ਵਿਧਾਇਕ ਬਿਲਾਸਪੁਰ ਨੇ ਕੀਤਾ ਵੱਖ-ਵੱਖ ਮੰਡੀਆਂ ਦਾ ਦੌਰਾ

11/11/2018 4:22:33 PM

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਜ.ਬ.) - ਹਲਕਾ ਨਿਹਾਲ ਸਿੰਘ ਵਾਲਾ ਤੋਂ ਵਿਧਾਇਕ ਅਤੇ ਆਮ ਆਦਮੀ ਪਾਰਟੀ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਮਨਜੀਤ ਸਿੰਘ ਬਿਲਾਸਪੁਰ ਨੇ ਹਲਕੇ ਅੰਦਰ ਵੱਖ-ਵੱਖ ਮੰਡੀਆਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਪੰਜਾਬ ਦਾ ਕਿਸਾਨ ਮੰਡੀਆਂ 'ਚ ਰੁਲ ਰਿਹਾ ਹੈ। ਕਿਸਾਨ ਅਤੇ ਮਜ਼ਦੂਰ ਦੀ ਹਾਲਤ ਤਰਸਯੋਗ ਹੈ ਪਰ ਮੌਜੂਦਾ ਸਰਕਾਰ ਦਾ ਇਸ ਪਾਸੇ ਬਿਲਕੁੱਲ ਵੀ ਧਿਆਨ ਨਹੀਂ ਹੈ। ਸਰਕਾਰ ਨਮੀ ਦਾ ਬਹਾਨਾ ਲਾ ਕੇ ਕਿਸਾਨਾਂ ਨੂੰ ਮੰਡੀਆਂ 'ਚ ਰੁਲਣ ਲਈ ਮਜਬੂਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਹਿਲਾ ਹੀ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਜਿਨਸ ਦੀ ਖਰੀਦ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਸਰਕਾਰ ਨੇ ਝੋਨੇ ਦੀ ਪਰਾਲੀ ਦਾ ਕੋਈ ਸਾਰਥਿਕ ਹੱਲ ਨਹੀਂ ਕੱਢਿਆ ਅਤੇ ਮੋਘਿਆਂ 'ਚ ਪਾਣੀ ਨਹੀਂ ਆ ਰਿਹਾ, ਜਿਸ ਕਾਰਨ ਕਿਸਾਨ ਪ੍ਰੇਸ਼ਾਨ ਹੋ ਰਹੇ ਹਨ।

rajwinder kaur

This news is Content Editor rajwinder kaur