ਜੇਲ ’ਚ ਬੰਦ ਗੈਂਗਸਟਰ ਕੈਦੀ ਕੋਲੋਂ ਮੋਬਾਇਲ ਫੋਨ ਅਤੇ ਡਾਟਾ ਕੇਬਲ ਬਰਾਮਦ
Saturday, Apr 02, 2022 - 03:05 PM (IST)

ਫਿਰੋਜ਼ਪੁਰ (ਕੁਮਾਰ) : ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਬੰਦ ਇੱਕ ਗੈਂਗਸਟਰ ਕੈਦੀ ਕੋਲੋਂ ਇੱਕ ਮੋਬਾਈਲ ਫ਼ੋਨ, ਡਾਟਾ ਕੇਬਲ ਅਤੇ ਚਾਰਜਰ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ ਬਲਬੀਰ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਕੈਲਾਸ਼ ਵੱਲੋਂ ਪੁਲਸ ਨੂੰ ਭੇਜੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਜਦੋਂ ਉਨ੍ਹਾਂ ਨੇ ਬਲਾਕ ਨੰਬਰ 1 ਦੀ ਚੱਕੀ ਨੰਬਰ 8 ਦੀ ਤਲਾਸ਼ੀ ਲਈ ਤਾਂ ਗੈਂਗਸਟਰ ਕੈਦੀ ਧਰਮਿੰਦਰ ਸਿੰਘ ਬਾਜੀ ਤੋਂ ਓਪੋ ਕੰਪਨੀ ਦਾ ਇੱਕ ਟੱਚ ਸਕਰੀਨ ਮੋਬਾਈਲ ਫ਼ੋਨ ਅਤੇ ਹੋਰ ਸਾਮਾਨ ਬਰਾਮਦ ਹੋਇਆ ਹੈ, ਜਿਸ ਦੇ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ : ਕੁੱਤੇ ਨੂੰ ਲੈ ਕੇ ਹੋਏ ਝਗੜੇ ਨੇ ਧਾਰਿਆ ਭਿਆਨਕ ਰੂਪ, ਇਕ ਵਿਅਕਤੀ ਦੀ ਮੌਤ