ਵਿਧਾਇਕਾ ਭਰਾਜ ਵੱਲੋਂ 1.03 ਕਰੋੜ ਦੀ ਲਾਗਤ ਨਾਲ ਬਣੇ ਨਵੇਂ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ

Monday, Dec 09, 2024 - 01:57 PM (IST)

ਵਿਧਾਇਕਾ ਭਰਾਜ ਵੱਲੋਂ 1.03 ਕਰੋੜ ਦੀ ਲਾਗਤ ਨਾਲ ਬਣੇ ਨਵੇਂ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ

ਭਵਾਨੀਗੜ੍ਹ (ਵਿਕਾਸ ਮਿੱਤਲ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਸੰਗਰੂਰ ਦੇ ਪਿੰਡਾਂ ਵਿਚ ਬਹੁ-ਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਦੀ ਮੁਹਿੰਮ ਤਹਿਤ ਵਿਧਾਇਕ ਨਰਿੰਦਰ ਕੌਰ ਭਰਾਜ ਨੇ ਅੱਜ ਪਿੰਡ ਰੇਤਗੜ੍ਹ ਵਿਖੇ ਨਵੇਂ ਜਲ ਸਪਲਾਈ ਪ੍ਰੋਜੈਕਟ ਦਾ ਉਦਘਾਟਨ ਕੀਤਾ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕਾ ਭਰਾਜ ਨੇ ਦੱਸਿਆ ਕਿ ਇਸ ਪ੍ਰੋਜੈਕਟ 'ਤੇ 1 ਕਰੋੜ 3 ਲੱਖ ਰੁਪਏ ਦੀ ਲਾਗਤ ਆਈ ਹੈ ਜਿਸ ਨਾਲ ਪਿੰਡ ਵਾਸੀਆਂ ਨੂੰ ਸਾਫ਼ ਅਤੇ ਸ਼ੁੱਧ ਪਾਣੀ ਦੀ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਹਲਕਾ ਸੰਗਰੂਰ ਦੇ ਹਰ ਪਿੰਡ ਦਾ ਕਾਇਆ ਕਲਪ ਕਰਨ ਲਈ ਪੜਾਅਵਾਰ ਤਰੀਕੇ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਤੇ ਹਲਕਾ ਵਾਸੀਆਂ ਨੂੰ ਸਰਵੋਤਮ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਦਿਨ ਰਾਤ ਸਰਗਰਮ ਹਨ। 

ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਪੀਣ ਲਈ ਸਾਫ਼ ਪਾਣੀ ਉਪਲੱਬਧ ਕਰਵਾਉਣ ਦੇ ਪ੍ਰੋਜੈਕਟ ਤੇਜ਼ੀ ਨਾਲ ਸਾਕਾਰ ਹੋ ਰਹੇ ਹਨ ਅਤੇ ਲੋਕਾਂ ਨੂੰ ਵੀ ਇਹ ਅਪੀਲ ਕੀਤੀ ਜਾਂਦੀ ਹੈ ਕਿ ਉਹ ਕੁਦਰਤ ਦੇ ਇਸ ਅਨਮੋਲ ਸੋਮੇ ਦੀ ਸੰਜਮ ਨਾਲ ਵਰਤੋਂ ਕਰਨ। ਵਿਧਾਇਕਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿਚ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਹਰ ਵਰਗ ਦੀਆਂ ਜ਼ਰੂਰਤਾਂ ਨੂੰ ਤਰਜੀਹ ਦੇ ਆਧਾਰ ਉੱਤੇ ਪੂਰਾ ਕੀਤਾ ਜਾ ਰਿਹਾ ਹੈ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਨਰਿੰਦਰ ਕੌਰ ਭਰਾਜ ਦਾ ਇਸ ਉਦਮ ਲਈ ਧੰਨਵਾਦ ਕੀਤਾ। ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆ ਤੋਂ ਇਲਾਵਾ ਸਮੂਹ ਗ੍ਰਾਮ ਪੰਚਾਇਤ, ਤਰਲੋਕ ਸਿੰਘ ਰਾਮਪੁਰਾ, ਜਗਸੀਰ ਝਨੇੜੀ, ਵਿੱਕੀ ਬਾਜਵਾ, ਵਿੱਕੀ, ਰਾਜੂ ਰੇਤਗੜ੍ਹ, ਗੁਰਪ੍ਰੀਤ ਫੱਗੂਵਾਲਾ ਵੀ ਹਾਜ਼ਰ ਸਨ।


author

Gurminder Singh

Content Editor

Related News