ਵਿਧਾਇਕਾ ਨਰਿੰਦਰ ਕੌਰ ਭਰਾਜ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨ ਲਈ ਕੀਤੀ ਅਪੀਲ

05/15/2022 3:48:25 PM

ਸੰਗਰੂਰ (ਵਿਕਾਸ) : ਹਲਕਾ ਸੰਗਰੂਰ ਤੋਂ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਪਿੰਡ ਭਰਾਜ ਵਿਖੇ ਝੋਨੇ ਦੀ ਸਿੱਧੀ ਬਿਜਾਈ ਲਈ ਪ੍ਰਦਰਸ਼ਨੀ ਕੈਂਪ ਦਾ ਆਯੋਜਨ ਕਰਵਾਇਆ ਗਿਆ। ਇਸ ਮੌਕੇ ਵਿਧਾਇਕ ਭਰਾਜ,ਖੇਤੀਬਾੜੀ ਵਿਭਾਗ ਅਤੇ ਕਿਸਾਨ ਭਲਾਈ ਵਿਭਾਗ ਦੇ ਚੀਫ ਡਾਕਟਰ ਜੇ.ਪੀ.ਐੱਸ ਗਰੇਵਾਲ ਅਤੇ ਹੋਰ ਅਧਿਕਾਰੀਆਂ ਨੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਕਿਸਾਨਾਂ ਨੂੰ ਵੱਧ ਤੋਂ ਵੱਧ ਰਕਬੇ ’ਚ ਝੋਨੇ ਦੀ ਸਿੱਧੀ ਬਿਜਾਈ ਕਰਨ ਦੀ ਅਪੀਲ ਕੀਤੀ। 

ਇਹ ਵੀ ਪੜ੍ਹੋ : ਟ੍ਰੈਕਟਰ ਥੱਲੇ ਆਉਣ ਕਾਰਨ 7 ਸਾਲਾ ਬੱਚੀ ਦੀ ਮੌਤ, ਪਿਤਾ ਨੇ ਜਤਾਇਆ ਕਤਲ ਦਾ ਖ਼ਦਸ਼ਾ

ਇਸ ਮੌਕੇ ਵਿਧਾਇਕਾ ਭਰਾਜ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਸਹਾਇਤਾ ਰਾਸ਼ੀ ਦੇਣ ਦਾ ਫੈਸਲਾ ਸ਼ਲਾਘਾਯੋਗ ਹੈ ਜਿਸ ਨਾਲ ਕਿਸਾਨਾਂ ਨੂੰ ਸਹਾਇਤਾ ਮਿਲੇਗੀ ਅਤੇ ਸਿੱਧੀ ਬਿਜਾਈ ਦਾ ਰਕਬਾ ਵਧੇਗਾ ਜਿਸ ਨਾਲ ਪਾਣੀ ਦੀ ਬਚਤ ਹੋਵੇਗੀ। ਇਸ ਮੌਕੇ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨ ਯਾਦਵਿੰਦਰ ਸਿੰਘ ਭਰਾਜ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕਰਨਾ ਸਮੇਂ ਦੀ ਲੋੜ ਹੈ ਅਤੇ ਸਾਨੂੰ ਪਾਣੀ ਨੂੰ ਬਚਾਉਣ ਲਈ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News