ਕਿਸਾਨ ਵਿਰੋਧੀ ਕਾਨੂੰਨਾਂ ਦੇ ਵਿਰੋਧ ''ਚ ਵਿਧਾਇਕਾ ਸਤਿਕਾਰ ਕੌਰ ਨੇ ਕੱਢੀ ਟਰੈਕਟਰ ਰੈਲੀ

10/03/2020 5:30:41 PM

ਫਿਰੋਜ਼ਪੁਰ(ਕੁਮਾਰ)—ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਤਿੰਨ ਖੇਤੀ ਸੰਬੰਧੀ ਕਾਨੂੰਨਾਂ ਅਤੇ ਬਿਜਲੀ ਸੋਧ ਐਕਟ 2020 ਵਿਰੋਧ 'ਚ ਅੱਜ ਫਿਰੋਜ਼ਪੁਰ ਦੇਹਾਤੀ ਹਲਕੇ ਦੀ ਕਾਂਗਰਸ ਵਿਧਾਇਕਾ ਸਤਿਕਾਰ ਕੌਰ ਅਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੇ ਫਿਰੋਜ਼ਪੁਰ 'ਚ ਟਰੈਕਟਰ ਰੈਲੀ ਕੱਢੀ ਅਤੇ ਸਾਬਕਾ ਭਾਜਪਾ ਵਿਧਾਇਕ ਸੁਖਪਾਲ ਸਿੰਘ ਦੇ ਘਰ ਦੇ ਗੇਟ 'ਤੇ ਆਪਣੇ ਸਮਰਥਕਾਂ ਦੇ ਨਾਲ ਵਿਸ਼ਾਲ ਧਰਨਾ ਦਿੱਤਾ।


ਸਤਿਕਾਰ ਕੌਰ ਅਤੇ ਜਸਮੇਲ ਸਿੰਘ ਲਾਡੀ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਅਜਿਹੇ ਕਾਲੇ ਕਾਨੂੰਨ ਬਣਾ ਕੇ ਪੰਜਾਬ ਦੇ ਕਿਸਾਨ ਅਤੇ ਕਿਸਾਨਾਂ ਨੂੰ ਬਰਬਾਦ ਕਰਨ 'ਤੇ ਲੱਗੀ ਹੋਈ ਹੈ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨਾਲ ਪੰਜਾਬ 'ਚ ਬੇਰੁਜ਼ਗਾਰਾਂ ਵਧੇਗੀ ਅਤੇ ਕਿਸਾਨਾਂ ਦੇ ਨਾਲ-ਨਾਲ ਸਾਰੇ ਵਰਗਾਂ ਦੀ ਆਰਥਿਕ ਡਗਮਗਾ ਜਾਵੇਗੀ। 


ਉਨ੍ਹਾਂ ਨੇ ਮੋਦੀ ਸਰਕਾਰ ਦੇ ਖ਼ਿਲਾਫ਼ ਜਮ੍ਹ ਕੇ ਨਾਅਰੇਬਾਜ਼ੀ ਕੀਤੀ ਅਤੇ ਕਿਹਾ ਕਿ ਇਹ ਕਾਲੇ ਕਾਨੂੰਨ ਤੁਰੰਤ ਵਾਪਸ ਲਏ ਜਾਣ। ਵਿਧਾਇਕਾ ਸਤਿਕਾਰ ਕੌਰ, ਲਾਡੀ ਅਤੇ ਉਨ੍ਹਾਂ ਦੇ ਸਮਰਥਕਾਂ ਨੇ ਕਿਹਾ ਕਿ ਅਸੀਂ ਹਰ ਤਰ੍ਹਾਂ ਦੇ ਕਿਸਾਨਾਂ ਦੇ ਨਾਲ ਹਾਂ ਅਤੇ ਜਦੋਂ ਤੱਕ ਮੋਦੀ ਸਰਕਾਰ ਇਨ੍ਹਾਂ ਬਣਾਏ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਨਹੀਂ ਲੈਂਦੀ ਉਦੋਂ ਤੱਕ ਕਿਸਾਨਾਂ ਦੇ ਨਾਲ ਆਪਣਾ ਸੰਘਰਸ਼ ਜਾਰੀ ਰੱਖਣਗੇ।

Aarti dhillon

This news is Content Editor Aarti dhillon