਦਰ ਭਰਾਜ ਤੇ DC ਸੰਗਰੂਰ ਵੱਲੋਂ ਅਨਾਜ ਮੰਡੀ ਸੰਗਰੂਰ ’ਚ ਕਣਕ ਦੀ ਖ਼ਰੀਦ ਸ਼ੁਰੂ

04/07/2022 10:18:44 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਕਣਕ ਦੀ ਆਮਦ ਅਗਲੇ ਕੁਝ ਦਿਨਾਂ ਅੰਦਰ ਤੇਜ਼ ਹੋ ਜਾਵੇਗੀ ਅਤੇ ਜਿਣਸ ਦੀ ਖਰੀਦ, ਲਿਫਟਿੰਗ ਅਤੇ ਖਰੀਦੀ ਫਸਲ ਦੀ ਸਮੇਂ ਸਿਰ ਅਦਾਇਗੀ ਲਈ ਪ੍ਰਸ਼ਾਸਨ ਵੱਲੋਂ ਮੰਡੀਆਂ ’ਚ ਬਿਹਤਰੀਨ ਪ੍ਰਬੰਧ ਕੀਤੇ ਗਏ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਅਨਾਜ ਮੰਡੀ ਸੰਗਰੂਰ ਦਾ ਦੌਰਾ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਵਿਸ਼ੇਸ਼ ਤੌਰ ਉੱਤੇ ਮੌਜੂਦ ਸਨ। 
 ਇਸ ਮੌਕੇ ਉਨ੍ਹਾਂ ਕਿਸਾਨਾਂ, ਆੜ੍ਹਤੀਆਂ, ਲੇਬਰ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਨਾਜ ਮੰਡੀਆਂ ’ਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਸੁਵਿਧਾਵਾਂ ਦਾ ਧਿਆਨ ਰੱਖਿਆ ਜਾਵੇ।

ਇਹ ਵੀ ਪੜ੍ਹੋ : CM ਮਾਨ ਦੀ ਅਪੀਲ ’ਤੇ SGPC ਪ੍ਰਧਾਨ ਦੀ ਪ੍ਰਤੀਕਿਰਿਆ, ਕਿਹਾ-ਧਰਮ ਜ਼ਰੀਏ ਨਾ ਕੀਤੀ ਜਾਵੇ ਸਿਆਸਤ

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 3742 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ’ਚੋਂ 2755 ਮੀਟ੍ਰਿਕ ਟਨ ਦੀ ਖਰੀਦ ਸਰਕਾਰੀ ਏਜੰਸੀਆਂ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦ ਕੀਤੀ ਕਣਕ ਦੀ 82 ਲੱਖ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਜਿਣਸ ਦੀ ਵਿਕਰੀ ’ਚ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕੀ ਕਣਕ ਹੀ ਮੰਡੀਆਂ ’ਚ ਲਿਆਉਣ ਦੀ ਅਪੀਲ ਕੀਤੀ। ਇਸ ਮੌਕੇ ਡੀ. ਐੱਫ. ਐੱਸ. ਸੀ. ਨਰਿੰਦਰ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ CM ਭਗਵੰਤ ਮਾਨ ਦੀ ਸ਼੍ਰੋਮਣੀ ਕਮੇਟੀ ਨੂੰ ਅਪੀਲ

Manoj

This news is Content Editor Manoj